RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਨਾਜਾਇਜ਼ ਮਾਈਨਿੰਗ ਵਾਲੀ ਥਾਂ ’ਤੇ ਮੰਤਰੀ ਅਨਮੋਲ ਗਗਨ ਮਾਨ ਦਾ ਛਾਪਾ, ਖੜਕਾਏ ਅਫ਼ਸਰ

ਨਾਜਾਇਜ਼ ਮਾਈਨਿੰਗ ਵਾਲੀ ਥਾਂ ’ਤੇ ਮੰਤਰੀ ਅਨਮੋਲ ਗਗਨ ਮਾਨ ਦਾ ਛਾਪਾ, ਖੜਕਾਏ ਅਫ਼ਸਰ

Jass Grewal by Jass Grewal
November 30, 2022
in ਪੰਜਾਬ, ਰਾਜਨੀਤੀ
Reading Time: 1 min read
0 0
0

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਜ਼ਿਲ੍ਹਾ ਐੱਸ.ਏ.ਐੱਸ. ਨਗਰ ਹਲਕਾ ਖਰੜ ਦੇ ਪਿੰਡ ਅਭੀਪੁਰ ਵਿਖੇ ਮਾਈਨਿੰਗ ਵਾਲੀ ਥਾਂ ਦਾ ਅਚਾਨਕ ਦੌਰਾ ਕੀਤਾ ਹੈ। ਇਸ ਦਰਮਿਆਨ ਪਲਾਟ ‘ਚ ਵੱਖ-ਵੱਖ ਥਾਵਾਂ ‘ਤੇ ਤਾਜ਼ਾ ਮਾਈਨਿੰਗ ਦੇ ਸੰਕੇਤ ਮਿਲੇ, ਜਿਸ ‘ਤੇ ਮੰਤਰੀ ਨੇ ਸਖ਼ਤ ਨੋਟਿਸ ਲੈਂਦਿਆਂ ਮਾਈਨਿੰਗ ਵਿਭਾਗ ਦੇ ਅਫ਼ਸਰਾਂ ਨੂੰ ਇਸ ਸਬੰਧੀ ਘੋਖ ਕਰਨ ਅਤੇ ਦੋਸ਼ੀ ਪਾਏ ਜਾਣ ‘ਤੇ ਸਖ਼ਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ।

ਜਾਣਕਾਰੀ ਦਿੰਦਿਆਂ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਉਨ੍ਹਾਂ ਨੂੰ ਖਬ਼ਰ ਮਿਲੀ ਸੀ ਕਿ ਪਿੰਡ ਅਭੀਪੁਰ ਵਿਖੇ ਨਾਜਾਇਜ਼ ਮਾਈਨਿੰਗ ਦਾ ਕੰਮ ਚੱਲ ਰਿਹਾ ਹੈ, ਜਿਸ ‘ਤੇ ਉਨ੍ਹਾਂ ਫੌਰੀ ਤੌਰ ‘ਤੇ ਕਾਰਵਾਈ ਕਰਦਿਆਂ ਮਾਈਨਿੰਗ ਅਧਿਕਾਰੀ ਅਤੇ ਪੁਲਸ ਅਧਿਕਾਰੀਆਂ ਨੂੰ ਨਾਲ ਲੈ ਕੇ ਮਾਈਨਿੰਗ ਸਾਈਟ ਦੀ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਇਸ ਮੌਕੇ ਮਾਈਨਿੰਗ ਪਲਾਟ ਨਾਲ ਸਬੰਧਿਤ ਕੁਝ ਮਸ਼ੀਨਰੀ ਉਪਲਬਧ ਪਾਈ ਗਈ ਅਤੇ ਤਾਜ਼ਾ ਮਾਈਨਿੰਗ ਦੇ ਸੰਕੇਤ ਮਿਲੇ ਹਨ। ਇਸ ਸਬੰਧੀ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਤੁਰੰਤ ਰਿਪੋਰਟ ਤਿਆਰ ਕਰਕੇ ਪੇਸ਼ ਕਰਨ ਲਈ ਹਦਾਇਤ ਕੀਤੀ ਗਈ ਹੈ। ਰਿਪੋਰਟ ਆਉਣ ‘ਤੇ ਜੇਕਰ ਕੋਈ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ‘ਤੇ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਾਫ਼-ਸੁਥਰਾ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਗੈਰ-ਕਾਨੂੰਨੀ ਮਾਈਨਿੰਗ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਨਾਜਾਇਜ਼ ਮਾਈਨਿੰਗ ਕਰਨ ਵਾਲੇ ਦੋਸ਼ੀ ਭਾਵੇਂ ਕਿੰਨੇ ਵੀ ਰਸੂਖ ਵਾਲੇ ਕਿਉਂ ਨਾ ਹੋਣ, ਉਨ੍ਹਾਂ ਨੂੰ ਕਾਨੂੰਨ ਦੇ ਦਾਇਰੇ ‘ਚ ਲਿਆ ਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ ਗੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ। ਇਸ ਮੌਕੇ ਮਾਈਨਿੰਗ ਵਿਭਾਗ ਦੇ ਐਕਸੀਅਨ ਰਾਜਿੰਦਰ ਘਈ, ਐੱਸ.ਡੀ.ਓ. ਜੀਵਨਜੋਤ ਸਿੰਘ, ਮਾਜਰੀ ਦੇ ਨਾਇਬ ਤਹਿਸੀਲਦਾਰ ਮਨੀਸ਼ ਕੁਮਾਰ ਸੋਹਲ, ਜੇ.ਈ. ਹਰਪ੍ਰੀਤ ਸਿੰਘ, ਮਾਜਰੀ ਤੋਂ ਐੱਸ.ਐੱਚ.ਓ. ਹਿੰਮਤ ਸਿੰਘ ਆਦਿ ਹਾਜ਼ਰ ਸਨ।

Tags: Cabinet MinisterPunjab Government
Previous Post

ਪੰਜਾਬ ਸਰਕਾਰ ਲਈ ਗਲੇ ਦੀ ਹੱਡੀ ਬਣਿਆ ਗੰਨ ਕਲਚਰ ‘ਤੇ ਸ਼ਿਕੰਜਾ, ਹੁਣ ਲੀਡਰਾਂ ‘ਤੇ ਹੋਊ ਪਰਚਾ ਦਰਜ!

Next Post

NDTV ਡਾਇਰੈਕਟਰ ਅਹੁਦੇ ਤੋਂ ਪ੍ਰਣਯ ਤੇ ਰਾਧਿਕਾ ਰਾਏ ਦਾ ਅਸਤੀਫਾ, ਹੁਣ ਕੌਣ ਸੰਭਾਲਣਗੇ ਕਮਾਨ?

Next Post
NDTV ਡਾਇਰੈਕਟਰ ਅਹੁਦੇ ਤੋਂ ਪ੍ਰਣਯ ਤੇ ਰਾਧਿਕਾ ਰਾਏ ਦਾ ਅਸਤੀਫਾ, ਹੁਣ ਕੌਣ ਸੰਭਾਲਣਗੇ ਕਮਾਨ?

NDTV ਡਾਇਰੈਕਟਰ ਅਹੁਦੇ ਤੋਂ ਪ੍ਰਣਯ ਤੇ ਰਾਧਿਕਾ ਰਾਏ ਦਾ ਅਸਤੀਫਾ, ਹੁਣ ਕੌਣ ਸੰਭਾਲਣਗੇ ਕਮਾਨ?

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers