RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਨਿਮਿਸ਼ਾ ਮਹਿਤਾ ਭਾਜਪਾ ‘ਚ ਸ਼ਾਮਿਲ |

Jass Grewal by Jass Grewal
January 17, 2022
in ਪੰਜਾਬ, ਰਾਜਨੀਤੀ
Reading Time: 1 min read
0 0
0

ਹਲਕਾ ਗੜ੍ਹਸ਼ੰਕਰ ‘ਚ ਕਾਂਗਰਸ ਨੂੰ ਦੋ ਵੱਡੇ ਝਟਕੇ ਲੱਗੇ ਹਨ | ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਕਈ ਕੈਬਨਿਟ ਮੰਤਰੀਆਂ ਦੇ ਨਜ਼ਦੀਕੀ ਮਹਿਲਾ ਆਗੂ ਨਿਮਿਸ਼ਾ ਮਹਿਤਾ ਨੇ ਟਿਕਟ ਨਾ ਮਿਲਣ ਤੋਂ ਬਾਅਦ ਚੰਡੀਗੜ੍ਹ ਵਿਖੇ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਹਾਜ਼ਰੀ ‘ਚ ਭਾਰਤੀ ਜਨਤਾ ਪਾਰਟੀ ‘ਚ ਸ਼ਮੂਲੀਅਤ ਕੀਤੀ | ਇਸੇ ਤਰ੍ਹਾਂ ਹਲਕੇ ਤੋਂ 2 ਵਾਰ ਵਿਧਾਇਕ ਰਹੇ ਲਵ ਕੁਮਾਰ ਗੋਲਡੀ ਨੇ ਟਿਕਟ ਨਾ ਮਿਲਣ ਦੇ ਰੋਸ ਵਜੋਂ ਐਤਵਾਰ ਦੇਰ ਸ਼ਾਮ ਕਾਂਗਰਸ ਛੱਡਕੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਲੋਕ ਕਾਂਗਰਸ ਦਾ ਪੱਲਾ ਫੜ ਲਿਆ | ਇਕੋ ਦਿਨ 2 ਆਗੂਆਂ ਦਾ ਪਾਰਟੀ ਛੱਡਕੇ ਚਲੇ ਜਾਣਾ ਹਲਕੇ ‘ਚ ਕਾਂਗਰਸ ਲਈ ਖ਼ਤਰੇ ਦੀ ਘੰਟੀ ਦੱਸੀ ਜਾ ਰਹੀ ਹੈ | ਹੁਣ ਨਿਮਿਸ਼ਾ ਮਹਿਤਾ ਦੇ ਹਲਕਾ ਗੜ੍ਹਸ਼ੰਕਰ ਤੋਂ ਭਾਜਪਾ ਦੀ ਉਮੀਦਵਾਰ ਬਣਨ ਦੇ ਆਸਾਰ ਦੱਸੇ ਜਾ ਰਹੇ ਹਨ | ਉਧਰ ਹਲਕੇ ਤੋਂ ਭਾਜਪਾ ਦੀ ਟਿਕਟ ਲਈ ਬੁਣਤੀਆਂ ਬੁਣ ਰਹੇ ਕਈ ਆਗੂਆਂ ਦੀਆਂ ਆਸਾਂ ‘ਤੇ ਪਾਣੀ ਫਿਰਨ ਵਾਲੇ ਹਾਲਾਤ ਬਣ ਗਏ ਹਨ | ਹਲਕੇ ‘ਚ ਪਿਛਲੇ 7-8 ਸਾਲਾਂ ਤੋਂ ਬੇਹੱਦ ਸਰਗਰਮੀ ਨਾਲ ਵਿਚਰ ਰਹੀ ਨਿਮਿਸ਼ਾ ਮਹਿਤਾ ਕਾਂਗਰਸ ਦੀ ਟਿਕਟ ਲਈ ਪੂਰੀ ਤਰ੍ਹਾਂ ਆਸਵੰਦ ਸਨ ਪਰ ਕਾਂਗਰਸ ਵਲੋਂ ਹਲਕੇ ਤੋਂ ਯੂਥ ਆਗੂ ਅਮਰਪ੍ਰੀਤ ਸਿੰਘ ਲਾਲੀ ਨੂੰ ਉਮੀਦਵਾਰ ਬਣਾਏ ਜਾਣ ਤੋਂ ਕੁਝ ਘੰਟਿਆ ਬਾਅਦ ਹੀ ਨਿਮਿਸ਼ਾ ਮਹਿਤਾ ਦੀ ਭਾਜਪਾ ‘ਚ ਸ਼ਮੂਲੀਅਤ ਨੇ ਗੜ੍ਹਸ਼ੰਕਰ ਹਲਕੇ ਦੇ ਸਿਆਸੀ ਸਮੀਕਰਨ ਬਦਲ ਦਿੱਤੇ ਹਨ | ਜੇਕਰ ਨਿਮਿਸ਼ਾ ਮਹਿਤਾ ਕਾਂਗਰਸ ‘ਚ ਰਹਿੰਦਿਆ ਹਲਕੇ ‘ਚ ਕਾਇਮ ਕੀਤਾ ਆਪਣਾ ਵੋਟ ਬੈਂਕ ਭਾਜਪਾ ‘ਚ ਤਬਦੀਲ ਕਰਨ ‘ਚ ਸਫਲ ਰਹਿੰਦੇ ਹਨ ਤਾਂ ਕਾਂਗਰਸ ਨੂੰ ਵੱਡਾ ਨੁਕਸਾਨ ਝੱਲਣਾ ਪੈ ਸਕਦਾ ਹੈ | ਉਧਰ ਕੈਪਟਨ ਅਮਰਿੰਦਰ ਸਿੰਘ ਦੇ ਬੇਹੱਦ ਨਜ਼ਦੀਕੀ ਮੰਨੇ ਜਾ ਰਹੇ ਸਾਬਕਾ ਕਾਂਗਰਸੀ ਵਿਧਾਇਕ ਲਵ ਕੁਮਾਰ ਗੋਲਡੀ ਬਾਰੇ ਕਿਆਫੇ ਹਨ ਕਿ ਉਹ ਹਲਕੇ ਤੋਂ ਪੰਜਾਬ ਲੋਕ ਕਾਂਗਰਸ ਦੇ ਉਮੀਦਵਾਰ ਹੋ ਸਕਦੇ ਹਨ ਪਰ ਇਸ ਵਾਸਤੇ ਭਾਜਪਾ ਨੂੰ ਗੜ੍ਹਸ਼ੰਕਰ ਸੀਟ ਕੈਪਟਨ ਦੀ ਪਾਰਟੀ ਲਈ ਛੱਡਣੀ ਪਵੇਗੀ |

Previous Post

ਭਾਰਤੀ ਜਨਤਾ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਮੁਲਤਵੀ ਕਰਨ ਦੀ ਕੀਤੀ ਮੰਗ |

Next Post

‘ਆਪ’ ਨੇ ਐਲਾਨੇ 3 ਹੋਰ ਉਮੀਦਵਾਰ |

Next Post
‘ਆਪ’ ਨੇ ਐਲਾਨੇ 3 ਹੋਰ ਉਮੀਦਵਾਰ |

'ਆਪ' ਨੇ ਐਲਾਨੇ 3 ਹੋਰ ਉਮੀਦਵਾਰ |

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers