RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਪਟਾਕਿਆਂ ਬਾਰੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ |

Jass Grewal by Jass Grewal
October 29, 2021
in ਦੇਸ਼
Reading Time: 1 min read
0 0
0

ਸੁਪਰੀਮ ਕੋਰਟ (Supreme Court) ਨੇ ਪਟਾਕਿਆਂ ਬਾਰੇ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਕਿਹਾ ਹੈ ਕਿ ਪਟਾਕਿਆਂ (Ban on Firecrackers) ’ਤੇ ਰੋਕ ਲਾਉਣਾ ਕਿਸੇ ਫਿਰਕੇ ਜਾਂ ਕਿਸੇ ਖਾਸ ਧੜੇ ਖ਼ਿਲਾਫ਼ ਨਹੀਂ ਹੈ। ਅਦਾਲਤ ਨੇ ਕਿਹਾ ਕਿ ਤਿਉਹਾਰਾਂ ਦੀ ਆੜ ‘ਚ ਨਾਗਰਿਕਾਂ ਦੇ ਅਧਿਕਾਰਾਂ ਦੀ ਉਲੰਘਣਾ (Violation of rights) ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।

ਜਸਟਿਸ ਐਮਆਰ ਸ਼ਾਹ ਤੇ ਜਸਟਿਸ ਏਐਸ ਬੋਪੰਨਾ ਦੀ ਬੈਂਚ ਨੇ ਵੀਰਵਾਰ ਨੂੰ ਸੁਣਵਾਈ ਦੌਰਾਨ ਸਪੱਸ਼ਟ ਕੀਤਾ ਕਿ ਅਸੀਂ ਕਿਸੇ ਫਿਰਕੇ ਦੇ ਖਿਲਾਫ ਨਹੀਂ ਬਲਕਿ ਸਖ਼ਤ ਸੁਨੇਹਾ ਦੇਣਾ ਚਾਹੁੰਦੇ ਹਾਂ ਕਿ ਅਸੀਂ ਇੱਥੇ ਨਾਗਰਿਕਾਂ ਦੇ ਮੌਲਿਕ ਅਧਿਕਾਰਾਂ ਦੀ ਰੱਖਿਆ ਲਈ ਹਾਂ। ਅਦਾਲਤ ਨੇ ਕਿਹਾ ਕਿ ਅਧਿਕਾਰੀਆਂ ਨੂੰ ਕੁਝ ਜ਼ਿੰਮੇਵਾਰੀ ਸੌਂਪੀ ਜਾਣੀ ਚਾਹੀਦੀ ਹੈ ਜਿਸ ਨਾਲ ਉਕਤ ਆਦੇਸ਼ ਨੂੰ ਲਾਗੂ ਕੀਤਾ ਜਾ ਸਕੇ। ਬੈਂਚ ਨੇ ਕਿਹਾ ਕਿ ਅੱਜ ਵੀ ਪਟਾਕੇ ਬਾਜ਼ਾਰ ‘ਚ ਖੁੱਲ੍ਹੇਆਮ ਉਪਲਬਧ ਹਨ।

ਬੈਂਚ ਨੇ ਕਿਹਾ,‘‘ਮਜ਼ੇ ਕਰਨ ਦੇ ਬਹਾਨੇ ਤੁਸੀਂ (ਪਟਾਕੇ ਬਣਾਉਣ ਵਾਲੇ) ਲੋਕਾਂ ਦੀ ਜ਼ਿੰਦਗੀ ਨਾਲ ਨਹੀਂ ਖੇਡ ਸਕਦੇ ਹੋ। ਅਸੀਂ ਕਿਸੇ ਖਾਸ ਫਿਰਕੇ ਖ਼ਿਲਾਫ਼ ਨਹੀਂ ਹਾਂ। ਅਸੀਂ ਸਖ਼ਤ ਸੁਨੇਹਾ ਦੇਣਾ ਚਾਹੁੰਦੇ ਹਾਂ ਕਿ ਅਸੀਂ ਲੋਕਾਂ ਦੇ ਬੁਨਿਆਦੀ ਹੱਕਾਂ ਦੀ ਰਾਖੀ ਲਈ ਇਥੇ ਹਾਂ।’’ ਸੁਪਰੀਮ ਕੋਰਟ ਨੇ ਕਿਹਾ ਕਿ ਪਟਾਕਿਆਂ ’ਤੇ ਰੋਕ ਦਾ ਪਹਿਲਾਂ ਵਾਲਾ ਹੁਕਮ ਵਿਸਥਾਰਤ ਤੌਰ ’ਤੇ ਕਾਰਨ ਦੱਸਣ ਤੋਂ ਬਾਅਦ ਹੀ ਸੁਣਾਇਆ ਗਿਆ ਸੀ।

ਬੈਂਚ ਨੇ ਕਿਹਾ,‘‘ਰੋਕ ਸਾਰੇ ਪਟਾਕਿਆਂ ’ਤੇ ਨਹੀਂ ਲਗਾਈ ਗਈ ਹੈ। ਇਹ ਵੱਡੇ ਜਨਹਿੱਤ ’ਚ ਹੈ। ਇੱਕ ਖਾਸ ਤਰ੍ਹਾਂ ਦੀ ਧਾਰਨਾ ਬਣਾਈ ਜਾ ਰਹੀ ਹੈ। ਇਸ ਨੂੰ ਇੰਜ ਨਹੀਂ ਦਿਖਾਇਆ ਜਾਣਾ ਚਾਹੀਦਾ ਹੈ ਕਿ ਇਹ ਰੋਕ ਕਿਸੇ ਖਾਸ ਉਦੇਸ਼ ਲਈ ਲਗਾਈ ਗਈ ਹੈ।’’

ਸਿਖਰਲੀ ਅਦਾਲਤ ਨੇ ਕਿਹਾ ਕਿ ਉਨ੍ਹਾਂ ਅਧਿਕਾਰੀਆਂ ਨੂੰ ਕੁਝ ਜ਼ਿੰਮੇਵਾਰੀ ਸੌਂਪੀ ਜਾਣੀ ਚਾਹੀਦੀ ਹੈ ਜਿਨ੍ਹਾਂ ਨੂੰ ਹੁਕਮ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਦਾ ਹੱਕ ਦਿੱਤਾ ਗਿਆ ਹੈ। ਬੈਂਚ ਨੇ ਕਿਹਾ ਕਿ ਅੱਜ ਵੀ ਪਟਾਕੇ ਬਾਜ਼ਾਰ ’ਚ ਸ਼ਰੇਆਮ ਮਿਲ ਰਹੇ ਹਨ। ਬੈਂਚ ਨੇ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਦਿੱਲੀ ਦੇ ਲੋਕਾਂ ’ਤੇ ਕੀ ਬੀਤ (ਪਟਾਕਿਆਂ ਨਾਲ ਹੋਣ ਵਾਲੇ ਪ੍ਰਦੂਸ਼ਣ ਕਾਰਨ) ਰਹੀ ਹੈ।

Previous Post

ਡੇਰਾ ਮੁਖੀ ਨੂੰ ਫ਼ਰੀਦਕੋਟ ‘ਚ ਨਹੀਂ ਹੋਣਾ ਪਵੇਗਾ ਪੇਸ਼ |

Next Post

ਫੇਸਬੁੱਕ ਨੇ ਆਪਣੀ ਕੰਪਨੀ ਨੂੰ ਦਿੱਤਾ ਨਵਾਂ ਨਾਂ- ‘Meta’, ਨਹੀਂ ਬਦਲੇਗਾ ਇੰਸਟਾਗ੍ਰਾਮ, ਮੈਸੇਂਜਰ ਤੇ ਵ੍ਹਟਸਐਪ |

Next Post
ਫੇਸਬੁੱਕ ਨੇ ਆਪਣੀ ਕੰਪਨੀ ਨੂੰ ਦਿੱਤਾ ਨਵਾਂ ਨਾਂ- ‘Meta’, ਨਹੀਂ ਬਦਲੇਗਾ ਇੰਸਟਾਗ੍ਰਾਮ, ਮੈਸੇਂਜਰ ਤੇ ਵ੍ਹਟਸਐਪ |

ਫੇਸਬੁੱਕ ਨੇ ਆਪਣੀ ਕੰਪਨੀ ਨੂੰ ਦਿੱਤਾ ਨਵਾਂ ਨਾਂ- ‘Meta’, ਨਹੀਂ ਬਦਲੇਗਾ ਇੰਸਟਾਗ੍ਰਾਮ, ਮੈਸੇਂਜਰ ਤੇ ਵ੍ਹਟਸਐਪ |

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers