RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਪਠਾਨਕੋਟ ’ਚ ਚਲ ਰਹੀ ‘ਭਾਰਤ ਜੋੜੋ ਯਾਤਰਾ’ ’ਚ ਸਾਬਕਾ CM ਦਾ ਮੌਜੂਦਾ CM ’ਤੇ ਵਾਰ

ਪਠਾਨਕੋਟ ’ਚ ਚਲ ਰਹੀ 'ਭਾਰਤ ਜੋੜੋ ਯਾਤਰਾ' ’ਚ ਸਾਬਕਾ CM ਦਾ ਮੌਜੂਦਾ CM ’ਤੇ ਵਾਰ

Jass Grewal by Jass Grewal
January 19, 2023
in ਪੰਜਾਬ, ਰਾਜਨੀਤੀ
0 0
0
ਪਠਾਨਕੋਟ ’ਚ ਚਲ ਰਹੀ ‘ਭਾਰਤ ਜੋੜੋ ਯਾਤਰਾ’ ’ਚ ਸਾਬਕਾ CM ਦਾ ਮੌਜੂਦਾ CM ’ਤੇ ਵਾਰ

ਪੰਜਾਬ ‘ਚ ਅੱਜ ਭਾਰਤ ਜੋੜੋ ਯਾਤਰਾ ਦਾ ਆਖਰੀ ਦਿਨ ਹੈ। ਇਸ ਦਰਮਿਆਨ ਇਹ ਯਾਤਰਾ ਪਠਾਨਕੋਟ ਵਿਖੇ ਚਲ ਰਹੀ ਅਤੇ ਇਸ ਦਰਮਿਆਨ ਰਾਹੁਲ ਗਾਂਧੀ ਵੱਲੋਂ ਵੱਡਾ ਸ਼ਕਤੀ ਪ੍ਰਦਰਸ਼ਨ ਕਰਦੇ ਹੋਏ ਵੱਡੀ ਰੈਲੀ ਕੀਤੀ। ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਿੱਥੇ ਰਾਹੁਲ ਗਾਂਧੀ ਨੂੰ ਇਕ ਕ੍ਰਾਂਤੀਕਾਰੀ ਲੀਡਰ ਦੱਸਿਆ, ਉਥੇ ਹੀ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਵੀ ਸ਼ਬਦੀ ਹਮਲੇ ਕੀਤੇ। ਉਨ੍ਹਾਂ ਨੇ ਕਿਹਾ ਕਿ ਸਿਆਸਤ ਦੇ ਵਿਚ ਫਿਰਕੂਪੁਣੇ ਦੀ ਕੋਈ ਥਾਂ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਰਾਹੁਲ ਗਾਂਧੀ ਇਕ ਨਵੀਂ ਸੋਚ ਲੈ ਕੇ ਆਏ ਹਨ, ਰਾਹੁਲ ਗਾਂਧੀ ਇਕ ਸੰਤ ਰੂਪ ਹਨ, ਜਿਨ੍ਹਾਂ ਦਾ ਅੱਜ ਅਸੀਂ ਸੁਆਗਤ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਦੇਸ਼ ਦੀ ਆਜ਼ਾਦੀ ਵਾਸਤੇ ਲੜਾਈ ਲੜੀ ਹੈ ਅਤੇ ਦੇਸ਼ ਨੂੰ ਆਜ਼ਾਦੀ ਲਿਆ ਕੇ ਦਿੱਤੀ। ਕਾਂਗਰਸ ਪਾਰਟੀ ਨੇ ਹੀ ਗ਼ਰੀਬ ਲੋਕਾਂ ਨੂੰ ਰਾਖਵਾਂਕਰਨ ਦਿੱਤਾ। ਕਾਂਗਰਸ ਦੀ ਸੋਚ ਗ਼ਰੀਬਾਂ ਪ੍ਰਤੀ ਸੱਚੀ-ਸੁੱਚੀ ਹੈ। ਗ਼ਰੀਬਾਂ ਨੂੰ ਉਪਰ ਚੁੱਕਣ ਵਾਲੀ ਹੈ।

ਇਸ ਦੌਰਾਨ ਭਗਵੰਤ ਮਾਨ ਵੱਲੋਂ ਦਿੱਤੇ ਗਏ ਬਿਆਨ ‘ਤੇ ਕੀ ਲੋਕਾਂ ਨੇ ਤਾਂ ਮਹਾਰਾਜੇ ਨੂੰ ਮੁੱਖ ਮੰਤਰੀ ਬਣਾਇਆ ਸੀ ਤਾਂ ਚੰਨੀ ਨੂੰ ਤਾਂ ਰਾਹੁਲ ਗਾਂਧੀ ਨੇ ਬਣਾ ਦਿੱਤਾ, ਦਾ ਠੋਕਵਾਂ ਜਵਾਬ ਦਿੰਦੇ ਹੋਏ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਭਗਵੰਤ ਮਾਨ, ਰਾਹੁਲ ਗਾਂਧੀ ਦੀ ਸੋਚ ਨੂੰ ਵੇਖਣ ਅਤੇ ਆਪਣੀ ਮਾਨਸਿਕਤਾ ਨੂੰ ਸਥਿਤੀ ਨੂੰ ਵੇਖਣ। ਉਨ੍ਹਾਂ ਕਿਹਾ ਕਿ ਤੁਸੀਂ ਕਿਉਂ ਗ਼ਰੀਬ ਦੇ ਬੱਚੇ ਨੂੰ ਉਪਰ ਆਉਂਦਾ ਵੇਖ ਕੇ ਸਵੀਕਾਰ ਨਹੀਂ ਕਰ ਸਕਦੇ।

ਸ਼ਾਇਰਾਨਾ ਅੰਦਾਜ਼ ਵਿਚ ਉਨ੍ਹਾਂ ਕਿਹਾ ਕਿ ਬੇਹਿੰਮਤੇ ਨੇ ਉਹ ਜਿਹੜੇ ਸ਼ਿੱਕਵਾ ਕਰਨ ਮੁਕੱਦਰਾਂ ਦਾ, ਉੱਗਣ ਵਾਲੇ ਉੱਗ ਜਾਂਦੇ ਸੀਨਾ ਤੋੜ ਕੇ ਪੱਥਰਾਂ ਦਾ। ਅੱਗੇ ਬੋਲਦੇ ਹੋਏ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਰਾਹੁਲ ਆਪਣੀ ਦ੍ਰਿੜਤਾ ਨਾਲ ਦੇਸ਼ ਨੂੰ ਇਕ ਕਰਨ ਲਈ ਨਿਕਲੇ ਹਨ। ਰਾਹੁਲ ਗਾਂਧੀ ਪੱਥਰਾਂ ਦਾ ਸੀਨਾ ਪਾੜ ਕੇ ਇਕ ਦਿਨ ਨਿਕਲਣਗੇ। ਇਸ ਦੌਰਾਨ ਉਨ੍ਹਾਂ ਵੱਲੋਂ ਰਾਹੁਲ ਗਾਂਧੀ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ ਗਏ।

 

Tags: Charanjit Singh ChanniCM Bhagwant MannPunjab Newspunjabi newsStatement
Previous Post

ਜੰਤਰ-ਮੰਤਰ ‘ਤੇ ਧਰਨੇ ‘ਤੇ ਬੈਠੀ ਪਹਿਲਵਾਨ ਵਿਨੇਸ਼ ਫੋਗਾਟ, ਫੈਡਰੇਸ਼ਨ ’ਤੇ ਸੋਸ਼ਣ ਦੇ ਲਗਾਏ ਇਲਜ਼ਾਮ

Next Post

SYL ‘ਤੇ ਟਲੀ ਸੁਪਰੀਮ ਕੋਰਟ ਦੀ ਸੁਣਵਾਈ, 15 ਮਾਰਚ ਨੂੰ ਹੋਵੇਗੀ ਚਰਚਾ

Next Post
2016 ‘ਚ ਹੋਈ ਨੋਟਬੰਦੀ ‘ਤੇ ਸੁਪਰੀਮ ਕੋਰਟ ਨੇ ਸੁਣਾਇਆ ਆਪਣਾ ਫੈਸਲਾ

SYL 'ਤੇ ਟਲੀ ਸੁਪਰੀਮ ਕੋਰਟ ਦੀ ਸੁਣਵਾਈ, 15 ਮਾਰਚ ਨੂੰ ਹੋਵੇਗੀ ਚਰਚਾ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers