ਥਾਣਾ ਹਰੀਕੇ ਪੱਤਣ ਅਧੀਨ ਆਉਂਦੇ ਪਿੰਡ ਕੋਟ ਦਾਤਾ ਵਿਖੇ ਪੇਕੇ ਘਰ ਰਹਿ ਰਹੀ ਪਤਨੀ ਨੂੰ ਗੋਲ਼ੀਆਂ ਮਾਰ ਕੇ ਦੇ ਹੱਤਿਆ ਕਰਨ ਮਗਰੋਂ ਖੁਦ ਨੂੰ ਗੋਲ਼ੀ ਮਾਰ ਲਈ। ਜ਼ੇਰੇ ਇਲਾਜ ਪਤੀ ਦੀ ਹਾਲਤ ਗੰਭੀਰ ਬਣੀ ਹੋਈ। ਜਾਣਕਾਰੀ ਅਨੁਸਾਰ ਪਰਮਜੀਤ ਕੌਰ ਪਿਛਲੇ 7-8 ਮਹੀਨੇ ਤੋਂ ਪੇਕੇ ਘਰ ਕੋਟ ਦਾਤਾ ਰਹਿ ਰਹੀ ਸੀ ਤੇ ਪੇਸ਼ੇ ਵਜੋਂ ਅਧਿਆਪਕਾ ਸੀ। ਅੱਜ ਪਹਿਲੇ ਪਹਿਰ ਪਰਮਜੀਤ ਕੌਰ ਦੇ ਪਤੀ ਇੰਦਰਜੀਤ ਸਿੰਘ ਵਾਸੀ ਬੋਪਾਰਾਏ ਮਾਡਲ ਨੇ ਸਹੁਰੇ ਘਰ ਦਾਖਲ ਹੋ ਕੇ ਸੁੱਤੀ ਪਤਨੀ ਦੇ ਦੋ ਗੋਲ਼ੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਤੇ ਫਿਰ ਖੁਦ ਨੂੰ ਗੋਲੀ ਮਾਰ ਲਈ। ਇੰਦਰਜੀਤ ਸਿੰਘ ਨਿੱਜੀ ਹਸਪਤਾਲ ਤਰਨਤਾਰਨ ਵਿਖੇ ਜ਼ੇਰੇ ਇਲਾਜ ਹੈ ਜਿਥੇ ਉਸਦੀ ਹਾਲਤ ਗੰਭੀਰ ਬਣੀ ਹੋਈ। ਮੌਕੇ ‘ਤੇ ਪਹੁੰਚੇ ਥਾਣਾ ਮੁਖੀ ਹਰਜੀਤ ਸਿੰਘ, ਸਹਾਇਕ ਥਾਣੇਦਾਰ ਸਤਨਾਮ ਸਿੰਘ ਸੰਦੀਪ ਸਿੰਘ ਨੇ ਦੱਸਿਆ ਕਿ ਘਟਨਾ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
