RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੁਲਿਸ ਦਾ ਗੈਂਗਸਟਰਾਂ ਨਾਲ ਮੁਕਾਬਲਾ, ਪੁਲਿਸ ਮੁਲਾਜ਼ਮ ਸ਼ਹੀਦ, ਪੰਜਾਬ ਸਰਕਾਰ ਦਾ ਪਰਿਵਾਰ ਲਈ ਵੱਡਾ ਐਲਾਨ

ਪੁਲਿਸ ਦਾ ਗੈਂਗਸਟਰਾਂ ਨਾਲ ਮੁਕਾਬਲਾ, ਪੁਲਿਸ ਮੁਲਾਜ਼ਮ ਸ਼ਹੀਦ, ਪੰਜਾਬ ਸਰਕਾਰ ਦਾ ਪਰਿਵਾਰ ਲਈ ਵੱਡਾ ਐਲਾਨ

Jass Grewal by Jass Grewal
January 9, 2023
in ਪੰਜਾਬ
Reading Time: 1 min read
0 0
0

ਪੰਜਾਬ ਦੇ ਵਿਚ ਗੈਂਗਸਟਰਵਾਦ ‘ਚ ਲਗਾਤਾਰ ਵਾਧਾ ਹੋ ਰਿਹਾ ਹੈ ਜਿਸ ਕਾਰਨ ਲੋਕਾਂ ‘ਚ ਸਹਿਮ ਦਾ ਮਾਹੌਲ ਵੀ ਬਣਿਆ ਹੋਇਆ ਹੈ।  ਹੁਣ ਫਗਵਾੜਾ ‘ਚ ਲੁਟੇਰਿਆਂ ਵੱਲੋਂ ਪੁਲਿਸ ਮੁਲਾਜ਼ਮ ਕੁਲਦੀਪ ਸਿੰਘ ਬਾਜਵਾ ‘ਤੇ ਤਾਬੜ ਤੋੜ ਗੋਲੀਆਂ ਚਲਾ ਦਿੱਤੀਆਂ ਜਿਸ ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਦੇਰ ਰਾਤ ਘਟਨਾ ਸਮੇਂ ਥਾਣਾ ਸਿਟੀ ਦੇ ਐੱਸਐੱਚਓ ਅਮਨਦੀਪ ਨਾਹਰ ਦੇ ਗੰਨਮੈਨ ਕਮਲ ਬਾਜਵਾ ਕਰੇਟਾ ਗੱਡੀ ਲੁੱਟਣ ਵਾਲੇ ਗੈਂਗਸਟਰਾਂ ਦਾ ਪਿੱਛਾ ਕਰ ਰਹੇ ਸਨ। ਲੁਟੇਰਿਆਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ।  ਨਾਲ ਹੀ ਫਗਵਾੜਾ ਪੁਲਿਸ ਨੇ ਇਸ ਦੀ ਸੂਚਨਾ ਫਿਲੌਰ ਪੁਲਿਸ ਨੂੰ ਦਿੱਤੀ।  ਫਿਲੌਰ ‘ਚ ਨਾਕਾਬੰਦੀ ‘ਤੇ ਬੈਠੀ ਪੁਲਿਸ ਦਾ ਗੈਂਗਸਟਰਾਂ ਨਾਲ ਮੁਕਾਬਲਾ ਹੋਇਆ। ਦੋਵਾਂ ਪਾਸਿਆਂ ਤੋਂ ਜ਼ਬਰਦਸਤ ਗੋਲੀਬਾਰੀ ਹੋਈ। ਇਸ ਗੋਲੀਬਾਰੀ ਵਿੱਚ ਤਿੰਨ ਗੈਂਗਸਟਰ ਗੋਲੀਆਂ ਦਾ ਸ਼ਿਕਾਰ ਹੋਏ ਹਨ। ਗੋਲੀਬਾਰੀ ਤੋਂ ਬਾਅਦ ਪੁਲਿਸ ਨੇ ਤਿੰਨਾਂ ਨੂੰ ਗ੍ਰਿਫਤਾਰ ਕਰ ਲਿਆ। ਜਦਕਿ ਉਸ ਦਾ ਇੱਕ ਚੌਥਾ ਸਾਥੀ ਹਨੇਰੇ ਦਾ ਫਾਇਦਾ ਉਠਾ ਕੇ ਭੱਜਣ ਦੀ ਵੀ ਸੂਚਨਾ ਹੈ।

ਹੁਣ ਪੰਜਾਬ ਸਰਕਾਰ ਵੱਲੋਂ ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਸ਼ਹੀਦ ਕਾਂਸਟੇਬਲ ਦੇ ਪਰਿਵਾਰ ਲਈ ਇਕ ਕਰੋੜ ਰੁਪਏ ਦੀ ਐਕਸ ਗ੍ਰੇਸ਼ੀਆ ਰਾਸ਼ੀ ਦਾ ਐਲਾਨ ਕੀਤਾ ਹੈ।

ਇਸ ਤੋਂ ਇਲਾਵਾ ਐੱਚ. ਡੀ. ਐੱਫ. ਸੀ. ਬੈਂਕ ਵੱਲੋਂ ਸ਼ਹੀਦ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਬੀਮੇ ਦੀ ਅਦਾਇਗੀ ਕੀਤੀ ਜਾਵੇਗੀ। ਮੁੱਖ ਮੰਤਰੀ ਮਾਨ ਨੇ ਸ਼ਹੀਦ ਦੀ ਕੁਰਬਾਨੀ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਨੇ ਡਿਊਟੀ ਦੌਰਾਨ ਕੁਰਬਾਨੀ ਦਿੱਤੀ ਹੈ ਅਤੇ ਅਸੀਂ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਖੜ੍ਹੇ ਹਾਂ। ਦੱਸਣਯੋਗ ਹੈ ਕਿ ਇਕ ਕਾਰ ਖੋਹ ਕੇ ਭੱਜ ਰਹੇ ਲੁਟਿਰਆਂ ਦਾ ਕੁਲਦੀਪ ਬਾਜਵਾ ਪਿੱਛਾ ਕਰ ਰਹੇ ਸਨ, ਇਸ ਦੌਰਾਨ ਉਨ੍ਹਾਂ ਨੂੰ ਲੁਟੇਰਿਆਂ ਦੀ ਗੋਲੀ ਲੱਗ ਗਈ।

Tags: AnnouncementCM Bhagwant MannGangsterPunjab GovernmentPunjab Newspunjabi news
Previous Post

ਪ੍ਰਸਿੱਧ ਪੰਜਾਬੀ ਗਾਇਕ ਰਣਜੀਤ ਬਾਵਾ ਲਈ ਦੁਖਦ ਭਰੀ ਖ਼ਬਰ, PA ਦੀ ਸੜਕ ਹਾਦਸੇ ‘ਚ ਮੌਤ

Next Post

ਭਾਰਤ ਜੋੜੋ ਯਾਤਰਾ ‘ਤੇ ਬੁਰੇ ਘਿਰੇ ਰਾਹੁਲ ਗਾਂਧੀ, ਹਰਸਿਮਰਤ ਬਾਦਲ ਦਾ ਸਵਾਲ, ਇੰਦਰਾ ਗਾਂਧੀ ਦਾ ਹੋਇਆ ਜ਼ਿਕਰ

Next Post
ਭਾਰਤ ਜੋੜੋ ਯਾਤਰਾ ‘ਤੇ ਬੁਰੇ ਘਿਰੇ ਰਾਹੁਲ ਗਾਂਧੀ, ਹਰਸਿਮਰਤ ਬਾਦਲ ਦਾ ਸਵਾਲ, ਇੰਦਰਾ ਗਾਂਧੀ ਦਾ ਹੋਇਆ ਜ਼ਿਕਰ

ਭਾਰਤ ਜੋੜੋ ਯਾਤਰਾ 'ਤੇ ਬੁਰੇ ਘਿਰੇ ਰਾਹੁਲ ਗਾਂਧੀ, ਹਰਸਿਮਰਤ ਬਾਦਲ ਦਾ ਸਵਾਲ, ਇੰਦਰਾ ਗਾਂਧੀ ਦਾ ਹੋਇਆ ਜ਼ਿਕਰ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers