RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਪੁਲਿਸ ਸਟੇਸ਼ਨ ‘ਤੇ ਵੱਡਾ ਹਮਲਾ, ਹਾਈ ਅਲਰਟ ਜਾਰੀ

ਪੁਲਿਸ ਸਟੇਸ਼ਨ ‘ਤੇ ਵੱਡਾ ਹਮਲਾ, ਹਾਈ ਅਲਰਟ ਜਾਰੀ

Jass Grewal by Jass Grewal
December 10, 2022
in ਪੰਜਾਬ
0 0
0
ਪੁਲਿਸ ਸਟੇਸ਼ਨ ‘ਤੇ ਵੱਡਾ ਹਮਲਾ, ਹਾਈ ਅਲਰਟ ਜਾਰੀ

ਤਰਨਤਾਰਨ: ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਨੂੰ ਦਹਿਲਾਉਣ ਦੀ ਵੱਡੀ ਸਾਜਿਸ਼ ਰਚੀ ਗਈ ਹੈ। ਦਸ ਦਈਏ ਕਿ ਤਰਨਤਾਰਨ ਦੇ ਇਕ ਪੁਲਿਸ ਸਟੇਸ਼ਨ ਨੂੰ ਅਣਪਛਾਤੇ ਬਦਮਾਸ਼ਾਂ ਨੇ ਧਮਾਕੇ ਦੇ ਨਾਲ ਉਡਾੳਣ ਦੀ ਕੋਸ਼ਿਸ਼ ਕੀਤੀ। ਜ਼ਿਲ੍ਹੇ ਦੇ ਅਧੀਨ ਆਉਂਦੇ ਥਾਣਾ ਸਰਹਾਲੀ ਨੂੰ ਸ਼ਨੀਵਾਰ ਯਾਨੀ ਕਿ ਅੱਜ ਤੜਕੇ ਰਾਕੇਟ ਲਾਂਚਰ ਦੇ ਨਾਲ ਨਿਸ਼ਾਨਾ ਬਣਾਉਂਦੇ ਹੋਏ ਹਮਲਾ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ।

ਹਾਲਾਂਕਿ ਇਸ ਹਮਲੇ ਕਾਰਨ ਕਿਸੇ ਦਾ ਕੋਈ ਜਾਨੀ ਨੁਕਸਾਨ ਨਾ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ ਪਰ ਇਮਾਰਤਾਂ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ। ਇਸ ਹਮਲੇ ਤੋਂ ਬਾਅਦ ਜ਼ਿਲ੍ਹੇ ਦੇ ਉੱਚ ਅਧਿਕਾਰੀ ਮੌਕੇ ‘ਤੇ ਪੁੱਜ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਇਹ ਹਮਲਾ ਰਾਤ ਕਰੀਬ 1 ਵਜੇ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ ‘ਤੇ ਮੌਜੂਦ ਪੁਲਿਸ ਥਾਣਾ ਸਰਹਾਲੀ ‘ਤੇ ਰਾਕੇਟ ਲਾਂਚਰ ਦਾਗ ਦਿੱਤਾ ਗਿਆ ਅਤੇ ਸਾਂਝ ਕੇਂਦਰ ‘ਤੇ ਜਾ ਡਿੱਗਿਆ। ਜਦੋਂ ਰਾਕੇਟ ਨੇ ਸਾਂਝ ਕੇਂਦਰ ‘ਤੇ ਹਮਲਾ ਕੀਤਾ ਤਾਂ ਉੱਥੇ ਕੋਈ ਮੌਜੂਦ ਨਹੀਂ ਸੀ। ਇਹੀ ਕਾਰਨ ਹੈ ਕਿ ਇਸ ਘਟਨਾ ਵਿੱਚ ਕਿਸੇ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ। ਹਾਲਾਂਕਿ ਹਮਲੇ ਕਾਰਨ ਥਾਣੇ ਦੀ ਇਮਾਰਤ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਹਮਲੇ ਤੋਂ ਬਾਅਦ ਜ਼ਿਲ੍ਹੇ ਦੇ ਐੱਸ. ਐੱਸ. ਪੀ. ਗੁਰਮੀਤ ਸਿੰਘ ਚੌਹਾਨ ਸਮੇਤ ਹੋਰ ਅਧਿਕਾਰੀਆਂ ਨੇ ਮੌਕੇ ‘ਤੇ ਪੁੱਜ ਥਾਣੇ ਦੀ ਘੇਰਾਬੰਦੀ ਕਰਦੇ ਹੋਏ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਇਹ ਅੱਤਵਾਦੀ ਹਮਲਾ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ ਪਰ ਇਸ ਬਾਬਤ ਕੋਈ ਵੀ ਅਧਿਕਾਰੀ ਜਾਣਕਾਰੀ ਦੇਣ ਨੂੰ ਫਿਲਹਾਲ ਤਿਆਰ ਨਹੀਂ ਹੈ।

ਜਾਣਕਾਰੀ ਮੁਤਾਬਕ ਰਾਕੇਟ ਥਾਣੇ ਦੇ ਬਾਹਰੋਂ ਅੰਦਰ ਸੁੱਟਿਆ ਗਿਆ ਅਤੇ ਇਸ ਰਾਕੇਟ ਹਮਲੇ ਕਾਰਨ ਖਿੜਕੀਆਂ ਦੇ ਸ਼ੀਸ਼ੇ ਚਕਨਾਚੂਰ ਹੋ ਗਏ ਪਰ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਤਰਨਤਾਰਨ ਪੁਲਿਸ ਨੇ ਹਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਇਹ ਹਮਲਾ ਅੱਧੀ ਰਾਤ ਨੂੰ ਕਰੀਬ 1 ਵਜੇ ਹੋਇਆ।

 

ਇਥੇ ਦਸ ਦਈਏ ਕਿ ਇਹ 7 ਮਹੀਨੇ ‘ਚ ਦੂਜਾ RPG ਹਮਲਾ ਹੈ। ਇਸ ਤੋਂ ਪਹਿਲਾਂ ਮੁਹਾਲੀ ਇੰਟੈਲੀਜੈਂਸ ਦਫ਼ਤਰ ਵਿਖੇ ਵੀ ਅਜਿਹਾ ਹੀ ਹਮਲਾ ਹੋਇਆ ਸੀ ਜਿਸ ਵਿਚ ਕੰਧ ਨੁਕਸਾਨੀ ਗਈ ਸੀ ਅਤੇ ਸ਼ੀਸ਼ੇ ਵੀ ਟੁੱਟੇ ਸਨ ਅਤੇ ਹੁਣ ਤਰਨਤਾਰਨ ਦੇ ਥਾਣੇ ‘ਚ ਅਹਿਜੀ ਵਾਰਦਾਤ ਵਾਪਰਨੀ ਕਈ ਸਾਰੇ ਸਵਾਲ ਖੜ੍ਹੇ ਕਰਦੀ ਹੈ ਅਤੇ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ।

Tags: AlertPunjab News
Previous Post

ਹਿਮਾਚਲ ਚੋਣਾਂ ‘ਚ ਦੀ ਹਾਰ ‘ਤੇ ਕੰਗਨਾ ਦੀ ਹੋਈ ਬੇਇੱਜ਼ਤੀ? ਅਦਾਕਾਰ ਨੇ ਕੰਗਨਾ ‘ਤੇ ਕੱਸਿਆ ਤੰਜ

Next Post

ਜ਼ਿੰਦਗੀ ਦੀ ਲੜਾਈ ’ਚ ਹਾਰਿਆ ਤਨਮਯ, ਬੋਰਵੈੱਲ ’ਚੋਂ ਲਾ+ਸ਼ ਬਰਾਮਦ

Next Post
ਬੋਰਵੈੱਲ ‘ਚ ਡਿੱਗਿਆ ਇਕ ਹੋਰ ਮਾਸੂਮ, ਰੈਸਕਿਊ ਆਪ੍ਰੇਸ਼ਨ ਜਾਰੀ

ਜ਼ਿੰਦਗੀ ਦੀ ਲੜਾਈ ’ਚ ਹਾਰਿਆ ਤਨਮਯ, ਬੋਰਵੈੱਲ ’ਚੋਂ ਲਾ+ਸ਼ ਬਰਾਮਦ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers