RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਪ੍ਰਧਾਨ ਧਾਮੀ ’ਤੇ ਹੋਏ ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਵੱਡਾ ਇਲਜ਼ਾਮ, ਦੱਸਿਆ ਸਾਜਿਸ਼

ਪ੍ਰਧਾਨ ਧਾਮੀ ’ਤੇ ਹੋਏ ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਵੱਡਾ ਇਲਜ਼ਾਮ, ਦੱਸਿਆ ਸਾਜਿਸ਼

Jass Grewal by Jass Grewal
January 18, 2023
in ਪੰਜਾਬ, ਰਾਜਨੀਤੀ
0 0
0
ਪ੍ਰਧਾਨ ਧਾਮੀ ’ਤੇ ਹੋਏ ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਵੱਡਾ ਇਲਜ਼ਾਮ, ਦੱਸਿਆ ਸਾਜਿਸ਼

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਗੱਡੀ ’ਤੇ ਹੋਏ ਹਮਲੇ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।  ਪ੍ਰਧਾਨ ਸੁਖਬੀਰ ਬਾਦਲ ਨੇ ਇਸ ਹਮਲੇ ਨੂੰ ਏਜੰਸੀਆਂ ਦੀ ਸਾਜ਼ਿਸ਼ ਦੱਸਿਆ ਹੈ। ਇਸ ਘਟਨਾ ਦੀ ਸੁਖਬੀਰ ਬਾਦਲ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਇਹ ਹਮਲਾ ਸਿੱਖ ਸੰਸਥਾਵਾਂ ਨੂੰ ਤਬਾਹ ਕਰਨ ’ਤੇ ਤੁਰੀਆਂ ਏਜੰਸੀਆਂ ਦੀਆਂ ਸਾਜ਼ਿਸ਼ਾਂ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਜਲਦੀ ਰਿਹਾਈ ਲਈ ਸੰਘਰਸ਼ ਕਰਨ ਦੇ ਆਪਣੇ ਸੰਕਲਪ ਨੂੰ ਕਮਜ਼ੋਰ ਕਰਨ ਲਈ ਖਾਲਸਾ ਪੰਥ ਅਜਿਹੀਆਂ ਕਾਇਰਤਾ ਭਰੀਆਂ ਕਾਰਵਾਈਆਂ ਦੀ ਇਜਾਜ਼ਤ ਨਹੀਂ ਦੇਵੇਗਾ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਗੱਡੀ ’ਤੇ ਅੱਜ ਉਸ ਸਮੇਂ ਕੁਝ ਪ੍ਰਦਰਸ਼ਨਕਾਰੀਆਂ ਨੇ  ਹਮਲਾ ਕਰ ਦਿੱਤਾ ਜਦੋਂ ਉਹ ਚੰਡੀਗੜ੍ਹ-ਮੋਹਾਲੀ ਦੇ ਬਾਰਡਰ ’ਤੇ ਲੱਗੇ ਕੌਮੀ ਇਨਸਾਫ਼ ਮੋਰਚੇ ਵਿਚ ਸ਼ਿਰਕਤ ਕਰਨ ਪਹੁੰਚੇ ਹੋਏ ਸਨ। ਇਸ ਦੌਰਾਨ ਕੁੱਝ ਪ੍ਰਦਰਸ਼ਨਕਾਰੀਆਂ ਨੇ ਪਹਿਲਾਂ ਤਾਂ ਹਰਜਿੰਦਰ ਸਿੰਘ ਧਾਮੀ ਦਾ ਤਿੱਖਾ ਵਿਰੋਧ ਕੀਤਾ ਅਤੇ ਬਾਅਦ ਵਿਚ ਉਨ੍ਹਾਂ ਦੀ ਗੱਡੀ ’ਤੇ ਪਥਰਾਅ ਕਰ ਦਿੱਤਾ ਗਿਆ। ਇਸ ਦੌਰਾਨ ਧਾਮੀ ਦੀ ਗੱਡੀ ਦਾ ਪਿਛਲਾ ਸ਼ੀਸ਼ਾ ਟੁੱਟ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਨਾਅਰੇਬਾਜ਼ੀ ਵੀ ਕੀਤੀ। ਇਥੇ ਇਹ ਦੱਸਣਯੋਗ ਹੈ ਕਿ ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਪਿਛਲੇ ਕਈ ਦਿਨਾਂ ਕੌਮੀ ਇਨਸਾਫ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਮਾਮਲੇ ਅਤੇ ਗੁੰਮ ਹੋਏ ਸਰੂਪਾਂ ਦੇ ਮਾਮਲੇ ਵਿਚ ਇਨਸਾਫ ਲਈ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਵਿਚ ਹਰਜਿੰਦਰ ਸਿੰਘ ਧਾਮੀ ਸ਼ਿਰਕਤ ਕਰਨ ਪਹੁੰਚੇ ਹੋਏ ਸਨ। ਜਿੱਥੇ ਉਨ੍ਹਾਂ ’ਤੇ ਪ੍ਰਦਰਸ਼ਨਕਾਰੀਆਂ ਵਲੋਂ ਹਮਲਾ ਕੀਤਾ ਗਿਆ।

 

Tags: punjabi newsShiromani Akali DalStatementSukhbir Singh Badal
Previous Post

ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਗੱਡੀ ’ਤੇ ਹਮਲਾ, ਗਰਮਾਇਆ ਮਾਹੌਲ

Next Post

ਕਾਨੂੰਨੀ ਉਲਝਣ ‘ਚ ਉਲਝ ਸਕਦਾ ਜ਼ੀਰਾ ਸ਼ਰਾਬ ਫੈਕਟਰੀ ਦਾ ਫ਼ੈਸਲਾ

Next Post
ਕਾਨੂੰਨੀ ਉਲਝਣ ‘ਚ ਉਲਝ ਸਕਦਾ ਜ਼ੀਰਾ ਸ਼ਰਾਬ ਫੈਕਟਰੀ ਦਾ ਫ਼ੈਸਲਾ

ਕਾਨੂੰਨੀ ਉਲਝਣ 'ਚ ਉਲਝ ਸਕਦਾ ਜ਼ੀਰਾ ਸ਼ਰਾਬ ਫੈਕਟਰੀ ਦਾ ਫ਼ੈਸਲਾ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers