RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਪ੍ਰਨੀਤ ਕੌਰ ਦਾ ਕਾਂਗਰਸ ਪਾਰਟੀ ਨੂੰ ਜਵਾਬ, ਲੰਬੇ-ਚੌੜੇ ਪੱਤਰ ਆਖੀਆਂ ਵੱਡੀਆਂ ਗੱਲਾਂ

ਪ੍ਰਨੀਤ ਕੌਰ ਦਾ ਕਾਂਗਰਸ ਪਾਰਟੀ ਨੂੰ ਜਵਾਬ, ਲੰਬੇ-ਚੌੜੇ ਪੱਤਰ ਆਖੀਆਂ ਵੱਡੀਆਂ ਗੱਲਾਂ

Jass Grewal by Jass Grewal
February 6, 2023
in ਪੰਜਾਬ, ਰਾਜਨੀਤੀ
0 0
0
ਮਹਾਰਾਣੀ ਪ੍ਰਨੀਤ ਖਿਲਾਫ਼ ਕਾਂਗਰਸ ਦਾ ਐਕਸ਼ਨ, ਪਾਰਟੀ ’ਚੋਂ ਕੀਤਾ ਸਸਪੈਂਡ

ਪਾਰਟੀ ਵਿਰੋਧੀ ਗਤੀਵਿਧੀਆਂ ਦੇ ਲੱਗੇ ਇਲਜ਼ਾਮਾਂ ਕਾਰਨ ਸਸਪੈਂਡ ਕਰਨ ‘ਤੇ ਕਾਂਗਰਸ ਹਾਈਕਮਾਨ ਵੱਲੋਂ ਜਾਰੀ ਕੀਤੇ ਕਾਰਨ ਦੱਸੋ ਨੋਟਿਸ ਦਾ ਜਵਾਬ ਪਟਿਆਲਾ ਤੋਂ ਲੋਕ ਸੰਸਦ ਮੈਂਬਰ ਪਰਨੀਤ ਕੌਰ ਨੇ ਹੁਣ ਭੇਜ ਦਿੱਤਾ ਹੈ। ਉਨ੍ਹਾਂ ਨੇ ਆਪਣੇ ਪੱਤਰ ਵਿਚ ਲਿਖਿਆ ਹੈ ਕਿ ਉਹ ਹਮੇਸ਼ਾ ਆਪਣੇ ਵਿਧਾਨ ਸਭਾ ਹਲਕੇ, ਲੋਕ ਸਭਾ ਹਲਕੇ ਤੇ ਸੂਬੇ ਪੰਜਾਬ ਦੇ ਨਾਲ ਖੜ੍ਹੇ ਹਨ। ਉਨ੍ਹਾਂ ਨੇ ਹਮੇਸ਼ਾਂ ਸਮੇਂ ਦੀ ਸਰਕਾਰ ਕੋਲ ਲੋਕਾਂ ਦੇ ਮੁੱਦਿਆਂ ਨੂੰ ਉਠਾਇਆ ਹੈ।

ਤਾਰਿਕ ਅਨਵਰ ਨੂੰ ਲਿਖੇ ਪੱਤਰ ਵਿੱਚ ਪ੍ਰਨੀਤ ਕੌਰ ਨੇ ਕਿਹਾ ਕਿ ਮੈਨੂੰ ਤੁਹਾਡਾ ਨੋਟਿਸ ਮਿਲਿਆ ਹੈ। ਮੈਂ ਇਹ ਦੇਖ ਕੇ ਹੈਰਾਨ ਹਾਂ ਕਿ ਜਿਸ ਵਿਅਕਤੀ ਨੇ ਸੋਨੀਆ ਗਾਂਧੀ ਦੇ ਵਿਦੇਸ਼ੀ ਨਾਗਰਿਕ ਹੋਣ ਦੇ ਮੁੱਦੇ ‘ਤੇ 1999 ਵਿੱਚ ਕਾਂਗਰਸ ਪਾਰਟੀ ਛੱਡ ਦਿੱਤੀ ਸੀ ਅਤੇ 2019 ਤੱਕ 20 ਸਾਲ ਪਾਰਟੀ ਤੋਂ ਬਾਹਰ ਰਿਹਾ, ਉਹ ਹੁਣ ਇੱਕ ਕਥਿਤ ਅਨੁਸ਼ਾਸਨਹੀਣਤਾ ਦੇ ਮਾਮਲੇ ਵਿੱਚ ਮੇਰੇ ਤੋਂ ਪੁੱਛਗਿੱਛ ਕਰ ਰਿਹਾ ਹੈ।

ਕਾਂਗਰਸ ਤੋਂ ਕੱਢੀ ਗਈ ਸੰਸਦ ਮੈਂਬਰ ਨੇ ਕਿਹਾ ਕਿ ਜਿਹੜੇ ਪੰਜਾਬ ਦੇ ਕਾਂਗਰਸੀ ਨੇਤਾਵਾਂ ਨੇ ਮੇਰੇ ‘ਤੇ ਦੋਸ਼ ਲਗਾਏ ਹਨ, ਇਹ ਉਹੀ ਲੋਕ ਹਨ, ਜਿਨ੍ਹਾਂ ਖਿਲਾਫ ਕਈ ਮੁੱਦਿਆਂ ‘ਤੇ ਕੋਈ ਫੈਸਲਾ ਨਹੀਂ ਲਿਆ ਗਿਆ। ਜੇਕਰ ਤੁਸੀਂ ਮੇਰੇ ਪਤੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸੰਪਰਕ ਕਰੋ, ਤਾਂ ਉਹ ਤੁਹਾਨੂੰ ਸਾਰੀ ਜਾਣਕਾਰੀ ਦੇਣਗੇ। ਉਨ੍ਹਾਂ ਨੇ ਉਸ ਸਮੇਂ ਇਨ੍ਹਾਂ ਆਗੂਆਂ ਦਾ ਬਚਾਅ ਕੀਤਾ ਕਿਉਂਕਿ ਉਹ ਉਨ੍ਹਾਂ ਦੀ ਆਪਣੀ ਪਾਰਟੀ ਨਾਲ ਸਬੰਧਤ ਸਨ। ਹਾਲਾਂਕਿ ਮੈਨੂੰ ਨਹੀਂ ਲੱਗਦਾ ਕਿ ਤੁਸੀਂ ਅਜਿਹਾ ਕਰੋਗੇ।

ਉਨ੍ਹਾਂ ਕਿਹਾ- ‘ਮੈਂ ਹਮੇਸ਼ਾ ਆਪਣੇ ਇਲਾਕੇ, ਇੱਥੋਂ ਦੇ ਵਾਸੀਆਂ ਅਤੇ ਪੰਜਾਬ ਦੇ ਨਾਲ ਖੜ੍ਹੀ ਹਾਂ। ਮੈਂ ਹਮੇਸ਼ਾ ਉਨ੍ਹਾਂ ਦੇ ਮੁੱਦੇ ਉਠਾਏ ਹਨ। ਕੋਈ ਫਰਕ ਨਹੀਂ ਪੈਂਦਾ ਕਿ ਸੱਤਾ ਵਿਚ ਕਿਹੜੀ ਪਾਰਟੀ ਦੀ ਸਰਕਾਰ ਹੈ। ਮੈਨੂੰ ਉਮੀਦ ਹੈ ਕਿ ਤੁਸੀਂ ਜਾਣਦੇ ਹੋਵੋਗੇ ਕਿ ਕਿਸੇ ਵੀ ਰਾਜ ਵਿੱਚ ਕਾਂਗਰਸ ਸਰਕਾਰ ਦੇ ਮੰਤਰੀ ਨੂੰ ਆਪਣੇ ਰਾਜ ਦੇ ਮੁੱਦਿਆਂ ‘ਤੇ ਕੇਂਦਰ ਸਰਕਾਰ ਦੇ ਮੰਤਰੀ ਨੂੰ ਮਿਲਣਾ ਪੈਂਦਾ ਹੈ। ਪੰਜਾਬ ਵਿੱਚ ਪਿਛਲੀ ਕਾਂਗਰਸ ਸਰਕਾਰ ਵੇਲੇ ਵੀ ਅਜਿਹਾ ਹੀ ਹੋਇਆ ਸੀ। ਪ੍ਰਨੀਤ ਕੌਰ ਨੇ ਕਿਹਾ- ‘ਮੈਨੂੰ ਯਕੀਨ ਹੈ ਕਿ ਛੱਤੀਸਗੜ੍ਹ ਅਤੇ ਰਾਜਸਥਾਨ ਦੀ ਕਾਂਗਰਸ ਸਰਕਾਰ ਵੀ ਅਜਿਹਾ ਹੀ ਕਰ ਰਹੀ ਹੈ। ਮੈਂ ਆਪਣੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਰਾਜ ਅਤੇ ਕੇਂਦਰ ਸਰਕਾਰ ਦੇ ਨੇਤਾਵਾਂ ਨੂੰ ਵੀ ਮਿਲਾਂਗੀ, ਚਾਹੇ ਤੁਹਾਨੂੰ ਪਸੰਦ ਆਵੇ ਜਾਂ ਨਾ। ਪ੍ਰਨੀਤ ਕੌਰ ਨੇ ਪੱਤਰ ਦੀ ਸਮਾਪਤੀ ਇਹ ਕਹਿ ਕੇ ਕੀਤੀ, “ਗੱਲ ਰਹੀ ਮੇਰੇ ਵਿਰੁੱਧ ਕਾਰਵਾਈ ਦੀ ਤਾਂ ਤੁਸੀਂ ਜੋ ਚਾਹੋ ਕਾਰਵਾਈ ਕਰਨਾ ਚਾਹੁੰਦੇ ਹੋ ਉਹ ਕਰ ਸਕਦੇ ਹੋ।”

Tags: CongressPatialaPolitics NewsPunjab Congresspunjabi news
Previous Post

ਕੌਮੀ ਇਨਸਾਫ਼ ਮੋਰਚੇ ਦਾ ਵੱਡਾ ਪ੍ਰਦਰਸ਼ਨ, CM ਮਾਨ ਦੀ ਰਿਹਾਇਸ਼ ਵੱਲ ਜਾ ਰਹੇ ਸਿੱਖ ਆਗੂਆਂ ਨੂੰ ਪੁਲਿਸ ਨੇ ਰੋਕਿਆ

Next Post

ਕਸੂਤਾ ਫਸਿਆ ਯੋਗ ਗੁਰੂ ਬਾਬਾ ਰਾਮਦੇਵ, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਕਾਰਨ ਮਾਮਲਾ ਦਰਜ

Next Post
ਕਸੂਤਾ ਫਸਿਆ ਯੋਗ ਗੁਰੂ ਬਾਬਾ ਰਾਮਦੇਵ, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਕਾਰਨ ਮਾਮਲਾ ਦਰਜ

ਕਸੂਤਾ ਫਸਿਆ ਯੋਗ ਗੁਰੂ ਬਾਬਾ ਰਾਮਦੇਵ, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਕਾਰਨ ਮਾਮਲਾ ਦਰਜ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers