RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਪੰਜਾਬੀਆਂ ਦੇ ਖ਼ਰਾਬ ਹੋਏ ਅਕਸ ਨੂੰ ਦੋ ਪੰਜਾਬੀਆਂ ਨੇ ਕੀਤਾ ਠੀਕ, ਸੇਬਾਂ ਦੇ ਵਪਾਰੀ ਨੂੰ ਦਿੱਤਾ 9 ਲੱਖ 12 ਹਜ਼ਾਰ ਦਾ ਚੈੱਕ

ਪੰਜਾਬੀਆਂ ਦੇ ਖ਼ਰਾਬ ਹੋਏ ਅਕਸ ਨੂੰ ਦੋ ਪੰਜਾਬੀਆਂ ਨੇ ਕੀਤਾ ਠੀਕ, ਸੇਬਾਂ ਦੇ ਵਪਾਰੀ ਨੂੰ ਦਿੱਤਾ 9 ਲੱਖ 12 ਹਜ਼ਾਰ ਦਾ ਚੈੱਕ

Jass Grewal by Jass Grewal
December 5, 2022
in ਪੰਜਾਬ
0 0
0
ਪੰਜਾਬੀਆਂ ਦੇ ਖ਼ਰਾਬ ਹੋਏ ਅਕਸ ਨੂੰ ਦੋ ਪੰਜਾਬੀਆਂ ਨੇ ਕੀਤਾ ਠੀਕ, ਸੇਬਾਂ ਦੇ ਵਪਾਰੀ ਨੂੰ ਦਿੱਤਾ 9 ਲੱਖ 12 ਹਜ਼ਾਰ ਦਾ ਚੈੱਕ

ਫਤਿਹਗੜ੍ਹ ਸਾਹਿਬ: ਬੀਤੇ ਦਿਨੀਂ ਜੀ.ਟੀ. ਰੋਡ ਤੇ ਪੈਂਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਰਾਜਿੰਦਰਗੜ੍ਹ ਨੇੜੇ ਉੜੀਸਾ ਨੂੰ ਜਾ ਰਿਹਾ ਸੇਬਾਂ ਦਾ ਭਰਿਆ ਟਰੱਕ ਪਲਟਣ ਉਪਰੰਤ ਸੇਬਾਂ ਦੀਆਂ ਪੇਟੀਆਂ ਚੁੱਕ ਕੇ ਲੈ ਜਾਣ ਦੀ ਸ਼ੋਸ਼ਲ ਮੀਡੀਆ ’ਤੇ ਵਾਇਰਲ ਹੋਈ ਵੀਡੀਓ ਦੇ ਮਾਮਲੇ ਵਿੱਚ ਉਦੋਂ ਨਵਾਂ ਮੋੜ ਆਇਆ ਜਦੋਂ ਦੋ ਪੰਜਾਬੀ ਵਪਾਰੀਆਂ ਪਟਿਆਲਾ ਦੇ ਰਾਜਵਿੰਦਰ ਸਿੰਘ ਤੇ ਮੋਹਾਲੀ ਦੇ ਗੁਰਪ੍ਰੀਤ ਸਿੰਘ ਨੇ ਕਸ਼ਮੀਰ ਦੇ ਵਪਾਰੀ ਮੁਹੰਮਦ ਸ਼ਾਹਿਦ ਦੇ ਹੋਏ ਨੁਕਸਾਨ ਨੂੰ ਪੂਰਾ ਕਰਨ ਲਈ ਉਸ ਨੂੰ 9 ਲੱਖ 12 ਹਜ਼ਾਰ ਦਾ ਚੈੱਕ ਦਿੱਤਾ। ਇਸ ਘਟਨਾਕ੍ਰਮ ਨਾਲ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਸ਼ਾਖ ਹੋਰ ਨਿਖਰ ਕੇ ਦੁਨੀਆਂ ਦੇ ਸਾਹਮਣੇ ਆਈ ਹੈ ਜਿਸ ’ਤੇ ਕਸ਼ਮੀਰ ਦੇ ਬਾਰਮੁੱਲਾ ਦੇ ਸੇਬਾਂ ਦੇ ਵਪਾਰੀ ਨੂੰ ਇਹ ਕਹਿਣਾ ਪਿਆ ਹੈ ਕਿ ਪੰਜਾਬੀ ਹਮੇਸ਼ਾਂ ਲੋਕਾਂ ਦੀ ਮਦਦ ਲਈ ਹੀ ਜਾਣੇ ਜਾਂਦੇ ਹਨ।

ਦਸ ਦਈਏ ਕਿ ਸ਼੍ਰੀਨਗਰ ਤੋਂ ਸੇਬਾਂ ਦੀਆਂ 1265 ਪੇਟੀਆਂ ਲੈ ਕੇ ਉੜੀਸਾ ਜਾ ਰਹੇ ਸੇਬਾਂ ਦੇ ਭਰੇ ਟਰੱਕ ਦੇ ਪਿੰਡ ਰਾਜਿੰਦਰਗੜ੍ਹ ਨੇੜੇ ਪਲਟਣ ਅਤੇ ਲੋਕਾਂ ਵੱਲੋਂ ਸੇਬਾਂ ਦੀਆਂ ਪੇਟੀਆਂ ਲੁੱਟ ਕੇ ਲੈ ਜਾਣ ਦੀ ਸ਼ੋਸਲ ਮੀਡੀਆ ਤੇ ਵੀ.ਡੀ.ਓ. ਵਾਇਰਲ ਹੋਣ ਉਪਰੰਤ ਪੁਲਿਸ ਨੇ ਫੌਰੀ ਕਾਰਵਾਈ ਕਰਦੇ ਹੋਏ ਥਾਣਾ ਬਡਾਲੀ ਆਲਾ ਸਿੰਘ ਵਿਖੇ ਮੁਕੱਦਮਾ ਨੰ: 138 ਧਾਰਾ 379 ਅਧੀਨ ਮਾਮਲਾ ਦਰਜ਼ ਕੀਤਾ ਅਤੇ ਤਕਨੀਕੀ ਟੀਮ ਦੀ ਸਹਾਇਤਾ ਨਾਲ 10 ਕਥਿਤ ਦੋਸ਼ੀਆਂ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ 02 ਹੋਰ ਕਥਿਤ ਦੋਸ਼ੀਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।ਪੁਲਿਸ ਨੇ ਕਿਹਾ ਕਿ ਇਸ ਘਟਨਾ ਨੇ ਪੰਜਾਬ ਦੇ ਲੋਕਾਂ ਦੀ ਇੱਕ ਗਲਤ ਤਸਵੀਰ ਲੋਕਾਂ ਸਾਹਮਣੇ ਲਿਆਂਦੀ ਸੀ ਜੋ ਕਿ ਕਾਫੀ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਦੀ ਧਰਤੀ ਸ਼ਹੀਦਾਂ ਤੇ ਪੀਰਾਂ ਪੈਗੰਬਰਾਂ ਦੀ ਧਰਤੀ ਹੈ ਅਤੇ ਇਸ ਧਰਤੀ ਤੇ ਅਜਿਹੀ ਘਟਨਾ ਬਹੁਤ ਅਫਸੋਸਜਨਕ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾਂ ਮੁਸ਼ਕਲ ਵਿੱਚ ਫਸੇ ਲੋਕਾਂ ਦੀ ਮਦਦ ਕੀਤੀ ਹੈ ਅਤੇ ਸਾਡੇ ਗੁਰੂਆਂ ਨੇ ਵੀ ਸਾਨੂੰ ਇਹੋ ਸੁਨੇਹਾ ਦਿੱਤਾ ਹੈ ਪ੍ਰੰਤੂ ਕੁਝ ਮਾੜੇ ਅਨਸਰਾਂ ਕਾਰਨ ਇਹ ਘਟਨਾ ਵਾਪਰੀ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੇ ਹਾਦਸੇ ਆਮ ਤੌਰ ’ਤੇ ਵੇਖਣ ਨੂੰ ਮਿਲ ਜਾਂਦੇ ਹਨ ਪ੍ਰੰਤੂ ਸਾਨੂੰ ਮੁਸ਼ਕਲ ਵਿੱਚ ਫਸੇ ਲੋਕਾਂ ਦੀ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਮਦਦ ਲਈ ਅੱਗੇ ਆਏ ਪੰਜਾਬ ਦੇ ਵਪਾਰੀਆਂ ਰਾਜਵਿੰਦਰ ਸਿੰਘ ਤੇ ਗੁਰਪ੍ਰੀਤ ਸਿੰਘ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਨ੍ਹਾਂ ਨੇ ਅੱਗੇ ਆ ਕੇ ਜੋ ਕੰਮ ਕੀਤਾ ਹੈ ਉਸ ਤੋਂ ਹੋਰਨਾ ਨੂੰ ਵੀ ਪ੍ਰੇਰਨਾ ਲੈਣੀ ਚਾਹੀਦੀ ਹੈ।

ਇਸ ਮੌਕੇ ਪੰਜਾਬੀ ਰਾਜਵਿੰਦਰ ਸਿੰਘ ਤੇ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਜਦੋਂ ਉਨ੍ਹਾਂ ਸੋਸ਼ਲ ਮੀਡੀਆ ਤੇ ਇਹ ਵੀਡੀਓ ਵੇਖੀ ਤਾਂ ਕਾਫੀ ਅਫਸੋਸ ਹੋਇਆ ਸੀ ਕਿਉਂਕਿ ਪੰਜਾਬੀ ਅਜਿਹੀਆਂ ਹਰਕਤਾਂ ਨਹੀਂ ਕਰਦੇ ਸਗੋਂ ਪੰਜਾਬੀਆਂ ਨੇ ਤਾਂ ਹਮੇਸ਼ਾਂ ਹੀ ਹੋਰਨਾਂ ਦੀ ਅੱਗੇ ਆ ਕੇ ਮਦਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਵੀਡੀਓ ਤੋਂ ਬਾਅਦ ਉਨ੍ਹਾਂ ਜ਼ਿਲ੍ਹਾ ਪੁਲਿਸ ਮੁੱਖੀ ਨਾਲ ਸੰਪਰਕ ਕੀਤਾ ਅਤੇ ਸੇਬਾਂ ਦੇ ਵਪਾਰੀ ਦੀ ਮਦਦ ਕਰਨ ਦੀ ਗੱਲ ਆਖੀ ਜਿਸ ਤੇ ਜ਼ਿਲ੍ਹਾ ਪੁਲਿਸ ਮੁਖੀ ਨੇ ਸੇਬਾਂ ਦੇ ਵਪਾਰੀ ਨੂੰ ਬੁਲਾਇਆ ਹੈ।

ਉਥੇ ਹੀ ਸੇਬਾਂ ਦੇ ਵਪਾਰੀ ਮੁਹੰਮਦ ਸ਼ਾਹਿਦ ਨੇ ਕਿਹਾ ਕਿ ਜਦੋਂ ਉਨ੍ਹਾਂ ਦੇ ਡਰਾਇਵਰ ਵੱਲੋਂ ਬਣਾਈ ਵੀਡੀਓ ਉਸ ਨੈ ਵੇਖੀ ਤਾਂ ਬਹੁਤ ਬੁਰਾ ਲੱਗਿਆ ਕਿਉਂਕਿ ਉਹ ਪੰਜਾਬ ਦੇ ਲੋਕਾਂ ਦੀ ਜੋ ਤਸਵੀਰ ਲੈ ਕੇ ਇਥੋਂ ਪੜ੍ਹ ਕੇ ਗਿਆ ਸੀ ਇਹ ਵੀਡੀਓ ਉਸ ਤੋਂ ਬਿਲਕੁੱਲ ਉਲਟ ਸੀ। ਉਨ੍ਹਾਂ ਕਿਹਾ ਕਿ ਪਹਿਲਾਂ ਉਸ ਨੁੰ ਵਿਸ਼ਵਾਸ਼ ਨਹੀਂ ਹੋਇਆ ਕਿ ਪੰਜਾਬ ਦੀ ਧਰਤੀ ਤੇ ਅਜਿਹਾ ਹੋਇਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਇਹ ਘਟਨਾ ਕਿਸੇ ਹੋਰ ਸੂਬੇ ਵਿੱਚ ਹੋਈ ਹੁੰਦੀ ਤਾਂ ਏਨਾ ਅਫਸੋਸ ਨਹੀਂ ਸੀ ਹੋਣਾ। ਉਨ੍ਹਾਂ ਮਦਦ ਲਈ ਅੱਗੇ ਆਏ ਪੰਜਾਬ ਦੇ ਵਪਾਰੀਆਂ ਅਤੇ ਜ਼ਿਲ੍ਹਾ ਪੁਲਿਸ ਮੁਖੀ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ।

Tags: Punjab NewsViral Video
Previous Post

ਕਮਲਜੀਤ ਬਰਾੜ ਵਲੋਂ ਲਗਾਏ ਇਲਜ਼ਾਮਾਂ ‘ਤੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਤੋੜੀ ਚੁੱਪੀ

Next Post

ਡੇਰਾ ਮੁਖੀ ਰਾਮ ਰਹੀਮ ਮਾਮਲੇ ‘ਚ ਹਾਈਕੋਰਟ ਦਾ ਵੱਡਾ ਫੈਸਲਾ, ਪੰਜਾਬ ਸਰਕਾਰ ਨੂੰ ਜਾਰੀ ਹੋਏ ਹੁਕਮ

Next Post
ਰਾਮ ਰਹੀਮ ਨੇ ਕੀਤੀ ਸੀ 24 ਸਾਲ ਪਹਿਲਾਂ ਟੀ-20 ਕ੍ਰਿਕਟ ਦੀ ਸ਼ੁਰੂਆਤ, ਹੋਇਆ ਦਾਅਵਾ

ਡੇਰਾ ਮੁਖੀ ਰਾਮ ਰਹੀਮ ਮਾਮਲੇ 'ਚ ਹਾਈਕੋਰਟ ਦਾ ਵੱਡਾ ਫੈਸਲਾ, ਪੰਜਾਬ ਸਰਕਾਰ ਨੂੰ ਜਾਰੀ ਹੋਏ ਹੁਕਮ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers