RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਪੰਜਾਬੀਆਂ ਨੂੰ ਵੱਡਾ ਝਟਕਾ, ਪੰਜਾਬ ‘ਚ ਬਿਜਲੀ ਹੋਈ ਮਹਿੰਗੀ

ਪੰਜਾਬੀਆਂ ਨੂੰ ਵੱਡਾ ਝਟਕਾ, ਪੰਜਾਬ ‘ਚ ਬਿਜਲੀ ਹੋਈ ਮਹਿੰਗੀ

Jass Grewal by Jass Grewal
May 15, 2023
in ਪੰਜਾਬ, ਰਾਜਨੀਤੀ
0 0
0
ਪੰਜਾਬੀਆਂ ਨੂੰ ਵੱਡਾ ਝਟਕਾ, ਪੰਜਾਬ ‘ਚ ਬਿਜਲੀ ਹੋਈ ਮਹਿੰਗੀ

ਜਲੰਧਰ ਜ਼ਿਮਣੀ ਚੋਣ ‘ਚ ਵੱਡੀ ਲੀਡ ਨਾਲ ਜਿੱਤ ਹਾਸਲ ਕਰਨ ਤੋਂ ਬਾਅਦ ਪੰਜਾਬ ਸਰਕਾਰ ਨੇ ਪੰਜਾਬੀਆਂ ਨੂੰ ਖ਼ੁਸ਼ ਕਰਨ ਦੀ ਬਜਾਏ ਇਕ ਵੱਡਾ ਝਟਕਾ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ‘ਚ ਬਿਜਲੀ ਮਹਿੰਗੀ ਹੋ ਗਈ ਹੈ।  ਬਿਜਲੀ ਦੀਆਂ ਕੀਮਤਾਂ ਵਿੱਚ ਪ੍ਰਤੀ ਯੂਨਿਟ 56 ਪੈਸੇ ਵਾਧਾ ਕੀਤਾ ਗਿਆ ਹੈ। ਦੱਸ ਦਈਏ ਕਿ ਨਵੀਆਂ ਦਰਾਂ ਕੱਲ੍ਹ ਤੋਂ ਯਾਨੀ 16 ਮਈ ਤੋਂ ਲਾਗੂ ਹੋਣਗੀਆਂ। ਇਸ ਸਬੰਧੀ ਪੀਐਸਪੀਸੀਐਲ (PSPCl) ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਬਿਜਲੀ ਦਰਾਂ ਵਿੱਚ ਕੀਤਾ ਗਿਆ ਵਾਧਾ ਕੱਲ੍ਹ ਤੋਂ ਲਾਗੂ ਹੋ ਜਾਵੇਗਾ, ਜੋ 31 ਮਾਰਚ 2024 ਤੱਕ ਲਾਗੂ ਰਹੇਗਾ।

ਹਾਲਾਂਕਿ, ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਸਪਸ਼ਟ ਕਰ ਦਿੱਤਾ ਹੈ ਕਿ ਬਿਜਲੀ ਦੀਆਂ ਦਰਾਂ ਚ ਵਾਧੇ ਦਾ ਖ਼ਰਚਾ ਸਰਕਾਰ ਦੇਵੇਗੀ ਇਸ ਦਾ ਆਮ ਲੋਕਾਂ ਤੇ ਕੋਈ ਬੋਝ ਨਹੀਂ ਪਵੇਗਾ। 600 ਯੂਨਿਟ ਵਾਲੀ ਯੋਜਨਾ ਦੇ ਇੱਕ ਵੀ ਮੀਟਰ ‘ਤੇ ਅਸਰ ਨਹੀ ਪਵੇਗਾ।

ਬਿਜਲੀ ਦੀਆਂ ਦਰਾਂ ਚ ਵਾਧੇ ਦਾ ਖ਼ਰਚਾ ਸਰਕਾਰ ਦੇਵੇਗੀ ਇਸ ਦਾ ਆਮ ਲੋਕਾਂ ਤੇ ਕੋਈ ਬੋਝ ਨਹੀਂ ਪਵੇਗਾ…600 ਯੂਨਿਟ ਵਾਲੀ ਯੋਜਨਾ ਦੇ ਇੱਕ ਵੀ ਮੀਟਰ ਤੇ ਅਸਰ ਨਹੀ ਪਵੇਗਾ..

— Bhagwant Mann (@BhagwantMann) May 15, 2023

ਦਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਐਲਾਨੀ ਬਿਜਲੀ ਦੀਆਂ ਤਾਜ਼ਾ ਦਰਾਂ ਅਨੁਸਾਰ ਹੁਣ ਸੂਬੇ ਦੇ ਬਿਜਲੀ ਖਪਤਕਾਰਾਂ ਨੂੰ 2 ਕਿਲੋਵਾਟ ਤੱਕ 100 ਯੂਨਿਟ ਬਿਜਲੀ ਦੀ ਖਪਤ ਲਈ 4.19 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿੱਲ ਅਦਾ ਕਰਨਾ ਪਾਵੇਗਾ। ਹੁਣ ਤੱਕ ਲੋਕ 3.49 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ 100 ਯੂਨਿਟ ਤੱਕ ਬਿਜਲੀ ਦੇ ਬਿੱਲ ਅਦਾ ਕਰ ਰਹੇ ਹਨ। ਇਸੇ ਤਰ੍ਹਾਂ ਲੋਕਾਂ ਨੂੰ 2 ਕਿਲੋਵਾਟ ਤੱਕ 100 ਤੋਂ 300 ਯੂਨਿਟ ਬਿਜਲੀ ਦੇ ਬਿੱਲ 5 ਰੁਪਏ 84 ਪੈਸੇ ਪ੍ਰਤੀ ਯੂਨਿਟ ਦੀ ਬਜਾਏ 6 ਰੁਪਏ 64 ਪੈਸੇ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਅਦਾ ਕਰਨੇ ਪੈਣਗੇ। 300 ਤੋਂ ਵੱਧ ਯੂਨਿਟਾਂ ਲਈ 7 ਰੁਪਏ 30 ਪੈਸੇ ਦੀ ਬਜਾਏ 7 ਰੁਪਏ 75 ਪੈਸੇ ਦੀ ਦਰ ਨਾਲ ਬਿਜਲੀ ਬਿੱਲ ਅਦਾ ਕਰਨਾ ਹੋਵੇਗਾ। 2 ਤੋਂ 7 ਕਿਲੋਵਾਟ ਲਈ 100 ਯੂਨਿਟ ਬਿਜਲੀ ਦੀ ਖਪਤ 3.74 ਰੁਪਏ ਤੋਂ ਵਧਾ ਕੇ 4.44 ਪੈਸੇ, 100 ਤੋਂ 300 ਯੂਨਿਟ ਲਈ 5.84 ਰੁਪਏ 6.64 ਪੈਸੇ ਅਤੇ 300 ਤੋਂ ਵੱਧ ਯੂਨਿਟਾਂ ਲਈ ਖਪਤਕਾਰਾਂ ਲਈ 7.30 ਪੈਸੇ ਤੋਂ ਵਧਾ ਕੇ  7.75 ਰੁਪਏ ਪ੍ਰਤੀ ਯੂਨਿਟ ਕਰ ਦਿੱਤੀ ਗਈ ਹੈ।

ਪੰਜਾਬ ਸਰਕਾਰ ਵੱਲੋਂ ਜਾਰੀ ਤਾਜ਼ਾ ਦਰਾਂ ਅਨੁਸਾਰ 7 ਤੋਂ 50 ਕਿਲੋਵਾਟ ਕੁਨੈਕਸ਼ਨ ਵਾਲੇ ਖਪਤਕਾਰਾਂ ਨੂੰ ਹੁਣ 100 ਯੂਨਿਟਾਂ ਲਈ 4.64 ਰੁਪਏ ਤੋਂ ਵਧਾ ਕੇ 5.34 ਰੁਪਏ, 100 ਤੋਂ 300 ਯੂਨਿਟਾਂ ਲਈ 6.50 ਤੋਂ 7.15 ਰੁਪਏ ਅਤੇ ਇਸ ਤੋਂ ਵੱਧ ਲਈ 7.15 ਰੁਪਏ ਕਰ ਦਿੱਤਾ ਗਿਆ ਹੈ। 300 ਯੂਨਿਟ ਬਿਜਲੀ ਦਰ 7.50 ਰੁਪਏ ਤੋਂ ਵਧਾ ਕੇ 7.75 ਰੁਪਏ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਗੈਰ-ਰਿਹਾਇਸ਼ੀ ਅਤੇ ਉਦਯੋਗਿਕ ਖਪਤਕਾਰਾਂ ਲਈ ਵੀ ਨਵੀਆਂ ਦਰਾਂ ਜਾਰੀ ਕੀਤੀਆਂ ਹਨ।

 

Previous Post

ਜਲੰਧਰ ਦੇ ਸਾਬਕਾ ਮੇਅਰ ਅਤੇ ਭਾਜਪਾ ਆਗੂ ਸੁਰਿੰਦਰ ਮਹੇ ਨਹੀਂ ਰਹੇ, ਹੋਇਆ ਦੇਹਾਂਤ

Next Post

10 ਜੂਨ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਲੁਆਈ, ਨਾਲ ਹੀ ਸੀ.ਐਮ. ਨੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ

Next Post
10 ਜੂਨ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਲੁਆਈ, ਨਾਲ ਹੀ ਸੀ.ਐਮ. ਨੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ

10 ਜੂਨ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਲੁਆਈ, ਨਾਲ ਹੀ ਸੀ.ਐਮ. ਨੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers