RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਅੱਜ ਪੂਰਾ ਇਕ ਸਾਲ, ਮਾਤਾ ਚਰਨ ਕੌਰ ਦੀ ਭਾਵੁਕ ਪੋਸਟ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਅੱਜ ਪੂਰਾ ਇਕ ਸਾਲ, ਮਾਤਾ ਚਰਨ ਕੌਰ ਦੀ ਭਾਵੁਕ ਪੋਸਟ

Jass Grewal by Jass Grewal
May 29, 2023
in ਪੰਜਾਬ
Reading Time: 1 min read
0 0
0

ਦੇਸ਼-ਦੁਨੀਆਂ ‘ਚ ਲੋਕਾਂ ਦੇ ਦਿਲਾਂ ‘ਤੇ ਰਾਜ ਕਰਨ ਵਾਲਾ ਮਸ਼ਹੂਰ ਅਤੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਅੱਜ ਪੂਰਾ ਇਕ ਸਾਲ ਹੋ ਗਿਆ ਹੈ। ਮੂਸੇਵਾਲਾ ਦੇ ਮਾਪਿਆਂ ਸਮੇਤ ਉਹਨਾਂ ਨੇ ਪ੍ਰਸ਼ੰਸਕ ਅੱਜ ਸਿੱਧੂ ਦੀ ਪਹਿਲੀ ਬਰਸੀ ਮਨਾ ਰਹੇ ਹਨ। ਜਿਥੇ ਪਿੰਡ ਮੂਸਾ ਵਿਖੇ ਕੈਂਡਲ ਮਾਰਚ ਦਾ ਆਯੋਜਨ ਕੀਤਾ ਗਿਆ ਹੈ ਉਥੇ ਹੀ ਵਿਦੇਸ਼ਾਂ ‘ਚ ਮੂਸੇਵਾਲਾ ਦੀ ਯਾਦ ‘ਚ ਸਮਾਗਮ ਕਰਵਾਏ ਜਾ ਰਹੇ ਹਨ। ਇਸ ਵਿਚਕਾਰ ਪੁੱਤ ਦੀ ਪਹਿਲੀ ਬਰਸੀ ‘ਤੇ ਮਾਤਾ ਚਰਨ ਕੌਰ ਵੱਲੋਂ ਭਾਵੁਕ ਪੋਸਟ ਸਾਂਝੀ ਕੀਤੀ ਗਈ ਹੈ।

ਉਨ੍ਹਾਂ ਲਿਖਿਆ ਹੈ ਕਿ, “ਸੁੱਖਾਂ ਸੁੱਖ ਕੇ ਓ ਦਿਨ ਆਇਆ ਸੀ, ਜਦ ਮੈਂ ਆਪਣੀ ਕੁੱਖ ‘ਚ ਤੁਹਾਡੀ ਮੌਜੂਦਗੀ ਨੂੰ ਮਹਿਸੂਸ ਕੀਤਾ ਸੀ, ਬੜੀਆਂ ਰੀਝਾਂ ਤੇ ਚਾਵਾਂ ਨਾਲ ਤੁਹਾਨੂੰ 9 ਮਹੀਨੇ ਪਾਲ ਕੇ ਚੜ੍ਹਦੀ ਜੂਨ ‘ਚ ਗਲ਼ ਨਾਲ ਲਾਇਆ ਸੀ। ਕਦੇ ਨਜ਼ਰਾਂ ਤੋਂ ਬਚਾਉਂਦੀ ਨੇ ਤੇ ਕਦੇ ਖੇਡਾਂ ਨਾਲ ਖਿਡਾਉਂਦੀ ਨੇ, ਸੋਹਣਾ ਸਰਦਾਰ ਸਜਾਇਆ ਸੀ। ਕਦੇ ਸੱਚ ਤੇ ਅਣਖ ਦਾ ਪਾਠ ਪੜ੍ਹਾਉਂਦੀ, ਕਦੇ ਕਿਰਤ ਦੇ ਮੁੱਲ ਦਾ ਗਿਆਨ ਸਿਖਾਉਂਦੀ, ਝੁਕ ਕੇ ਚੱਲਣਾ ਗੱਲ ਬੁਰੀ ਨਾ ਇਹੋ ਗੱਲ ਨੂੰ ਜ਼ਹਿਨ ‘ਚ ਪਾਉਂਦੀ ਨੇ ਤੁਹਾਨੂੰ ਤੁਹਾਡੀ ਮੰਜ਼ਿਲ ਤੱਕ ਪਹੁੰਚਾਇਆ ਸੀ। ਪਰ ਮੈਂ ਨਹੀਂ ਜਾਣਦੀ ਸੀ ਪੁੱਤ ਕਿ ਤੁਹਾਡਾ ਮੁਕਾਮ ਹੀ ਤੁਹਾਨੂੰ ਮੇਰੇ ਤੋਂ ਦੂਰ ਕਰ ਦੇਵੇਗਾ। ਮੇਰੇ ਲਈ ਇਸ ਤੋਂ ਵੱਡੀ ਸਜ਼ਾ ਕੀ ਹੋਣੀ ਆ ਜਿਹਦੀਆਂ ਲੰਮੀਆਂ ਉਮਰਾਂ ਦੀ ਸੁੱਖ ਮੈਂ ਦਿਨ ਰਾਤ ਸੁੱਖਦੀ ਸੀ, ਅੱਜ ਆਪਣੇ ਉਹੀ ਸ਼ੁੱਭ ਨੂੰ ਆਪਣੀਆਂ ਅੱਖਾਂ ਸਾਹਮਣੇ ਦੇਖੇ ਨੂੰ ਇਕ ਸਾਲ ਹੋ ਗਿਆ। ਬਿਨਾ ਕਿਸੇ ਕਸੂਰ ਤੋਂ ਬਿਨਾ ਕਿਸੇ ਗੁਨਾਹ ਤੋਂ ਕੁੱਝ ਘਟੀਆ ਲੋਕਾਂ ਨੇ ਮੇਰੇ ਬੱਚੇ ਨੂੰ ਮੇਰੇ ਤੋਂ ਖੋਹ ਲਿਆ। ਅੱਜ ਇਕ ਸਾਲ ਹੋ ਗਿਆ ਪੁੱਤ ਤੁਹਾਨੂੰ ਮੈਂ ਗਲ਼ ਨਾਲ ਨਹੀਂ ਲਾਇਆ। ਤੁਹਾਡੇ ਨਾਲ ਕੋਈ ਦੁੱਖ ਸਾਂਝਾ ਨਹੀਂ ਕੀਤਾ, ਤੁਹਾਨੂੰ ਤੁਹਾਡਾ ਮਨਪਸੰਦ ਖਾਣਾ ਆਪਣੇ ਹੱਥੀਂ ਨਹੀਂ ਖੁਆਇਆ, ਸ਼ੁੱਭ ਜਦੋਂ ਤੁਸੀਂ ਮੇਰੇ ਕੋਲ ਹੁੰਦੇ ਸੀ, ਮੈਨੂੰ ਹਰ ਮੁਸ਼ਕਲ ਹਰ ਦੁੱਖ ਛੋਟਾ ਲੱਗਦਾ ਸੀ, ਪਰ ਤੁਹਾਡੇ ਬਿਨਾਂ ਮੈਂ ਇਕ ਸਾਲ ਦਾ ਮਾਂ ਕਿਵੇਂ ਬਿਤਾਇਆ ਇਹ ਸਿਰਫ ਮੇਰੀ ਅੰਤਰ ਆਤਮਾ ਜਾਣਦੀ ਆ। ਅੱਜ ਵੀ ਇਹੋ ਸੋਚ ਰਹੀ ਆਂ ਕਿ ਉਹ ਤਰੀਕ ਤਾਂ ਮੁੜ ਆਈ ਆ ਕਿ ਪਤਾ ਤੁਸੀਂ ਵੀ ਆ ਜਾਵੋ। ਮੇਰੀ ਪਰਛਾਈ, ਮੇਰੀ ਹੋਂਦ ਦੀ ਪਛਾਣ ਮੇਰੇ ਗੱਗੂ, ਪੁੱਤ ਮੈਂ ਤੁਹਾਨੂੰ ਗਲ਼ ਨਾਲ ਲਾਉਣਾ, ਮੇਰੀ ਤੜਫਣਾ ਖ਼ਤਮ ਕਰ ਦਵੋ ਪੁੱਤ ਘਰ ਵਾਪਸ ਆ ਜਾਓ, ਕਿਸੇ ਘੜੀ ਵੀ ਜੀ ਨਹੀਂ ਲੱਗਦਾ।”

ਦੱਸ ਦੇਈਏ ਕਿ 29 ਮਈ 2022 ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਦੀ ਜ਼ਿੰਮੇਵਾਰੀ ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਨੇ ਲਈ ਸੀ। ਜਿੱਥੇ ਸਿੱਧੂ ਮੂਸੇ ਵਾਲਾ ਦਾ ਕਤਲ ਕੀਤਾ ਗਿਆ ਸੀ, ਬੀਤੇ ਦਿਨੀਂ ਉਸ ਥਾਂ ’ਤੇ ਪਾਠ ਕਰਵਾਇਆ ਗਿਆ, ਜਿਸ ’ਚ ਸਿੱਧੂ ਮੂਸੇ ਵਾਲਾ ਦੀ ਮਾਂ ਚਰਨ ਕੌਰ ਨੇ ਹਾਜ਼ਰੀ ਲਗਵਾਈ। ਇਸ ਦੌਰਾਨ ਚਰਨ ਕੌਰ ਨੂੰ ਭੁੱਬਾਂ ਮਾਰ ਰੋਂਦੇ ਦੇਖਿਆ ਗਿਆ। ਸਿੱਧੂ ਦੇ ਕਤਲ ਵਾਲੀ ਥਾਂ ’ਤੇ ਪਹੁੰਚ ਕੇ ਚਰਨ ਕੌਰ ਨੇ ਪੁੱਤ ਨੂੰ ਸੈਲਿਊਟ ਵੀ ਕੀਤਾ।

Previous Post

ਸਿੱਧੂ ਮੂਸੇਵਾਲਾ ਦੀ ਮੌਤ ਨੂੰ ਇਕ ਸਾਲ ਪੂਰਾ ਹੋਣ ‘ਤੇ ਪਿੰਡ ਮੂਸਾ ‘ਚ ਰੱਖੇ ਗਏ ਖਾਸ ਪ੍ਰੋਗਰਾਮ, ਲੋਕਾਂ ਨੂੰ ਪਹੁੰਚਣ ਦੀ ਅਪੀਲ

Next Post

ਟੋਪ 11 ਗੈਂਗਸਟਰਾਂ ਦੀ ਲਿਸਟ ’ਚ ਸ਼ਾਮਲ ਗੈਂਗਸਟਰ ਅਮਰਪ੍ਰੀਤ ਸਮਰਾ ਦਾ ਗੋਲੀਆਂ ਮਾਰ ਕਤਲ

Next Post
ਟੋਪ 11 ਗੈਂਗਸਟਰਾਂ ਦੀ ਲਿਸਟ ’ਚ ਸ਼ਾਮਲ ਗੈਂਗਸਟਰ ਅਮਰਪ੍ਰੀਤ ਸਮਰਾ ਦਾ ਗੋਲੀਆਂ ਮਾਰ ਕਤਲ

ਟੋਪ 11 ਗੈਂਗਸਟਰਾਂ ਦੀ ਲਿਸਟ ’ਚ ਸ਼ਾਮਲ ਗੈਂਗਸਟਰ ਅਮਰਪ੍ਰੀਤ ਸਮਰਾ ਦਾ ਗੋਲੀਆਂ ਮਾਰ ਕਤਲ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers