RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੰਜਾਬੀ ‘ਚ ਨਵੀਂ ਐਕਸਾਈਜ਼ ਪਾਲਿਸੀ ਨੂੰ ਮਿਲੀ ਮਨਜ਼ੂਰੀ, ਮੁੱਖ ਮੰਤਰੀ ਮਾਨ ਨੇ ਕੀਤਾ ਐਲਾਨ

ਪੰਜਾਬੀ ‘ਚ ਨਵੀਂ ਐਕਸਾਈਜ਼ ਪਾਲਿਸੀ ਨੂੰ ਮਿਲੀ ਮਨਜ਼ੂਰੀ, ਮੁੱਖ ਮੰਤਰੀ ਮਾਨ ਨੇ ਕੀਤਾ ਐਲਾਨ

Jass Grewal by Jass Grewal
March 11, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਕੱਲ੍ਹ ਆਪ ਸਰਕਾਰ ਬਣਨ ਦੀ ਵਰ੍ਹੇਗੰਢ ਮੌਕੇ ਸਾਲ 2023-24 ਦਾ ਪੂਰਾ ਬਜਟ ਪੇਸ਼ ਕੀਤਾ। ‘ਆਪ’ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਇਹ ਦੂਜਾ ਪੇਪਰ ਰਹਿਤ ਬਜਟ ਹੈ। ਬਜਟ ਪੇਸ਼ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿਚ ਮੰਤਰੀ ਮੰਡਲ ਨੇ ਸਾਲ 2023-24 ਦੀ ਆਬਕਾਰੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਿਵਲ ਸਕੱਤਰੇਤ-1 ਵਿਖੇ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ ਮੀਟਿੰਗ ’ਚ ਲਿਆ ਗਿਆ। ਇਸੇ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਕੈਬਨਿਟ ਦੀ ਮੀਟਿੰਗ ’ਚ ਨਵੀਂ ਐਕਸਾਈਜ਼ ਪਾਲਿਸੀ ਤੇ ਮਾਈਨਿੰਗ ਪਾਲਿਸੀ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।  ਨਾਲ ਹੀ ਉਹਨਾਂ ਕਿਹਾ ਕਿ ਸਾਡਾ ਟੀਚਾ ਇਹਨਾਂ ਨੀਤੀਆਂ ਰਾਹੀਂ ਪੰਜਾਬ ਦੇ ਮਾਲੀਏ ‘ਚ ਵਾਧਾ ਕਰਨਾ ਹੈ ਅਤੇ ਨੇਕ ਨੀਅਤ-ਚੰਗੀ ਨੀਤੀ ਨਾਲ ਇਹ ਸੰਭਵ ਹੈ।

ਅੱਜ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਸਾਡੀ ਨਵੀਂ ਐਕਸਾਈਜ਼ ਪਾਲਿਸੀ ਤੇ ਮਾਈਨਿੰਗ ਪਾਲਿਸੀ ਨੂੰ ਮਨਜ਼ੂਰੀ ਦਿੱਤੀ… ਸਾਡਾ ਟੀਚਾ ਇਹਨਾਂ ਨੀਤੀਆਂ ਰਾਹੀਂ ਪੰਜਾਬ ਦੇ ਮਾਲੀਏ 'ਚ ਵਾਧਾ ਕਰਨਾ ਹੈ ਤੇ ਨੇਕ ਨੀਅਤ-ਚੰਗੀ ਨੀਤੀ ਨਾਲ ਇਹ ਸੰਭਵ ਹੈ…

— Bhagwant Mann (@BhagwantMann) March 10, 2023

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਸ਼ਰਾਬ ਕਾਰੋਬਾਰ ’ਚ ਸਥਿਰਤਾ ਬਰਕਰਾਰ ਰੱਖਣ ਅਤੇ ਪਿਛਲੇ ਸਾਲਾਂ ਦੌਰਾਨ ਸ਼ੁਰੂ ਹੋਏ ਸੁਧਾਰਾਂ ਨੂੰ ਜਾਰੀ ਰੱਖਣ ਲਈ ਮੌਜੂਦਾ ਰਿਟੇਲ ਲਾਇਸੈਂਸਾਂ ਨੂੰ ਨਵਿਆਉਣ ਲਈ ਪ੍ਰਚੂਨ ਵਿਕਰੀ ਲਾਇਸੈਂਸ ਐੱਲ-2/ਐੱਲ-14ਏ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਇਸ ਨੀਤੀ ਤਹਿਤ ਸਾਲ 2023-24 ਦੌਰਾਨ 1004 ਕਰੋੜ ਰੁਪਏ ਦੇ ਵਾਧੇ ਨਾਲ 9754 ਕਰੋੜ ਰੁਪਏ ਇਕੱਤਰ ਕਰਨ ਦਾ ਟੀਚਾ ਹੈ। ਬੀਅਰ ਬਾਰ, ਹਾਰਡ ਬਾਰ, ਕਲੱਬਾਂ ਤੇ ਮਾਈਕ੍ਰੋਬਿਊਰੀਜ਼ ਵੱਲੋਂ ਵੇਚੀ ਜਾਂਦੀ ਸ਼ਰਾਬ ’ਤੇ ਲੱਗਦਾ ਵੈਟ ਘਟਾ ਕੇ 13 ਫੀਸਦੀ ਤੇ 10 ਫੀਸਦੀ ਸਰਚਾਰਜ ਕੀਤਾ ਗਿਆ ਹੈ। ਗਰੁੱਪ ਦੀ ਤਬਦੀਲੀ ਇਕ ਆਬਕਾਰੀ ਸਾਲ ’ਚ 10 ਲੱਖ ਰੁਪਏ ਤੇ ਸ਼ਰਤਾਂ ਪੂਰੀਆਂ ਕਰਨ ’ਤੇ ਸਿਰਫ਼ ਇਕ ਵਾਰ ਕਰਨ ਦੀ ਇਜਾਜ਼ਤ ਹੋਵੇਗੀ। ਐੱਲ-50 ਪਰਮਿਟ ਦੀ ਸਾਲਾਨਾ ਫ਼ੀਸ 2500 ਤੋਂ ਘਟਾ ਕੇ 2000 ਰੁਪਏ ਅਤੇ ਜੀਵਨ ਭਰ ਲਈ ਐੱਲ-50 ਪਰਮਿਟ ਦੀ ਫ਼ੀਸ 20 ਹਜ਼ਾਰ ਤੋਂ ਘਟਾ ਕੇ 10 ਹਜ਼ਾਰ ਰੁਪਏ ਕਰ ਦਿੱਤੀ ਗਈ ਹੈ। ਜੀਵਨ ਭਰ ਲਈ ਐੱਲ-50 ਪਰਮਿਟ ਜਾਰੀ ਕਰਨ ਲਈ ਲੱਗਦੀ ਲਗਾਤਾਰ ਤਿੰਨ ਸਾਲਾਂ ਤੱਕ ਸਾਲਾਨਾ ਐੱਲ-50 ਲਾਇਸੈਂਸ ਜਾਰੀ ਹੋਣ ਦੀ ਸ਼ਰਤ ਨੂੰ ਵੀ ਖ਼ਤਮ ਕਰ ਦਿੱਤਾ ਗਿਆ ਹੈ।

Tags: Bhagwant MannChief MinisterPunjab Cabinet
Previous Post

ਪੰਜਾਬ ਮਹਿਲਾ ਕਮਿਸ਼ਨ ਦੇ ਅਹੁਦੇ ਤੋਂ ਮੁੜ ਹਟਾਈ ਗਈ ਮਨੀਸ਼ਾ ਗੁਲਾਟੀ, ਹਾਈਕੋਰਟ ਜਾਵੇਗਾ ਮਾਮਲਾ?

Next Post

ਹੋਲੇ-ਮਹੱਲੇ ਦੌਰਾਨ ਮਾਰੇ ਗਏ ਨਿਹੰਗ ਸਿੰਘ ਪ੍ਰਦੀਪ ਸਿੰਘ ਦਾ ਹੋਇਆ ਅੰਤਿਮ ਸਸਕਾਰ, ਨਮ-ਅੱਖਾਂ ਨਾਲ ਦਿੱਤੀ ਵਿਦਾਈ

Next Post
ਹੋਲੇ-ਮਹੱਲੇ ਦੌਰਾਨ ਮਾਰੇ ਗਏ ਨਿਹੰਗ ਸਿੰਘ ਪ੍ਰਦੀਪ ਸਿੰਘ ਦਾ ਹੋਇਆ ਅੰਤਿਮ ਸਸਕਾਰ, ਨਮ-ਅੱਖਾਂ ਨਾਲ ਦਿੱਤੀ ਵਿਦਾਈ

ਹੋਲੇ-ਮਹੱਲੇ ਦੌਰਾਨ ਮਾਰੇ ਗਏ ਨਿਹੰਗ ਸਿੰਘ ਪ੍ਰਦੀਪ ਸਿੰਘ ਦਾ ਹੋਇਆ ਅੰਤਿਮ ਸਸਕਾਰ, ਨਮ-ਅੱਖਾਂ ਨਾਲ ਦਿੱਤੀ ਵਿਦਾਈ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers