RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੰਜਾਬੀ ਮਾਂ ਬੋਲੀ ਵੱਲ DGP ਗੌਰਵ ਯਾਦਵ ਦਾ ਵੱਡਾ ਕਦਮ, ਨੇਮ ਪਲੇਟ ’ਤੇ ਪੰਜਾਬੀ ’ਚ ਲਿਖਿਆ ਨਾਂ

ਪੰਜਾਬੀ ਮਾਂ ਬੋਲੀ ਵੱਲ DGP ਗੌਰਵ ਯਾਦਵ ਦਾ ਵੱਡਾ ਕਦਮ, ਨੇਮ ਪਲੇਟ ’ਤੇ ਪੰਜਾਬੀ ’ਚ ਲਿਖਿਆ ਨਾਂ

Jass Grewal by Jass Grewal
December 21, 2022
in ਪੰਜਾਬ
Reading Time: 1 min read
0 0
0

ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਦੇ ਮਕਸਦ ਨਾਲ ਭਗਵੰਤ ਮਾਨ ਸਰਕਾਰ ਦੁਆਰਾ ਸਰਕਾਰੀ ਦਫ਼ਤਰਾਂ ’ਚ ਕੰਮਕਾਜ ਅਤੇ ਸੂਚਨਾ ਬੋਰਡ ਆਦਿ ਪੰਜਾਬੀ ਭਾਸ਼ਾ ’ਚ ਯਕੀਨੀ ਬਣਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉਥੇ ਹੀ ਹੁਣ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਇਕ ਨਿਵੇਕਲੀ ਪਹਿਲ ਕੀਤੀ ਹੈ, ਜਿਸ ਦਾ ਅਸਰ ਆਉਣ ਵਾਲੇ ਸਮੇਂ ਵਿਚ ਪੁਲਸ ਮੁਲਾਜ਼ਮਾਂ ’ਤੇ ਪੈ ਸਕਦਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ’ਚ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਪਿਛਲੇ ਸਮੇਂ ’ਚ ਕਈ ਫੈਸਲੇ ਲਏ ਸਨ, ਜਿਸ ’ਤੇ ਸਰਕਾਰ ਆਉਣ ਵਾਲੇ ਦਿਨਾਂ ’ਚ ਅਮਲ ਕਰਨ ਜਾ ਰਹੀ ਹੈ। ਮੁੱਖ ਮੰਤਰੀ ਵੱਲੋਂ ਲਏ ਫੈਸਲੇ ਦੇ ਮੱਦੇਨਜ਼ਰ ਡੀ. ਜੀ. ਪੀ. ਗੌਰਵ ਯਾਦਵ ਨੇ ਵੀ ਸ਼ਲਾਘਾਯੋਗ ਕਦਮ ਚੁੱਕਿਆ ਹੈ। ਉਨ੍ਹਾਂ ਨੇ ਆਪਣੀ ਵਰਦੀ ’ਤੇ ਅੰਗਰੇਜ਼ੀ ਭਾਸ਼ਾ ’ਚ ਲੱਗੀ ਨੇਮ ਪਲੇਟ ਉਤਾਰ ਦਿੱਤੀ ਹੈ। ਹੁਣ ਉਨ੍ਹਾਂ ਦੀ ਵਰਦੀ ’ਤੇ ਲੱਗੀ ਨੇਮ ਪਲੇਟ ’ਤੇ ਪੰਜਾਬੀ ਭਾਸ਼ਾ ’ਚ ਉਨ੍ਹਾਂ ਦਾ ਨਾਂ ‘ਗੌਰਵ ਯਾਦਵ’ ਲਿਖਿਆ ਹੋਇਆ ਹੈ।

ਪੰਜਾਬ ਪੁਲਸ ਦੇ ਅਧਿਕਾਰੀਆਂ ਦਾ ਮੰਨਣਾ ਹੈ ਕਿ ਡੀ. ਜੀ. ਪੀ. ਗੌਰਵ ਯਾਦਵ ਨੇ ਪੰਜਾਬੀ ਭਾਸ਼ਾ ਨੂੰ ਉਤਸ਼ਾਹਿਤ ਕਰਨ ਲਈ ਜੋ ਕਦਮ ਖੁਦ ਚੁੱਕਿਆ ਹੈ, ਉਸ ਦਾ ਸਕਾਰਾਤਮਕ ਅਤੇ ਮਨੋਵਿਿਗਆਨਕ ਪ੍ਰਭਾਵ ਹੋਰਨਾਂ ਪੁਲਸ ਅਧਿਕਾਰੀਆਂ ’ਤੇ ਵੀ ਵੇਖਣ ਨੂੰ ਮਿਲੇਗਾ। ਹੋਰ ਪੁਲਸ ਅਧਿਕਾਰੀ ਵੀ ਪੁਲਸ ਕਪਤਾਨ ਦੇ ਨਕਸ਼ੇ-ਕਦਮਾਂ ’ਤੇ ਚੱਲਦੇ ਹੋਏ ਆਪਣੀ ਵਰਦੀ ’ਤੇ ਲੱਗੀਆਂ ਨੇਮ ਪਲੇਟਾਂ ’ਤੇ ਪੰਜਾਬੀ ਭਾਸ਼ਾ ਵਿਚ ਆਪਣਾ ਨਾਂ ਲਿਖਵਾ ਸਕਦੇ ਹਨ। ਡੀ. ਜੀ. ਪੀ. ਗੌਰਵ ਯਾਦਵ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਆਪਣੀ ਨੇਮ ਪਲੇਟ ਪੰਜਾਬੀ ’ਚ ਲਗਵਾਉਣ ਨਾਲ ਮਾਣ ਮਹਿਸੂਸ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪਣੇ ਸੂਬੇ ਦੀ ਭਾਸ਼ਾ ਨੂੰ ਉਤਸ਼ਾਹਿਤ ਕਰਨਾ ਸਾਡਾ ਸਾਰਿਆਂ ਦਾ ਫਰਜ਼ ਹੈ।

ਇਸ ਤੋਂ ਪਹਿਲਾਂ ਮਾਂ ਬੋਲੀ ਪੰਜਾਬੀ ਦਾ ਸਤਿਕਾਰ ਬਹਾਲ ਕਰਨ ਲਈ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਆਈਪੀਐਸ ਵੱਲੋਂ ਅਹਿਮ ਉਪਰਾਲਾ ਕੀਤਾ ਗਿਆ ਸੀ। ਉਨ੍ਹਾਂ ਨੇ ਆਪਣੀ ਵਰਦੀ ਉੱਪਰ ਪੰਜਾਬੀ ਭਾਸ਼ਾ ’ਚ ਨੇਮ ਪਲੇਟ ਲਾਈ ਸੀ। ਸੀਨੀਅਰ ਆਈਪੀਐਸ ਅਫਸਰ ਦੇ ਇਸ ਕਦਮ ਨਾਲ ਹੇਠਲੇ ਅਫਸਰਾਂ ਵਿੱਚ ਵੀ ਮਾਂ ਬੋਲੀ ਪੰਜਾਬੀ ਪ੍ਰਤੀ ਚੰਗਾ ਸੰਦੇਸ਼ ਜਾਏਗਾ।  ਇਸ ਪਹਿਲ ਤੋਂ ਪ੍ਰਭਾਵਿਤ ਹੁੰਦਿਆ ਉਨ੍ਹਾਂ ਦੇ ਰੀਡਰ ਅਵਤਾਰ ਸਿੰਘ ਪੰਜੋਲਾ ਨੇ ਵੀ ਆਪਣੀ ਵਰਦੀ ’ਤੇ ਪੰਜਾਬੀ ਭਾਸ਼ਾ ’ਚ ਲਿਖਿਆ ਬੈਚ ਲਗਾਇਆ।

ਦਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ’ਚ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਪਿਛਲੇ ਸਮੇਂ ’ਚ ਕਈ ਫੈਸਲੇ ਲਏ ਸਨ, ਜਿਸ ’ਤੇ ਸਰਕਾਰ ਆਉਣ ਵਾਲੇ ਦਿਨਾਂ ’ਚ ਅਮਲ ਕਰਨ ਜਾ ਰਹੀ ਹੈ। ਉੱਥੇ ਹੀ ਡੀ.ਜੀ.ਪੀ. ਪੰਜਾਬ ਦੇ ਨਿਰਦੇਸ਼ਾਂ ਤਹਿਤ ਸੂਬੇ ਦੇ ਸਾਰੇ ਹੀ ਪੁਲਿਸ ਅਧਿਕਾਰੀਆਂ ਨੂੰ ਆਪਣੇ ਦਫ਼ਤਰਾਂ ਦੇ ਬਾਹਰ ਅਤੇ ਵਰਦੀ ’ਤੇ ਨੇਮ ਪਲੇਟ ਪੰਜਾਬੀ ’ਚ ਲਗਾਉਣ ਦੀ ਗੱਲ ਕਹੀ ਗਈ ਹੈ।

Tags: Big ActionDGP Gaurav YadavPunjab News
Previous Post

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਿਲਿਆ ਨਵਾਂ ਪ੍ਰਧਾਨ

Next Post

ਹਰਿਆਣਾ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਨੂੰ ਰੱਦ! ਐਡਵੋਕੇਟ ਧਾਮੀ ਦਾ ਵੱਡਾ ਬਿਆਨ

Next Post
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਨੂੰ ਲੈਕੇ SGPC ਦਾ ਵੱਡਾ ਫੈਸਲਾ, ਸਾਦੇ ਲੰਗਰ ਲਗਾਉਣ ਦੀ ਕੀਤੀ ਅਪੀਲ

ਹਰਿਆਣਾ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਨੂੰ ਰੱਦ! ਐਡਵੋਕੇਟ ਧਾਮੀ ਦਾ ਵੱਡਾ ਬਿਆਨ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers