RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਹੋਏ ਕਤਲਕਾਂਡ ਦੀ ਸੁਲਝੀ ਗੁੱਥੀ, ਬਿਜਲੀ ਬਿੱਲ ਨਾ ਭਰਨ ‘ਤੇ ਹੋਇਆ ਕ.ਤਲ

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਹੋਏ ਕਤਲਕਾਂਡ ਦੀ ਸੁਲਝੀ ਗੁੱਥੀ, ਬਿਜਲੀ ਬਿੱਲ ਨਾ ਭਰਨ ‘ਤੇ ਹੋਇਆ ਕ.ਤਲ

Jass Grewal by Jass Grewal
March 1, 2023
in ਪੰਜਾਬ
0 0
0
ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਹੋਏ ਕਤਲਕਾਂਡ ਦੀ ਸੁਲਝੀ ਗੁੱਥੀ, ਬਿਜਲੀ ਬਿੱਲ ਨਾ ਭਰਨ ‘ਤੇ ਹੋਇਆ ਕ.ਤਲ

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਹੋਏ ਕਤਲ ਕਾਂਡ ਦੀ ਗੁੱਥੀ ਪੰਜਾਬ ਪੁਲਿਸ ਨੇ ਸੁਲਝਾ ਦਿੱਤੀ ਹੈ। ਪੁਲਿਸ ਨੇ ਇਸ ਕਤਲਕਾਂਡ ਦੇ ਵਿਚ ਚਾਰ ਦੋਸ਼ੀ ਗ੍ਰਿਫਤਾਰ ਕਰ ਲਏ ਹਨ।  ਇਸ ਦੌਰਾਨ ਪੁਲਿਸ ਨੇ ਵਾਰਦਾਤ ਵਿਚ ਵਰਤਿਆ ਗਿਆ ਚਾਕੂ ਵੀ ਬਰਾਮਦ ਕਰ ਲਿਆ ਹੈ।  ਹਾਸਲ ਹੋਈ ਜਾਣਕਾਰੀ ਤੋਂ ਪਤਾ ਚੱਲਿਆ ਕਿ ਮ੍ਰਿਤਕ ਨਵਜੋਤ ਸਿੰਘ ਦੇ ਸਾਥੀਆਂ ਨਾਲ ਉਨ੍ਹਾਂ ਦੀ ਕੋਈ ਪੁਰਾਣੀ ਰੰਜਿਸ਼ ਨਹੀਂ ਸੀ ਸਗੋਂ ਉਸ ਦੇ ਦੋਸਤ ਗੁਰਵਿੰਦਰ ਸਿੰਘ ਜੋ ਇਸ ਵਾਰਦਾਤ ਵਿਚ ਜ਼ਖਮੀ ਹੋਇਆ ਸੀ, ਉਹ ਮੁਲਜ਼ਮ ਮੋਹਿਤ ਕੰਬੋਜ ਸਣੇ ਚਾਰ ਸਾਥੀਆਂ ਨਾਲ ਯੂਨੀਵਰਸਿਟੀ ਦੇ ਕੋਲ ਹੀ ਇਕ ਕੋਠੀ ਵਿਚ ਕਿਰਾਏ ’ਤੇ ਰਹਿੰਦੇ ਸਨ।

ਕੋਠੀ ਦੇ ਬਿਜਲੀ ਦੇ ਬਿੱਲ ਨੂੰ ਲੈ ਕੇ ਗੁਰਵਿੰਦਰ ਦਾ ਮੁਲਜ਼ਮ ਮੋਹਿਤ ਨਾਲ ਪਹਿਲਾਂ ਵੀ ਝਗੜਾ ਹੋਇਆ ਸੀ। ਇਸ ਦਰਮਿਆਨ 27 ਤਾਰੀਖ਼ ਨੂੰ ਮੋਹਿਤ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਨ੍ਹਾਂ ਦੋਵਾਂ ਗੁਰਵਿੰਦਰ ਸਿੰਘ ਅਤੇ ਨਵਜੋਤ ਸਿੰਘ ’ਤੇ ਹਮਲਾ ਕਰ ਦਿੱਤਾ, ਜਿਸ ਵਿਚ ਨਵਜੋਤ ਸਿੰਘ ’ਤੇ ਚਾਕੂ ਨਾਲ ਹਮਲਾ ਕੀਤਾ ਗਿਆ, ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦਕਿ ਗੁਰਵਿੰਦਰ ਸਿੰਘ ਜ਼ਖ਼ਮੀ ਹੋ ਗਿਆ ਸੀ। ਹੁਣ ਪੁਲਿਸ ਨੇ ਮੁਲਜ਼ਮਾਂ ਨੂੰ ਵਾਰਦਾਤ ਵਿਚ ਵਰਤੇ ਗਏ ਹਥਿਆਰ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮਾਮਲੇ ਦੇ ਵਿਚ ਸ੍ਰੀ ਵਰੁਣ ਧਰਮਾ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਪਟਿਆਲਾ ਨੇ ਪ੍ਰੈਸ ਕਾਨਫਰੰਸ ਕਰਕੇ ਸਾਰੀ ਜਾਣਕਾਰੀ ਸਾਂਝੀ ਕੀਤੀ ਹੈ।

 

Tags: Murder casepolicePress Conference
Previous Post

ਬਿਨਾ ਕਿਸੇ ਰੋਕ-ਟੋਕ ਤੋਂ ਚੱਲੇਗਾ “ਵਿਧਾਨ ਸਭਾ ਦਾ ਸੈਸ਼ਨ”, ਪੰਜਾਬ ਦੀ ਮਾਨ ਸਰਕਾਰ ਨੇ ਸੁਪਰੀਮ ਕੋਰਟ ਦਾ ਕੀਤਾ ਧੰਨਵਾਦ

Next Post

ਮੁੜ ਦਿੱਲੀ ਵੱਲ ਚਾਲੇ ਪਾਉਣਗੇ ਕਿਸਾਨ, ਸ਼ੁਰੂ ਹੋਵੇਗਾ ਸੰਘਰਸ਼!

Next Post
ਮੁੜ ਦਿੱਲੀ ਵੱਲ ਚਾਲੇ ਪਾਉਣਗੇ ਕਿਸਾਨ, ਸ਼ੁਰੂ ਹੋਵੇਗਾ ਸੰਘਰਸ਼!

ਮੁੜ ਦਿੱਲੀ ਵੱਲ ਚਾਲੇ ਪਾਉਣਗੇ ਕਿਸਾਨ, ਸ਼ੁਰੂ ਹੋਵੇਗਾ ਸੰਘਰਸ਼!

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers