RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੰਜਾਬ ਅਤੇ ਚੰਡੀਗੜ੍ਹ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਰਸਮੀ ਨੋਟੀਫਿਕੇਸ਼ਨ ਜਾਰੀ

ਪੰਜਾਬ ਅਤੇ ਚੰਡੀਗੜ੍ਹ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਰਸਮੀ ਨੋਟੀਫਿਕੇਸ਼ਨ ਜਾਰੀ

Jass Grewal by Jass Grewal
April 20, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਗਰਮੀ ਵਿਚ ਬਿਜਲੀ ਨੂੰ ਖਪਤ ਘਟਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਅਤੇ ਚੰਡੀਗੜ੍ਹ ਦੇ ਸਾਰੇ ਸਰਕਾਰੀ ਦਫ਼ਤਰਾਂ ‘ਚ ਕੀਤੀ ਗਈ ਸਮਾਂ ਤਬਦੀਲੀ ਦਾ ਹੁਣ ਰਸਮੀ ਨੋਟੀਫਿਕੇਸ਼ਨ ਜਾਰੀ ਹੋ ਚੁੱਕਾ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਸਮੂਹ ਵਿਭਾਗਾਂ ਨੂੰ ਪੱਤਰ ਜਾਰੀ ਕੀਤਾ ਹੈ। ਹੁਣ 2 ਮਈ ਤੋਂ ਲੈ ਕੇ 15 ਜੁਲਾਈ ਤੱਕ ਸਰਕਾਰੀ ਦਫ਼ਤਰ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ।

ਜਾਰੀ ਪੱਤਰ ਰਾਹੀਂ ਸਬੰਧਤ ਸਾਰੇ ਵਿਭਾਗਾਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਪੰਜਾਬ ਤੇ ਚੰਡੀਗੜ੍ਹ ਵਿੱਚ ਸਥਿਤ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ 2 ਮਈ ਤੋਂ 15 ਜੁਲਾਈ ਤੱਕ ਸਵੇਰੇ 7.30 ਵਜੇ ਤੋਂ ਲੈ ਕੇ 2 ਵਜੇ ਤੱਕ ਖੁੱਲ੍ਹਣਗੇ। ਇਨ੍ਹਾਂ ਹੁਕਮਾਂ ਨੂੰ ਇੰਨ ਬਿੰਨ ਲਾਗੂ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਗਰਮੀਆਂ ਵਿੱਚ ਬਿਜਲੀ ਦੀ ਮੰਗ ਵੱਧ ਜਾਂਦੀ ਹੈ। ਖ਼ਾਸ ਕਰ ਝੋਨੇ ਦੀ ਫ਼ਸਲ ਮੌਕੇ ਬਿਜਲੀ ਦੀ ਮੰਗ ਸਿਖ਼ਰ ਤੇ ਹੁੰਦੀ ਹੈ ਜਿਸ ਨੂੰ ਪੂਰਾ ਕਰਨ ਲਈ ਸਰਕਾਰ ਨੂੰ ਹੋਰਾਂ ਸੂਬਿਆਂ ਤੋਂ ਬਿਜਲੀ ਖਰੀਦਣੀ ਪੈਂਦੀ ਹੈ। ਇਸ ਵਾਰ ਪੰਜਾਬ ਸਰਕਾਰ ਨੇ ਸਮੱਸਿਆ ਨਾਲ ਨਜਿੱਠਣ ਲਈ ਪਹਿਲਾਂ ਹੀ ਪ੍ਰਬੰਧ ਕਰਨੇ ਸ਼ੁਰੂ ਕਰ ਦਿੱਤੇ ਹਨ ਜਿਸ ਸਬੰਧੀ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ ਗਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਦਫ਼ਤਰਾਂ ਦਾ ਸਮਾਂ ਤਬਦੀਲ ਕਰਨ ਨਾਲ ਆਮ ਲੋਕਾਂ ਨੂੰ ਵੀ ਰਾਹਤ ਮਿਲੇਗੀ, ਕਿਉਂਕਿ ਸਰਕਾਰੀ ਦਫ਼ਤਰਾਂ ‘ਚ ਕੰਮ ਜਲਦੀ ਹੋਣ ਨਾਲ ਮੁਲਾਜ਼ਮ ਵੀ ਜਲਦੀ ਵਿਹਲੇ ਹੋ ਜਾਣਗੇ। 2 ਵਜੇ ਸਾਰੀ ਸਰਕਾਰੀ ਦਫ਼ਤਰ ਬੰਦ ਹੋ ਜਾਣਗੇ ਅਤੇ ਇਸ ਨਾਲ ਬਿਜਲੀ ਦੀ ਵੀ ਬੱਚਤ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਉਹ ਖੁਦ ਵੀ 2 ਮਈ ਤੋਂ ਸਵੇਰੇ 7.30 ਵਜੇ ਤੋਂ ਦਫ਼ਤਰ ਵਿੱਚ ਪਹੁੰਚਣਗੇ।

Previous Post

ਮੁੰਬਈ ਤੋਂ ਬਾਅਦ ਹੁਣ ਦਿੱਲੀ ‘ਚ ਖੁੱਲ੍ਹਿਆ ਐਪਲ ਦਾ ਸਟੋਰ, ਲੋਕਾਂ ਦੀ ਲੱਗੀ ਭੀੜ

Next Post

ਜੇ ਹੋਰ ਪਾਰਟੀ ਦੇ ਉਮੀਦਵਾਰ ਨੂੰ ਜਿਤਾਓਗੇ ਤਾਂ… ਜਲੰਧਰ ਚੋਣ ਰੈਲੀ ਦੌਰਾਨ ਅਰਵਿੰਦ ਕੇਜਰੀਵਾਲ ਦਾ ਬਿਆਨ

Next Post
ਜੇ ਹੋਰ ਪਾਰਟੀ ਦੇ ਉਮੀਦਵਾਰ ਨੂੰ ਜਿਤਾਓਗੇ ਤਾਂ… ਜਲੰਧਰ ਚੋਣ ਰੈਲੀ ਦੌਰਾਨ ਅਰਵਿੰਦ ਕੇਜਰੀਵਾਲ ਦਾ ਬਿਆਨ

ਜੇ ਹੋਰ ਪਾਰਟੀ ਦੇ ਉਮੀਦਵਾਰ ਨੂੰ ਜਿਤਾਓਗੇ ਤਾਂ… ਜਲੰਧਰ ਚੋਣ ਰੈਲੀ ਦੌਰਾਨ ਅਰਵਿੰਦ ਕੇਜਰੀਵਾਲ ਦਾ ਬਿਆਨ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers