ਪੰਜਾਬ ਕੈਬਨਿਟ ‘ਚ ਵੱਡਾ ਵਿਸਤਾਰ ਕਰਨ ਤੋਂ ਬਾਅਦ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਵਿਭਾਗਾਂ ਦੀ ਵੰਡ ਵੀ ਕਰ ਦਿੱਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੋਂ ਖੇਤੀਬਾੜੀ ਵਿਭਾਗ ਵਾਪਸ ਲੈਕੇ ਨਵੇਂ ਕੈਬਨਿਟ ਮੰਤਰੀ ਬਣੇ ਗੁਰਮੀਤ ਸਿੰਘ ਖੁੱਡੀਆਂ ਨੂੰ ਖੇਤੀਬਾੜੀ ਮੰਤਰਾਲਾ ਸੌਂਪ ਦਿੱਤਾ ਹੈ। ਹੁਣ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕੋਲ ਸਿਰਫ਼ ਪ੍ਰਸ਼ਾਸਨਿਕ ਸੁਧਾਰ ਵਿਭਾਗ ਅਤੇ NRI Affairs ਵਿਭਾਗ ਰਹਿ ਗਿਆ ਹੈ।

ਉਥੇ ਹੀ ਦੂਜੇ ਪਾਸੇ ਨਵੇਂ ਬਣੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਖੇਤੀਬਾੜੀ ਵਿਭਾਗ ਦੇ ਨਾਲ-ਨਾਲ ਪਸ਼ੂ-ਪਾਲਣ ਵਿਭਾਗ ਅਤੇ ਫੂਡ ਪ੍ਰੋਸੈਸਿੰਗ ਮੰਤਰਾਲਾ ਸੌਂਪ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਨਵੇਂ ਬਣੇ ਕੈਬਨਿਟ ਮੰਤਰੀ ਬਲਕਾਰ ਸਿੰਘ ਨੂੰ ਲੋਕਲ ਬਾਡੀਜ਼ ਅਤੇ ਪਾਰਲੀਮੈਂਟਰੀ ਅਫੇਅਰਜ਼ ਦਾ ਵਿਭਾਗ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਮਾਈਨਿੰਗ, ਖੇਡ ਵਿਭਾਗ ਅਤੇ ਜਲ ਸਰੋਤ ਵਿਭਾਗ ਥਮਾਇਆ ਗਿਆ ਹੈ। ਇਸਦੇ ਉਲਟ ਜੇਕਰ ਗੱਲ ਕੀਤੀ ਜਾਵੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਤਾਂ ਉਹਨਾਂ ਨੂੰ ਟਰਾਂਸਪੋਰਟ ਅਤੇ ਪੰਚਾਇਤ ਵਿਭਾਗ ਦਾ ਕਾਰਜਭਾਰ ਸੰਭਾਲਿਆ ਗਿਆ ਹੈ।

