ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਖਰੀਦ ਦੋਵੇਂ ਹੀ 100 ਲੱਖ ਮੀਟ੍ਰਿਕ ਟਨ (LMT) ਦੇ ਅੰਕੜੇ ਨੂੰ ਪਾਰ ਕਰ ਗਏ ਹਨ। ਹੁਣ ਤੱਕ ਮੰਡੀਆਂ ਵਿੱਚ 1,03,49,917.17 ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਜਦਕਿ 1,00,15,024.35 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਖੁਰਾਕ, ਨਾਗਰਿਕ ਸਪਲਾਈ ਅਤੇ ਉਪਭੋਗਤਾ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਯੋਗ ਅਗਵਾਈ ਹੇਠ ਵਿਭਾਗ ਵੱਲੋਂ ਸੂਬੇ ਭਰ ਦੀਆਂ ਮੰਡੀਆਂ ਵਿੱਚ ਬਾਰਦਾਨਾ, ਪੀਣ ਵਾਲੇ ਸਾਫ਼ ਪਾਣੀ ਦੇ ਨਾਲ-ਨਾਲ ਸਫ਼ਾਈ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਇਨ੍ਹਾਂ ਪ੍ਰਬੰਧਾਂ ਸਦਕਾ ਕਣਕ ਦੀ ਆਮਦ, ਖਰੀਦ ਅਤੇ ਲਿਫਟਿੰਗ ਵਿੱਚ ਤੇਜ਼ੀ ਆਈ ਹੈ ਅਤੇ ਸਮੇਂ ਸਿਰ ਅਦਾਇਗੀ ਯਕੀਨੀ ਬਣਾਈ ਗਈ ਹੈ, ਜਿਸ ਨਾਲ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਸਮੇਤ ਸਾਰੇ ਹਿੱਸੇਦਾਰਾਂ ਦੇ ਹਿੱਤਾਂ ਦੀ ਰਾਖੀ ਹੋਈ ਹੈ। ਕਿਸਾਨਾਂ ਨੂੰ ਕੀਤੀ ਗਈ ਅਦਾਇਗੀ ਦੇ ਸਬੰਧ ਵਿੱਚ, 48 ਘੰਟਿਆਂ ਦੇ ਅੰਦਰ ਖਰੀਦੀ ਗਈ ਕਣਕ ਲਈ 21,422.09 ਕਰੋੜ ਰੁਪਏ ਦੀ ਰਾਸ਼ੀ ਉਨ੍ਹਾਂ ਦੇ ਖਾਤਿਆਂ ਵਿੱਚ ਟ੍ਰਾਂਸਫਰ ਕਰ ਦਿੱਤੀ ਗਈ ਹੈ।
