-ਦੇਸ਼ ਦੇ ਹੋਰਨਾਂ ਸੂਬਿਆਂ ਦੀ ਤਰ੍ਹਾਂ ਪੰਜਾਬ ‘ਚ ਵੀ 3 ਜਨਵਰੀ ਤੋਂ 15 ਸਾਲ ਤੋਂ ਲੈ ਕੇ 18 ਸਾਲ ਤੱਕ ਦੀ ਉਮਰ ਦੇ ਬੱਚਿਆਂ ਲਈ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ | ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਚੰਡੀਗੜ੍ਹ ਦੇ ਨਿਰਦੇਸ਼ਕ ਡਾ. ਜੀ. ਬੀ. ਸਿੰਘ ਨੇ ਦੱਸਿਆ ਹੈ ਕਿ ਸੂਬੇ ਦੇ 14 ਲੱਖ ਬੱਚਿਆਂ ਦੇ ਟੀਕਾਕਰਨ ਲਈ ਟੀਚਾ ਰੱਖਿਆ ਗਿਆ ਹੈ | ਜਾਣਕਾਰੀ ਅਨੁਸਾਰ ਟੀਕਾਕਰਨ ਲਈ ਭਾਰਤ ਬਾਇਓਟੈਕ ਕੋਵੈਕਸੀਨ ਵਲੋਂ ਬੱਚਿਆਂ ਨੂੰ ਕੋਵੈਕਸੀਨ ਦੀ ਦਵਾਈ ਲਗਾਉਣ ਦੀ ਸਿਫਾਰਸ਼ ਕੀਤੀ ਗਈ ਹੈ |
