RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੰਜਾਬ ਦਾ ਮਾਹੌਲ਼ ਖ਼ਰਾਬ ਕਰਨ ਦੀ ਸਾਜਿਸ਼, ਹਾਈ ਅਲਰਟ ’ਤੇ ਪੰਜਾਬ ਪੁਲਿਸ

ਪੰਜਾਬ ਦਾ ਮਾਹੌਲ਼ ਖ਼ਰਾਬ ਕਰਨ ਦੀ ਸਾਜਿਸ਼, ਹਾਈ ਅਲਰਟ ’ਤੇ ਪੰਜਾਬ ਪੁਲਿਸ

Jass Grewal by Jass Grewal
December 6, 2022
in ਪੰਜਾਬ
Reading Time: 1 min read
0 0
0

ਦੇਸ਼ ਵਿਰੋਧੀ ਤਾਕਤਾਂ ਲਗਾਤਾਰ ਪੰਜਾਬ ਦਾ ਮਾਹੌਲ਼ ਖ਼ਰਾਬ ਕਰਨ ਦੀਆਂ ਸਾਜਿਸ਼ਾਂ ਰਚ ਰਹੀਆਂ ਹਨ ਜਿਸ ਤੋਂ ਬਾਅਦ ਹੁਣ ਖੁਫ਼ੀਆ ਏਜੰਸੀਆਂ ਦੇ ਅਲਰਟ ਮਗਰੋਂ ਪੰਜਾਬ ਪੁਲਿਸ ਚੌਕਸ ਹੋ ਗਈ ਹੈ। ਪੰਜਾਬ ਦੇ ਸਾਰੇ ਪੁਲਿਸ ਸਟੇਸ਼ਨਾਂ ਤੇ ਸਰਕਾਰੀ ਇਮਾਰਤਾਂ ਦੀ ਸੁਰੱਖਿਆ ਵਧਾ ਦਿੱਤੀ ਗਈ। ਪੁਲਿਸ ਨੇ ਨਾਕੇ ਵੀ ਵਧਾ ਦਿੱਤੇ ਹਨ। ਪੁਲਿਸ ਸੂਤਰਾਂ ਮੁਤਾਬਕ ਪੰਜਾਬ ਦੇ ਸਾਰੇ ਥਾਣਿਆਂ ਤੇ ਸਰਕਾਰੀ ਬਿਲਡਿੰਗਾਂ ਦੀ ਸੁਰੱਖਿਆ ਵਧਾਉਣ ਲਈ ਆਰਡਰ ਜਾਰੀ ਕੀਤੇ ਗਏ ਹਨ। ਖੁਫ਼ੀਆਂ ਇਨਪੁੱਟਸ ਤੋਂ ਬਾਅਦ ਸੁਰੱਖਿਆ ਦੁਬਾਰਾ ਚੈੱਕ ਕੀਤੀ ਜਾ ਰਹੀ ਹੈ। ਸੁਰੱਖਿਆ ਵਿਵਸਥਾ ਨੂੰ ਸਹੀ ਕਰਨ ਦੇ ਹੁਕਮ ਪਹਿਲਾਂ ਹੀ ਚੱਲ ਰਹੇ ਹਨ। ਹੁਣ ਫਿਰ ਪੁਲਿਸ ਨੂੰ ਪੂਰੀ ਤਰ੍ਹਾਂ ਅਲਰਟ ਲਈ ਆਖਿਆ ਗਿਆ ਹੈ।

ਹਾਸਲ ਜਾਣਕਾਰੀ ਮੁਤਾਬਕ ਪੰਜਾਬ ’ਚ ਲਗਾਤਾਰ ਮਾਹੌਲ ਨੂੰ ਦੇਖਦਿਆਂ ਤੇ ਖੁਫ਼ੀਆ ਏਜੰਸੀਆਂ ਦੇ ਅਲਰਟ ਤੋਂ ਬਾਅਦ ਪੰਜਾਬ ਦੇ ਸਾਰੇ ਪੁਲਿਸ ਸਟੇਸ਼ਨਾਂ ਤੇ ਸਰਕਾਰੀ ਇਮਾਰਤਾਂ ਦੀ ਸੁਰੱਖਿਆ ਵਧਾਉਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਵੀ ਧਮਕੀ ਮਗਰੋਂ ਖੁਫ਼ੀਆ ਇਨਪੁੱਟਸ ਆਏ ਸਨ ਤਾਂ ਸਰਕਾਰੀ ਇਮਾਰਤਾਂ ਦੇ ਨਾਲ ਨਾਲ ਸਾਰੇ ਪੁਲਿਸ ਸਟੇਸ਼ਨਾਂ ਦੀ ਸੁਰੱਖਿਆ ਵਧਾਈ ਗਈ ਸੀ। ਹੁਣ ਇਸ ਵਾਰ ਫਿਰ ਧਮਕੀ ਮਿਲੀ ਹੈ ਤੇ ਇਨਪੁੱਟਸ ਇਹ ਹਨ ਕਿ ਕਿਸੇ ਵੀ ਸਰਕਾਰੀ ਇਮਾਰਤ ਜਾਂ ਫਿਰ ਥਾਣੇ ਚੌਕੀਆਂ ’ਤੇ ਹਮਲਾ ਹੋ ਸਕਦਾ ਹੈ, ਜਿਸ ਮਗਰੋਂ ਪੰਜਾਬ ਪੁਲਿਸ ਪੂਰੀ ਤਰ੍ਹਾਂ ਅਲਰਟ ਹੋ ਚੁੱਕੀ ਹੈ। ਇਹ ਹੁਕਮ ਚੌਕੀਆਂ ਨੂੰ ਦਿੱਤੇ ਗਏ ਹਨ ਕਿ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣ ਤਾਂ ਕਿ ਕੋਈ ਵੀ ਸ਼ਰਾਰਤੀ ਅਨਸਰ ਮਾਹੌਲ ਖਰਾਬ ਨਾ ਕਰ ਸਕੇ।

ਮੁਹਾਲੀ ਦੇ ਇੰਟੈਲੀਜੈਂਸ ਦਫ਼ਤਰ ’ਤੇ ਰਾਕੇਟ ਲਾਂਚਰ ਨਾਲ ਹਮਲਾ ਕਰਨ ਤੋਂ ਬਾਅਦ ਪੰਜਾਬ ’ਚ ਕਈ ਵੱਡੀਆਂ ਵਾਰਦਾਤਾਂ ਹੋਈਆਂ ਸਨ। ਇਸ ਤੋਂ ਬਾਅਦ ਪੰਜਾਬ ਪੁਲਿਸ ਦੇ ਉਚ ਅਧਿਕਾਰੀਆਂ ਦੇ ਵੱਲੋਂ ਸਰਕਾਰੀ ਇਮਾਰਤਾਂ ਦੇ ਨਾਲ ਨਾਲ ਸਾਰੇ ਥਾਣਿਆਂ ਤੇ ਚੌਕੀਆਂ ਦੇ ਬਾਹਰ ਸੁਰੱਖਿਆ ਵਿਵਸਥਾ ਸਖਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਹਾਲਾਂਕਿ ਪੰਜਾਬ ਪੁਲਿਸ ਨੇ ਗੈਂਗਸਟਰਾਂ ਵੱਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਵਾਰਦਾਤਾਂ ਤੋਂ ਬਾਅਦ ਗਨ ਕਲਚਰ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਹੈ। ਪੰਜਾਬ ਦੀਆਂ ਖੁਫ਼ੀਆ ਏਜੰਸੀਆਂ ਨੂੰ ਇਨਪੁਟਸ ਮਿਲੇ ਹਨ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਫਿਰ ਤੋਂ ਪੰਜਾਬ ’ਚ ਕਿਸੇ ਸਰਕਾਰੀ ਇਮਾਰਤ ਜਾਂ ਫਿਰ ਥਾਣਾ-ਚੌਕੀ ਨੂੰ ਨਿਸ਼ਾਨਾ ਬਣਾ ਸਕਦੇ ਹਨ। ਇਸ ਤੋਂ ਬਾਅਦ ਲਿਖਤੀ ਰੂਪ ’ਚ ਫਿਰ ਤੋਂ ਸਰਕਾਰੀ ਇਮਾਰਤਾਂ, ਥਾਣਿਆਂ ਤੇ ਚੌਂਕੀਆਂ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ।

Tags: Crime NewsIntelligence AgenciesPunjab NewsTerrorist Attack
Previous Post

ਕੈਨੇਡਾ ‘ਚ ਸਿੱਖ ਕੁੜੀ ਦੀ ਗੋਲੀਆਂ ਮਾਰ ਹੱਤਿਆ, ਸ਼ੱਕੀ ਦਾ ਹੋਇਆ ਪਰਦਾਫ਼ਾਸ਼

Next Post

ਕਾਂਗਰਸੀ ਆਗੂ ਫਸਿਆ ਕਸੂਤਾ, ਲੁੱਕ ਆਊਟ ਨੋਟਿਸ ਜਾਰੀ

Next Post
ਕਾਂਗਰਸੀ ਆਗੂ ਫਸਿਆ ਕਸੂਤਾ, ਲੁੱਕ ਆਊਟ ਨੋਟਿਸ ਜਾਰੀ

ਕਾਂਗਰਸੀ ਆਗੂ ਫਸਿਆ ਕਸੂਤਾ, ਲੁੱਕ ਆਊਟ ਨੋਟਿਸ ਜਾਰੀ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers