RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੰਜਾਬ ਦਾ ਮੁੱਖ ਮੰਤਰੀ ਲਾਰੈਂਸ ਬਿਸ਼ਨੋਈ.. ਸੁਖਬੀਰ ਬਾਦਲ ਦਾ ਵੱਡਾ ਬਿਆਨ

ਪੰਜਾਬ ਦਾ ਮੁੱਖ ਮੰਤਰੀ ਲਾਰੈਂਸ ਬਿਸ਼ਨੋਈ.. ਸੁਖਬੀਰ ਬਾਦਲ ਦਾ ਵੱਡਾ ਬਿਆਨ

Jass Grewal by Jass Grewal
March 17, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਸਰਕਾਰ ਬਣੀ ਨੂੰ ਇਕ ਸਾਲ ਪੂਰਾ ਹੋਣ ‘ਤੇ ਜਿਥੇ ਆਮ ਆਦਮੀ ਪਾਰਟੀ ਆਪਣੇ ਕੰਮਾਂ ਦਾ ਰਿਪੋਰਟ ਕਾਰਡ ਪੇਸ਼ ਕਰ ਰਹੀ ਹੈ। ਉਥੇ ਹੀ ਅੱਜ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਭਰ ਦੇ ਸੂਬਾ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ ਹੈ। ਇਸੇ ਤਹਿਤ ਲੰਬੀ ਵਿਖੇ ਰੱਖੇ ‘ਪੰਜਾਬ ਬਚਾਓ’ ਪ੍ਰੋਗਰਾਮ ਵਿਚ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹੁੰਚੇ। ਇਸ ਦੌਰਾਨ ਉਹਨਾਂ ਨੇ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਨਾਮ ਆਉਣ ‘ਤੇ ਕਿਹਾ ਕਿ ਅਸੀਂ ਭੁੱਲਣ ਵਾਲੇ ਨਹੀਂ ਹਾਂ। ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਨਹੀਂ ਬਲਕਿ, ਲਾਰੈਂਸ ਬਿਸ਼ਨੋਈ ਹੈ।  ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ‘ਚ ਅਮਨ ਕਾਨੂੰਨ ਦੀ ਵਿਵਸਥਾ ਬਹੁਤ ਮਾੜੀ ਹੈ। ਉਨ੍ਹਾਂ ਨੇ ਬੇਅਦਬੀ ਮਾਮਲੇ ‘ਤੇ ਕਿਹਾ ਕਿ ਇਸ ਉਮਰ ‘ਚ ਪ੍ਰਕਾਸ਼ ਸਿੰਘ ਬਾਦਲ ‘ਤੇ ਝੂਠਾ ਪਰਚਾ ਪਾ ਦਿੱਤਾ ਗਿਆ ਹੈ ਜੋ ਕਿ ਬਹੁਤ ਦੁੱਖ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਪਰਚਾ ਦੇਣਾ ਹੈ ਤਾਂ ਮੇਰੇ ‘ਤੇ ਪੰਜ ਹੋਰ ਦੇ ਦਿਓ ਪਰ ਮੌਜੂਦਾ ਸਰਕਾਰ ਆਪਣੀਆਂ ਕਮੀਆਂ ਲੁਕਾਉਣ ‘ਤੇ ਲੱਗੀ ਹੋਈ ਹੈ।

ਸੁਖਬੀਰ ਬਾਦਲ ਨੇ ਕਿਹਾ ਕਿ ਬਾਦਲ ਸਾਬ੍ਹ ‘ਤੇ 3 ਪਰਚੇ ਹਨ, ਜਿਸ ‘ਚ ਇਕ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਦਾ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਕੇਸ ‘ਚ ਪੇਸ਼ ਚਲਾਨ ‘ਚ ਕਿਹਾ ਗਿਆ ਸੀ ਕਿ ਇਸ ਦਾ ਜ਼ਿੰਮੇਵਾਰ ਬਾਦਲ ਪਰਿਵਾਰ ਹੈ ਪਰ ਉਸ ਚਲਾਨ ‘ਚ ਕਿਸੇ ਵੀ ਸ਼੍ਰੋਮਣੀ ਅਕਾਲੀ ਦਲ ਦੇ ਅਧਿਕਾਰੀ ਦਾ ਨਾਂ ਨਹੀਂ ਸੀ। ਉਨ੍ਹਾਂ ਕਿਹਾ ਕਿ ਇਹ ਝੂਠੇ ਕੇਸ ਹਨ। ਉਨ੍ਹਾਂ ਕਿਹਾ ਕਿ ਬਾਦਲ ਸਾਬ੍ਹ ਅਜਿਹੇ ਇਨਸਾਨ ਹਨ ਜੋ ਵਾਅਦਾ ਕਰਦੇ ਹਨ ਉਹ ਪੂਰਾ ਵੀ ਜ਼ਰੂਰ ਕਰਦੇ ਹਨ। ਉਨ੍ਹਾਂ ਕਿਹਾ ਬਾਦਲ ਸਰਕਾਰ ਨੇ ਸੂਬੇ ਦਾ ਤਿਣਕਾ-ਤਿਣਕਾ ਜੋੜ ਕੇ ਪੰਜਾਬ ਨੂੰ ਇੱਥੇ ਤੱਕ ਪਹੁੰਚਾਇਆ ਹੈ।

ਭਾਈ ਬਲਜੀਤ ਸਿੰਘ ਦਾਦੂਵਾਲ ਬਾਰੇ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਭਾਜਪਾ ਦਾ ਏਜੰਟ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਮੁਸਲਿਮ ਭਾਈਚਾਰਾ ਕਦੇ ਵੀ ਭਾਜਪਾ ਨੂੰ ਵੋਟ ਨਹੀਂ ਪਾਉਂਦਾ ਪਰ ਅਸੀਂ ਕਾਂਗਰਸ ਦੇ ਕੀਤੇ ਅੱਤਿਆਚਾਰ ਨੂੰ ਭੁੱਲ ਗਏ ਹਾਂ। ਉਨ੍ਹਾਂ ਕਿਹਾ ਮੌਜੂਦਾ ਸਰਕਾਰ ਤੋਂ ਮਾੜੀ ਸਰਕਾਰ ਪੰਜਾਬ ਲਈ ਹੋਰ ਕੋਈ ਨਹੀਂ ਹੋ ਸਕਦੀ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਕਠਪੁਤਲੀ ਹੈ ਅਤੇ ਸਰਕਾਰ ਦਿੱਲੀ ਤੋਂ ਚੱਲ ਰਹੀ ਹੈ।

Tags: Punjab GovernmentShiromani Akali DalSukhbir Singh Badal
Previous Post

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ, ਸਾਧੇ ਢੰਗ ‘ਚ ਆਏ ਨਜ਼ਰ

Next Post

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇਕ ਹੋਰ ਇੰਟਰਵਿਊ ਪ੍ਰਕਾਸ਼ਿਤ, DGP ਦੇ ਦਾਅਵੇ ਨਿਕਲੇ ਖੋਖਲੇ

Next Post
ਗੈਂਗਸਟਰ ਬਿਸ਼ਨੋਈ ਦਾ ਲਾਈਵ ਇੰਟਰਵਿਊ: ਭਖੀ ਸਿਆਸਤ, ਫਸੀ ਸਰਕਾਰ

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇਕ ਹੋਰ ਇੰਟਰਵਿਊ ਪ੍ਰਕਾਸ਼ਿਤ, DGP ਦੇ ਦਾਅਵੇ ਨਿਕਲੇ ਖੋਖਲੇ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers