ਮੰਤਰੀ ਮੰਡਲ ਨੇ ਮਕਾਨ ਤੇ ਸ਼ਹਿਰੀ ਵਿਕਾਸ ਵਿਭਾਗ ਨੂੰ ਆਦੇਸ਼ ਦਿੱਤਾ ਕਿ ਆਰਥਿਕ ਤੌਰ ਉਤੇ ਕਮਜ਼ੋਰ ਵਰਗਾਂ ਲਈ 32,000 ਘਰਾਂ ਦਾ ਨਿਰਮਾਣ ਤੁਰੰਤ ਪਹਿਲ ਦੇ ਆਧਾਰ ਉਤੇ ਕੀਤਾ ਜਾਵੇ।
ਠੇਕੇਦਾਰੀ ਵਿਵਸਥਾ ਨੂੰ ਖਤਮ ਕਰਨ ਲਈ ਜ਼ਮੀਨ ਮਾਲਕਾਂ ਨੂੰ ਆਪਣੀ ਜ਼ਮੀਨ ਵਿੱਚੋਂ ਮੁਫ਼ਤ ਰੇਤਾ ਕੱਢਣ ਦੀ ਆਗਿਆ ਦਿੱਤੀ ਜਾਵੇਗੀ।
ਮੰਤਰੀ ਮੰਡਲ ਨੇ ਅਨੁਸੂਚਿਤ ਜਾਤੀਆਂ/ਗਰੀਬੀ ਰੇਖਾ ਤੋਂ ਹੇਠਲੇ ਘਰੇਲੂ ਖਪਤਕਾਰਾਂ ਲਈ ਮੁਫ਼ਤ ਬਿਜਲੀ ਦੇ ਯੂਨਿਟ 200 ਯੂਨਿਟਾਂ ਤੋਂ ਵਧਾ ਕੇ 300 ਯੂਨਿਟ ਕਰਨ ਉਤੇ ਵੀ ਵਿਚਾਰ ਕੀਤੀ।
ਮੰਤਰੀ ਮੰਡਲ ਵੱਲੋਂ ਪੇਂਡੂ ਜਲ ਸਪਲਾਈ ਸਕੀਮਾਂ ਅਧੀਨ ਚੱਲ ਰਹੇ ਟਿਊਬਵੈਲਾਂ ਦੇ ਬਕਾਇਆ ਬਿਜਲੀ ਬਿੱਲਾਂ ਨੂੰ ਮੁਆਫ਼ ਕਰਨ ਉਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਪੇਂਡੂ ਇਲਾਕਿਆਂ ਵਿਚ ਪਾਣੀ ਦੀ ਮੁਫ਼ਤ ਸਪਲਾਈ ਵੀ ਕੀਤੀ ਜਾਵੇਗੀ।
ਮੰਤਰੀ ਮੰਡਲ ਨੇ ਸ਼ਹਿਰੀ ਖੇਤਰਾਂ ਦੇ ਖਪਤਕਾਰਾਂ ਨੂੰ ਘਰੇਲੂ ਪਾਣੀ ਅਤੇ ਸੀਵਰੇਜ ਦਰਾਂ ਤੋਂ ਰਾਹਤ ਦੇਣ ਲਈ ਵਿਚਾਰ
ਮੰਤਰੀ ਮੰਡਲ ਨੇ ਪੰਜ ਮਰਲੇ ਦੇ ਪਲਾਟ ਅਲਾਟ ਕਰਨ ਦੀ ਪ੍ਰਕਿਰਿਆ ਨੂੰ ਸੁਖਾਲਾ ਕਰ ਦਿੱਤਾ ਅਤੇ ਇਨ੍ਹਾਂ ਕੇਸਾਂ ਦਾ ਫੈਸਲਾ ਕਰਨ ਦੇ ਅਧਿਕਾਰ ਪੰਚਾਇਤ ਸੰਮਤੀਆਂ ਨੂੰ ਦਿੱਤੇ।

