RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਖਰਾਬ ਕਰਨ ਵਾਲਿਆਂ ਨੂੰ ਪੰਜਾਬ ਪੁਲਿਸ ਨੇ ਦਿੱਤੀ ਸਖ਼ਤ ਚੇਤਾਵਨੀ

ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਖਰਾਬ ਕਰਨ ਵਾਲਿਆਂ ਨੂੰ ਪੰਜਾਬ ਪੁਲਿਸ ਨੇ ਦਿੱਤੀ ਸਖ਼ਤ ਚੇਤਾਵਨੀ

Jass Grewal by Jass Grewal
February 28, 2023
in ਪੰਜਾਬ
Reading Time: 1 min read
0 0
0

ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਖਰਾਬ ਕਰਨ ਲਈ ਸੋਸ਼ਲ ਮੀਡੀਆ ‘ਤੇ ਕਈ ਤਰ੍ਹਾਂ ਦੇ ਝੂਠੇ ਦਾਅਵੇ ਅਤੇ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ।  ਇਸ ਨੂੰ ਲੈਕੇ ਹੁਣ ਪੰਜਾਬ ਪੁਲਿਸ ਨੇ ਸਖ਼ਤੀ ਨਾਲ ਐਕਸ਼ਨ ਲੈਂਦਿਆਂ ਸ਼ਰਾਰਤੀ ਅਨਸਰਾਂ ਨੂੰ ਚੇਤਾਵਨੀ ਦੇ ਦਿੱਤੀ ਹੈ ਕਿ ਪੰਜਾਬ ਪੁਲਿਸ ਅਜਿਹੇ ਕਿਸੇ ਵੀ ਅਨਸਰ ਦੇ ਖ਼ਿਲਾਫ਼ ਕੋਈ ਰਹਿਮ ਨਹੀਂ ਕਰੇਗੀ। ਸੂਬੇ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਹੈ ਕਿ ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਨਹੀਂ ਹੋਣ ਦਿੱਤਾ ਜਾਵੇਗਾ।

ਇਸ ਸਬੰਧੀ ਪੰਜਾਬ ਪੁਲਿਸ ਇੰਡੀਆ ਦੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਪੋਸਟ ਵੀ ਪਾਈ ਗਈ ਹੈ। ਜਿਸ ਵਿਚ ਜਨਤਾ ਨੂੰ ਅਫਵਾਹਾਂ ਫੈਲਾਉਣ ਵਾਲਿਆਂ ਤੋਂ ਦੂਰ ਰਹਿਣ ਅਤੇ ਸੋਸ਼ਲ ਮੀਡੀਆ ’ਤੇ ਸ਼ੇਅਰ ਕਰਨ ਤੋਂ ਪਹਿਲਾਂ ਖਬਰਾਂ ਦੀ ਪੁਸ਼ਟੀ ਕਰਨ ਦੀ ਸਲਾਹ ਦਿੱਤੀ ਗਈ ਹੈ। ਪੰਜਾਬ ਪੁਲਿਸ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਪਾ ਕੇ ਕਿਹਾ ਕਿ ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਖਰਾਬ ਕਰਨ ਲਈ ਸੋਸ਼ਲ ਮੀਡੀਆ ‘ਤੇ ਕਈ ਤਰ੍ਹਾਂ ਦੇ ਝੂਠੇ ਦਾਅਵੇ ਕੀਤੇ ਜਾ ਰਹੇ ਹਨ। ਇਹ ਜਨਤਾ ਦਾ ਧਿਆਨ  ਖਿੱਚਣ ਲਈ ਝੂਠਾ ਦਾਅਵਾ ਹੈ। ਅਸੀਂ ਤੁਹਾਨੂੰ ਸਾਰਿਆਂ ਨੂੰ ਅਫਵਾਹਾਂ ਫੈਲਾਉਣ ਵਾਲਿਆਂ ਤੋਂ ਦੂਰ ਰਹਿਣ ਅਤੇ ਸੋਸ਼ਲ ਮੀਡੀਆ ਤੇ ਸ਼ੇਅਰ ਕਰਨ ਤੋਂ ਪਹਿਲਾਂ ਖਬਰਾਂ ਦੀ ਪੁਸ਼ਟੀ ਕਰਨ ਦੀ ਸਲਾਹ ਦਿੰਦੇ ਹਾਂ।

False claims are being made by various imposters on social media to destabilize #Punjab’s peace & harmony.

This is a False Claim to gain limelight.

We advise you all to stay away from rumour mongers & verify news before sharing on social media platforms. #FakeDiKhairNahi pic.twitter.com/EY9IBt7FYg

— Punjab Police India (@PunjabPoliceInd) February 27, 2023

ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਖਰਾਬ ਕਰਨ ਲਈ ਸੋਸ਼ਲ ਮੀਡੀਆ 'ਤੇ ਕਈ ਤਰ੍ਹਾਂ ਦੇ ਝੂਠੇ ਦਾਅਵੇ ਕੀਤੇ ਜਾ ਰਹੇ ਹਨ।

ਇਹ ਜਨਤਾ ਦਾ ਧਿਆਨ ਖਿੱਚਣ ਲਈ ਝੂਠਾ ਦਾਅਵਾ ਹੈ।

ਅਸੀਂ ਤੁਹਾਨੂੰ ਸਾਰਿਆਂ ਨੂੰ ਅਫਵਾਹਾਂ ਫੈਲਾਉਣ ਵਾਲਿਆਂ ਤੋਂ ਦੂਰ ਰਹਿਣ ਅਤੇ ਸੋਸ਼ਲ ਮੀਡੀਆ ਤੇ ਸ਼ੇਅਰ ਕਰਨ ਤੋਂ ਪਹਿਲਾਂ ਖਬਰਾਂ ਦੀ ਪੁਸ਼ਟੀ ਕਰਨ ਦੀ ਸਲਾਹ ਦਿੰਦੇ ਹਾਂ।

— Punjab Police India (@PunjabPoliceInd) February 27, 2023

ਦਸ ਦਈਏ ਕਿ ਪੰਜਾਬ ਪੁਲਸ ਪੁਲਿਸ ਸੋਸ਼ਲ ਮੀਡੀਆ ’ਤੇ ਗੈਂਗਸਟਰ ਗੋਲਡੀ ਬਰਾੜ ਦੇ ਇੱਕ ਪੱਤਰ ਦਾ ਹਵਾਲਾ ਦਿੰਦੇ ਹੋਏ ਉਸ ਨੂੰ ਝੂਠਾ ਕਰਾਰ ਦਿੱਤਾ ਹੈ। ਇਸ ਪੱਤਰ ’ਚ ਸ੍ਰੀ ਗੋਇੰਦਵਾਲ ਸਾਹਿਬ ਜੇਲ੍ਹ ’ਚ ਹੋਈ ਘਟਨਾ ਨੂੰ ਲੈ ਕੇ ਗੋਲਡੀ ਬਰਾੜ ਦਾ ਬਿਆਨ ਸੀ। ਪੰਜਾਬ ਦੀ ਨੇ ਇਸ ਪੱਤਰ ਨੂੰ ਝੂਠਾ ਅਤੇ ਅਫਵਾਹਾਂ ਫੈਲਾਉਣ ਵਾਲਾ ਕਰਾਰ ਦਿੱਤਾ ਹੈ। ਪੁਲਿਸ ਪ੍ਰਸ਼ਾਸਨ ਨੇ ਸੋਸ਼ਲ ਮੀਡੀਆ ’ਤੇ ਅਫਵਾਹਾਂ ਫੈਲਾਉਣ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੋ ਵੀ ਇਸ ’ਚ ਸ਼ਾਮਲ ਪਾਇਆ ਜਾਵੇਗਾ, ਉਸ ਦੇ ਖ਼ਿਲਾਫ਼ ਸੂਬਾ ਪੁਲਿਸ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

Tags: Punjab PoliceSocial Media
Previous Post

ਆਬਕਾਰੀ ਨੀਤੀ ਘੁਟਾਲਾਃ 4 ਮਾਰਚ ਤੱਕ CBI ਦੀ ਹਿਰਾਸਤ ‘ਚ ਰਹਿਣਗੇ ਉੱਪ ਮੁੱਖ ਮੰਤਰੀ ਸਿਸੋਦੀਆ

Next Post

ਪੰਜਾਬ ‘ਚ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਮੰਗ ‘ਤੇ CM ਮਾਨ ਦਾ ਕਰਾਰਾ ਜਵਾਬ, ਕੈਪਟਨ ਸਣੇ ਕਈ ਵੱਡੇ ਲੀਡਰਾਂ ਦੀ ਲਗਾਈ ਕਲਾਸ

Next Post
ਚਾਰਜਸ਼ੀਟ ਵਿਚ ਬਾਦਲ ਪਿਓ-ਪੁੱਤ ਦਾ ਨਾਮ ਆਉਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧਮਾਕੇਦਾਰ ਟਵੀਟ

ਪੰਜਾਬ ‘ਚ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਮੰਗ ‘ਤੇ CM ਮਾਨ ਦਾ ਕਰਾਰਾ ਜਵਾਬ, ਕੈਪਟਨ ਸਣੇ ਕਈ ਵੱਡੇ ਲੀਡਰਾਂ ਦੀ ਲਗਾਈ ਕਲਾਸ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers