RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੰਜਾਬ ਦੇ ਅਧਿਆਪਕਾਂ ਦੀਆਂ ਵੱਧ ਸਕਦੀਆਂ ਮੁਸ਼ਕਿਲਾਂ, ਕੈਬਨਿਟ ਮੰਤਰੀ ਦਾ ਸਖ਼ਤ ਐਕਸ਼ਨ

ਪੰਜਾਬ ਦੇ ਅਧਿਆਪਕਾਂ ਦੀਆਂ ਵੱਧ ਸਕਦੀਆਂ ਮੁਸ਼ਕਿਲਾਂ, ਕੈਬਨਿਟ ਮੰਤਰੀ ਦਾ ਸਖ਼ਤ ਐਕਸ਼ਨ

Jass Grewal by Jass Grewal
December 24, 2022
in ਪੰਜਾਬ, ਰਾਜਨੀਤੀ
Reading Time: 1 min read
0 0
0

ਵਿਦਿਆਰਥੀਆਂ ਦੇ ਭਵਿੱਖ ਨਾਲ ਵੱਡੇ ਪੱਧਰ ’ਤੇ ਖਿਲਵਾੜ ਕਰਕੇ ਸਿਆਸੀ ਗਤੀਵਿਧੀਆਂ ’ਚ ਆਪਣੀ ਪਛਾਣ ਬਣਾਉਣ ਲਈ ਅਧਿਆਪਕ ਸਿਆਸੀ ਗਤੀਵਿਧੀਆਂ ’ਚ ਤੇਜ਼ੀ ਨਾਲ ਹਿੱਸਾ ਲੈ ਰਹੇ ਸਨ। ਇਸ ਨੂੰ ਮੱਦੇਨਜ਼ਰ ਰੱਖਦੇ ਹੋਏ ਗੁਰੂਹਰਸਹਾਏ ਤੋਂ ਵਿਧਾਇਕ ਤੇ ਕੈਬਨਿਟ ਮੰਤਰੀ ਪੰਜਾਬ ਫ਼ੌਜਾ ਸਿੰਘ ਸਰਾਰੀ ਵੱਲੋਂ ਪੰਜਾਬ ਸਰਕਾਰ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਪੱਤਰ ਜਾਰੀ ਕਰ ਕੇ ਸਿਆਸੀ ਗਤੀਵਿਧੀਆਂ ’ਚ ਹਿੱਸਾ ਲੈਣ ਵਾਲੇ ਅਧਿਆਪਕਾਂ ਦੀ ਜਾਂਚ ਕਰਨ ਲਈ ਨਿਰਦੇਸ਼ ਜਾਰੀ ਕੀਤੇ ਹਨ।

ਕੈਬਨਿਟ ਮੰਤਰੀ ਵੱਲੋਂ ਪੱਤਰ ਜਾਰੀ ਹੋਣ ਤੋਂ ਬਾਅਦ ਡਾਇਰਕੈਟਰ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਮੀਮੋ ਨੰਬਰ 26724/1007 ਮਿਤੀ 22 ਦਸਬੰਰ ਨੂੰ ਜਾਰੀ ਕਰ ਕੇ ਦੱਸਿਆ ਗਿਆ ਹੈ ਕਿ ਸਿੱਖਿਆ ਵਿਭਾਗ ਨਾਲ ਸਬੰਧਿਤ ਬਹੁਤ ਸਾਰੇ ਅਧਿਆਪਕ ਸਿਆਸੀ ਗਤੀਵਿਧੀਆਂ ’ਚ ਹਿੱਸਾ ਲੈ ਰਹੇ ਹਨ, ਜਿਸ ਕਾਰਨ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਹੋ ਰਿਹਾ ਹੈ। ਅਧਿਆਪਕ ਆਪਣੀ ਡਿਊਟੀ ਸਹੀ ਢੰਗ ਨਾਲ ਨਹੀਂ ਕਰ ਰਹੇ, ਇਸ ਲਈ ਉਨ੍ਹਾਂ ਵੱਲੋਂ ਵਿਭਾਗ ਤੋਂ ਪੜਤਾਲ ਕਰਵਾ ਕੇ ਸਬੰਧਿਤ ਅਧਿਆਪਕਾਂ ਖ਼ਿਲਾਫ਼ ਅਨੁਸਾਸ਼ਨੀ ਕਾਰਵਾਈ ਦੀ ਸਿਫਾਰਿਸ਼ ਕੀਤੀ ਗਈ ਹੈ। ਪੱਤਰ ਰਾਹੀਂ ਸਮੂਹ ਅਧਿਆਪਕਾਂ ਨੂੰ ਸਿਆਸੀ ਗਤੀਵਿਧੀਆਂ ’ਚ ਹਿੱਸਾ ਨਾ ਲੈਣ ਦੀ ਤਾੜਨਾ ਕਰਦੇ ਹੋਏ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਸਹੀ ਢੰਗ ਨਾਲ ਕਰਨ ਦੀ ਹਦਾਇਤ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ’ਚ ਕੁੱਝ ਅਧਿਆਪਕ ਸਿਆਸੀ ਲੀਡਰਾਂ ਨਾਲ ਗੂੜ੍ਹੇ ਸਬੰਧ ਬਣਾਉਂਦੇ ਸਨ ਅਤੇ ਉਨ੍ਹਾਂ ਦੇ ਵੋਟ ਬੈਂਕ ’ਚ ਵਾਧਾ ਕਰਵਾਉਣ ਲਈ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਹਨ।

ਇਸ ਸਬੰਧੀ ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਨੇ ਕਿਹਾ ਕਿ ਅਧਿਆਪਕ ਨੂੰ ਲੋਕਤੰਤਰ ’ਚ ਕਿਸੇ ਵੀ ਪਾਰਟੀ ਨੂੰ ਵੋਟ ਦੇਣ ਦਾ ਅਧਿਕਾਰ ਹੈ ਪਰ ਸਰਕਾਰੀ ਨੌਕਰੀ ਦੌਰਾਨ ਸਕੂਲਾਂ ਤੋਂ ਗਾਇਬ ਹੋ ਕੇ ਸਿਆਸੀ ਲੋਕਾਂ ਨਾਲ ਚੱਲਣਾ, ਉਨ੍ਹਾਂ ਦੇ ਇਸ਼ਾਰਿਆਂ ’ਤੇ ਚੱਲਣਾ ਇਹ ਬਿਲਕੁਲ ਗਲਤ ਹੈ। ਉਨ੍ਹਾਂ ਕਿਹਾ ਕਿ ਮੇਰੇ ਵਲੋਂ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਇਹ ਕਦਮ ਚੁੱਕਿਆ ਗਿਆ ਹੈ ਤਾਂ ਕਿ ਅਧਿਆਪਕ ਸਿਰਫ ਸਕੂਲਾਂ ‘ਚ ਹੀ ਤਾਇਨਾਤ ਰਹਿ ਕੇ ਆਪਣੀ ਡਿਊਟੀ ਨਿਭਾਉਣ।

Tags: ActionCabinet MinisterOrdersPunjab News
Previous Post

ਪੰਜਾਬ ਸਰਕਾਰ ਦਾ ਵੱਡਾ ਕਦਮ, ਸਰਕਾਰੀ ਸਕੂਲਾਂ ‘ਚ ਅੱਜ ਹੋ ਰਹੀ ਮੈਗਾ PTM

Next Post

ਮੁੜ ਵਿਦੇਸ਼ ਰਵਾਨਾ ਹੋਏ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ, ਭਾਰੀ ਸੁਰੱਖਿਆ ਹੇਠ ਪਹੁੰਚੇ ਏਅਰਪੋਰਟ

Next Post
ਸਿਆਸਤ ’ਚ ਪੈਰ ਧਰਨਗੇ ਸਿੱਧੂ ਮੂਸੇਵਾਲਾ ਦੇ ਪਿਤਾ, ਦਿੱਤੇ ਸੰਕੇਤ!

ਮੁੜ ਵਿਦੇਸ਼ ਰਵਾਨਾ ਹੋਏ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ, ਭਾਰੀ ਸੁਰੱਖਿਆ ਹੇਠ ਪਹੁੰਚੇ ਏਅਰਪੋਰਟ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers