RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਦੇਸ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਠੁਕਰਾਈ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਦਿੱਤੀ ਗਈ Z+ ਸਕਿਓਰਿਟੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਠੁਕਰਾਈ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਦਿੱਤੀ ਗਈ Z+ ਸਕਿਓਰਿਟੀ

Jass Grewal by Jass Grewal
June 1, 2023
in ਦੇਸ਼, ਪੰਜਾਬ, ਰਾਜਨੀਤੀ
0 0
0
ਖ਼ੁਫੀਆ ਏਜੰਸੀ ਦੀ ਰਿਪੋਰਟ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਧਾਈ ਗਈ ਸੁਰੱਖਿਆ

ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਦਿੱਤੀ ਗਈ Z+ ਸਕਿਓਰਿਟੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਠੁਕਰਾ ਦਿੱਤਾ ਹੈ।  ਇਸ ਸਬੰਧੀ ਮੁੱਖ ਮੰਤਰੀ ਮਾਨ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਚਿੱਠੀ ਲਿਖੀ ਹੈ ਜਿਸ ਵਿਚ ਉਹਨਾਂ ਕਿਹਾ ਕਿ ਮੇਰੀ ਸੁਰੱਖਿਆ ਲਈ ਪੰਜਾਬ ਪੁਲਿਸ ਹੀ ਕਾਫੀ ਹੈ। ਇਸਦੇ ਨਾਲ ਹੀ ਪੰਜਾਬ ਤੇ ਦਿੱਲੀ ਵਿੱਚ ਕੇਂਦਰ ਦੀ ਜ਼ੈੱਡ ਪਲੱਸ ਸੁਰੱਖਿਆ ਦੀ ਲੋੜ ਨਹੀਂ ਹੈ। ਉਹਨਾਂ ਕਿਹਾ ਕਿ ਸੀ.ਐਮ. ਸਕਿਓਰਿਟੀ ਦੀ ਸਪੈਸ਼ਲ ਟੀਮ ਕਾਫੀ ਹੈ, ਇਸ ਲਈ ਉਹਨਾਂ ਨੂੰ ਕੇਂਦਰ ਦੀ Z+ ਸੁਰੱਖਿਆ ਦੀ ਜ਼ਰੂਰਤ ਨਹੀਂ ਹੈ।  ਇਸ ਪਿੱਛੇ ਤਰਕ ਦਿੱਤਾ ਗਿਆ ਹੈ ਕਿ ਦੋ ਸਰੱਖਿਆ ਘੇਰੇ ਹੋਣ ਕਰਕੇ ਕਮਾਂਡ ਦੀ ਸਮੱਸਿਆ ਹੋਏਗੀ ਜਿਸ ਨਾਲ ਨੁਕਸਾਨ ਹੋ ਸਕਦਾ ਹੈ।

ਹਾਸਲ ਜਾਣਕਾਰੀ ਮੁਤਾਬਕ ਸੀਐਮ ਸੁਰੱਖਿਆ ਟੀਮ ਨੇ ਕੇਂਦਰ ਨੂੰ ਲਿਖੇ ਪੱਤਰ ‘ਚ ਕਿਹਾ ਹੈ ਕਿ ਸੀਐਮ ਮਾਨ ਦੀ ਸੁਰੱਖਿਆ ਲਈ ਪੰਜਾਬ ਤੇ ਦਿੱਲੀ ਵਿੱਚ ਪੰਜਾਬ ਪੁਲਿਸ ਤੇ ਸੀਐਮ ਸੁਰੱਖਿਆ ਦੀਆਂ ਵਿਸ਼ੇਸ਼ ਟੀਮਾਂ ਕਾਫੀ ਹਨ।  ਸੀਐਮ ਸੁਰੱਖਿਆ ਟੀਮ ਨੇ ਤਰਕ ਦਿੱਤਾ ਹੈ ਕਿ ਪੰਜਾਬ ਤੇ ਦਿੱਲੀ ਵਿੱਚ ਦੋ ਸੁਰੱਖਿਆ ਘੇਰਿਆਂ ਕਾਰਨ ਦੋ ਕਮਾਂਡਾਂ ਦੀ ਸਮੱਸਿਆ ਹੋਵੇਗੀ। ਦੋ ਕਮਾਂਡਾਂ ਹੋਣ ਕਾਰਨ ਮੁੱਖ ਮੰਤਰੀ ਦੀ ਸੁਰੱਖਿਆ ਨੂੰ ਨੁਕਸਾਨ ਹੋ ਸਕਦਾ ਹੈ।

ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੇਂਦਰ ਸਰਕਾਰ ਵੱਲੋਂ ਜ਼ੈੱਡ ਪਲੱਸ ਸੁਰੱਖਿਆ ਕਵਰ ਦਿੱਤਾ ਗਿਆ ਹੈ। ਕੇਂਦਰ ਨੇ ਉਨ੍ਹਾਂ ਨੂੰ ਸੀਆਪੀਐਫ ਦੀ ਟੀਮ ਜ਼ੈੱਡ ਪਲੱਸ ਸੁਰੱਖਿਆ ਕਵਰ ਦੇਣ ਦਾ ਫੈਸਲਾ ਕੀਤਾ ਹੈ। ਸੂਤਰਾਂ ਮੁਤਾਬਕ ਕੇਂਦਰ ਸਰਕਾਰ ਨੇ ਤਾਜ਼ਾ ਖੁਫੀਆ ਇਨਪੁੱਟ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੀਆਰਪੀਐਫ ਦੀ ‘Z+’ ਸੁਰੱਖਿਆ ਕਵਰ ਪ੍ਰਦਾਨ ਕੀਤਾ ਹੈ। ਇਹ ਸੁਰੱਖਿਆ ਕਵਰ ਪੂਰੇ ਭਾਰਤ ਵਿੱਚ ਉਨ੍ਹਾਂ ਨਾਲ ਰਹੇਗਾ।

Previous Post

ਇਲਜ਼ਾਮਾਂ ‘ਚ ਫਸਣ ਵਾਲੇ ਭਤੀਜੇ ਜਸ਼ਨ ਨੂੰ ਕੈਮਰੇ ਸਾਹਮਣੇ ਲੈਕੇ ਆਏ ਚੰਨੀ, CM ਮਾਨ ਦੇ ਦੋਸ਼ਾਂ ਦਾ ਦਿੱਤਾ ਜਵਾਬ

Next Post

ਖਰੜ ‘ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, 3 ਗੈਂਗਸਟਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

Next Post
ਖਰੜ ‘ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, 3 ਗੈਂਗਸਟਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਖਰੜ ‘ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, 3 ਗੈਂਗਸਟਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers