RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਵੱਡਾ ਐਕਸ਼ਨ, ਪੰਜਾਬ ਸਰਕਾਰ ਨੂੰ ਛਿੜੀ ਬਿਪਤਾ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਵੱਡਾ ਐਕਸ਼ਨ, ਪੰਜਾਬ ਸਰਕਾਰ ਨੂੰ ਛਿੜੀ ਬਿਪਤਾ

Jass Grewal by Jass Grewal
February 24, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਖ਼ਤ ਐਕਸ਼ਨ ਲੈਂਦਿਆਂ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਨੂੰ ਇਕ ਵੱਡਾ ਝਟਕਾ ਦਿੱਤਾ ਹੈ। ਗਵਰਨਰ ਪੁਰੋਹਿਤ ਮਾਨ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਬੁਲਾਏ ਜਾਣ ਦੀ ਪ੍ਰਵਾਨਗੀ ਦੇਣ ਤੋਂ ਫਿਲਹਾਲ ਇਨਕਾਰ ਕਰ ਦਿੱਤਾ ਹੈ।  ਇਸ ਬਾਰੇ ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਾਕਾਇਦਾ ਪੱਤਰ ਲਿਖਿਆ ਹੈ। ਰਾਜਪਾਲ ਨੇ ਬਜਟ ਇਜਲਾਸ ਦੀ ਪ੍ਰਵਾਨਗੀ ਤੋਂ ਪਹਿਲਾਂ ਮੁੱਖ ਮੰਤਰੀ ਤੋਂ ਸਪਸ਼ਟੀਕਰਨ ਮੰਗਿਆ ਹੈ, ਜੋ ਉਨ੍ਹਾਂ ਨੇ ਰਾਜਪਾਲ ਦੇ 13 ਫਰਵਰੀ ਨੂੰ ਲਿਖੀ ਚਿੱਠੀ ਦੇ ਜਵਾਬ ‘ਚ ਦਿੱਤਾ ਸੀ।

ਦੱਸ ਦਈਏ ਕਿ ਪੰਜਾਬ ਕੈਬਨਿਟ ਨੇ 21 ਫਰਵਰੀ ਨੂੰ ਮੀਟਿੰਗ ਕਰਕੇ ਬਜਟ ਸੈਸ਼ਨ 3 ਮਾਰਚ ਤੋਂ 24 ਮਾਰਚ ਤੱਕ ਸੱਦੇ ਜਾਣ ਦੀ ਸਿਫ਼ਾਰਸ਼ ਕੀਤੀ ਸੀ ਤੇ ਇਸ ਨੂੰ ਪ੍ਰਵਾਨਗੀ ਲਈ ਰਾਜਪਾਲ ਕੋਲ ਭੇਜਿਆ ਸੀ। ਰਾਜਪਾਲ ਨੇ ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ ਕਿ ਉਹ ਮੁੱਖ ਮੰਤਰੀ ਵੱਲੋਂ ਕੀਤੇ ‘ਅਪਮਾਨਜਨਕ’ ਟਵੀਟ ਤੇ 14 ਫਰਵਰੀ ਨੂੰ ਲਿਖੇ ਪੱਤਰ ’ਤੇ ਪਹਿਲਾਂ ਕਾਨੂੰਨੀ ਸਲਾਹ ਲੈਣਗੇ ਤੇ ਉਸ ਪਿੱਛੋਂ ਬਜਟ ਸੈਸ਼ਨ ਸੱਦਣ ਬਾਰੇ ਫ਼ੈਸਲਾ ਲਿਆ ਜਾਵੇਗਾ।

ਦੱਸ ਦਈਏ ਕਿ ਰਾਜਪਾਲ ਵੱਲੋਂ 13 ਫਰਵਰੀ ਨੂੰ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਸਿੰਗਾਪੁਰ ਭੇਜੇ ਪ੍ਰਿੰਸੀਪਲਾਂ ਦੀ ਚੋਣ ਤੇ ਖ਼ਰਚੇ ਬਾਰੇ, ਦਲਿਤ ਬੱਚਿਆਂ ਦੇ ਵਜ਼ੀਫ਼ੇ, ਇਨਫੋਟੈੱਕ ਦੇ ਚੇਅਰਮੈਨ, ਖੇਤੀ ’ਵਰਸਿਟੀ ਦੇ ਵੀਸੀ ਤੇ ਆਈਪੀਐਸ ਕੁਲਦੀਪ ਚਾਹਿਲ ਆਦਿ ਬਾਰੇ ਹਵਾਲਾ ਦਿੱਤਾ ਗਿਆ ਸੀ ਤੇ ਪਿਛਲੇ ਸਮੇਂ ’ਚ ਇਨ੍ਹਾਂ ਬਾਰੇ ਲਿਖੇ ਪੱਤਰਾਂ ਦਾ ਜਵਾਬ ਨਾ ਦਿੱਤੇ ਜਾਣ ਦਾ ਮੁੱਦਾ ਉਠਾਇਆ ਸੀ। ਜਿਸ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਜਵਾਬ ਦਿੰਦਿਆਂ ਕਿਹਾ ਸੀ ਕਿ ਉਹ ਪੰਜਾਬ ਦੇ 3 ਕਰੋੜ ਨੂੰ ਜਵਾਬਦੇਹ ਹਨ।

 

Tags: CM Bhagwant MannPunjab Government
Previous Post

ਲਵਪ੍ਰੀਤ ਸਿੰਘ ਤੂਫਾਨ ਹੋਵੇਗਾ ਰਿਹਾਅ, ਐਸ.ਐਸ.ਪੀ. ਨੇ ਦਿੱਤਾ ਭਰੋਸਾ

Next Post

ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ SSP ਡਾ. ਨਾਨਕ ਸਿੰਘ ਦਾ ਬਿਆਨ, ਪੰਜਾਬ ਲਿਆਉਣ ਦੀ ਤਿਆਰੀ ‘ਚ ਵਿਦੇਸ਼ਾਂ ’ਚ ਬੈਠੇ ਲੋਕ

Next Post
ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ SSP ਡਾ. ਨਾਨਕ ਸਿੰਘ ਦਾ ਬਿਆਨ, ਪੰਜਾਬ ਲਿਆਉਣ ਦੀ ਤਿਆਰੀ ‘ਚ ਵਿਦੇਸ਼ਾਂ ’ਚ ਬੈਠੇ ਲੋਕ

ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ SSP ਡਾ. ਨਾਨਕ ਸਿੰਘ ਦਾ ਬਿਆਨ, ਪੰਜਾਬ ਲਿਆਉਣ ਦੀ ਤਿਆਰੀ ‘ਚ ਵਿਦੇਸ਼ਾਂ ’ਚ ਬੈਠੇ ਲੋਕ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers