RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੰਜਾਬ ਦੇ ਹਰ ਪਿੰਡ ’ਚ ਫੈਲੀ ਹੈ ਬਾਦਲ ਸਾਬ੍ਹ ਦੀ ਖ਼ੁਸ਼ਬੂ- ਸੁਖਬੀਰ ਸਿੰਘ ਬਾਦਲ

ਜਨਤਕ ਜੀਵਨ ਵਿਚ ਆਏ ਨਿਘਾਰ ਤੋਂ ਹਰ ਸੰਵੇਦਨਸ਼ੀਲ ਦੇਸ਼ਵਾਸੀ, ਹਰ ਪੰਜਾਬੀ ਤੇ ਖ਼ਾਸ ਕਰਕੇ ਹਰ ਸਿੱਖ ਚਿੰਤਤ ਹੈ

Jass Grewal by Jass Grewal
April 25, 2026
in ਪੰਜਾਬ
Reading Time: 1 min read
0 0
0

ਪੰਜਾਬ ਦੀ ਰਾਜਨੀਤੀ ਦੇ ਬਾਬਾ ਬੋਹੜ ਕਹੇ ਜਾਣ ਵਾਲੇ ਸ. ਪ੍ਰਕਾਸ਼ ਸਿੰਘ ਬਾਦਲ ਦੀ ਅੱਜ ਤੀਜੀ ਬਰਸੀ ਹੈ। ਇਸ ਮੌਕੇ ਉਨ੍ਹਾਂ ਦੇ ਪੁੱਤਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਕ ਭਾਵੁਕ ਟਵੀਟ ਸਾਂਝਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਸਰਦਾਰ ਪ੍ਰਕਾਸ਼ ਸਿੰਘ ਜੀ ਬਾਦਲ ਸਾਬ੍ਹ ਦੀ ਤੀਜੀ ਬਰਸੀ ਹੈ ਤੇ ਮਨ ਭਾਵੁਕ ਹੈ। ਸੰਗਤ ਨਾਲ ਵਿਚਰਦਿਆਂ ਕੋਈ ਅਜਿਹਾ ਦਿਨ ਨਹੀਂ ਹੋਵੇਗਾ, ਜਦੋਂ ਉਨ੍ਹਾਂ ਦਾ ਜ਼ਿਕਰ ਨਾ ਹੋਇਆ ਹੋਵੇ।

ਬਾਦਲ ਸਾਬ੍ਹ ਦੇ ਵਿਚਾਰਾਂ ਦੀ ਖ਼ੁਸ਼ਬੂ ਪੰਜਾਬ ਦੇ ਪਿੰਡ-ਪਿੰਡ ਤੇ ਸ਼ਹਿਰ ਦੀ ਹਰ ਗਲ਼ੀ, ਹਰ ਮੁਹੱਲੇ ਤੇ ਹਰ ਘਰ ਵਿਚ ਫੈਲੀ ਹੋਈ ਹੈ ਤੇ ਹਮੇਸ਼ਾ ਫੈਲੀ ਰਹੇਗੀ।ਅੱਜ ਜਦੋਂ ਰਾਜਨੀਤੀ ਅਤੇ ਜਨਤਕ ਜੀਵਨ ਵਿਚ ਆਏ ਨਿਘਾਰ ਤੋਂ ਹਰ ਸੰਵੇਦਨਸ਼ੀਲ ਦੇਸ਼ਵਾਸੀ, ਹਰ ਪੰਜਾਬੀ ਤੇ ਖ਼ਾਸ ਕਰਕੇ ਹਰ ਸਿੱਖ ਚਿੰਤਤ ਹੈ ਤਾਂ ਬਾਦਲ ਸਾਬ੍ਹ ਦੀ ਗ਼ੈਰ ਮੌਜੂਦਗੀ ਸਭ ਨੂੰ ਹੋਰ ਵੀ ਤੀਬਰਤਾ ਨਾਲ ਮਹਿਸੂਸ ਹੋ ਰਹੀ ਹੈ।

ਜਿਸ ਨਿਮਰਤਾ, ਸਹਿਣਸ਼ੀਲਤਾ ਤੇ ਦੂਰਅੰਦੇਸ਼ੀ ਸੋਚ ਨਾਲ ਉਨ੍ਹਾਂ ਨੇ ਜ਼ਿੰਦਗੀ ਵਿਚ ਹਰ ਔਕੜ ਦਾ ਸਾਹਮਣਾ ਕੀਤਾ ਅਤੇ ਨਿੱਜੀ ਤਲਕੀਫ਼ ਬਾਰੇ ਖਾਮੋਸ਼ ਰਹਿ ਕੇ ਪੰਜਾਬੀਆਂ ਦੇ ਹਰ ਦੁੱਖ ਦਰਦ ਅਤੇ ਜ਼ਰੂਰਤ ਨੂੰ ਆਵਾਜ਼ ਦਿੱਤੀ, ਉਹ ਮੇਰੇ ਲਈ, ਸ਼੍ਰੋਮਣੀ ਅਕਾਲੀ ਦਲ ਲਈ, ਖ਼ਾਲਸਾ ਪੰਥ ਲਈ ਤੇ ਸਮੂਹ ਪੰਜਾਬੀਆਂ ਲਈ ਹਮੇਸ਼ਾ ਇਕ ਪ੍ਰੇਰਣਾ ਅਤੇ ਮਾਰਗ ਦਰਸ਼ਕ ਦਾ ਕੰਮ ਕਰਦੀ ਰਹੇਗੀ।

ਪੰਜਾਬ ਦੇ ਅਮਨ, ਸ਼ਾਂਤੀ, ਭਾਈਚਾਰਕ ਸਾਂਝ, ਖ਼ੁਸ਼ਹਾਲੀ ਅਤੇ ਪੰਥਕ ਵਿਰਸੇ ਨੂੰ ਸਾਂਭਣ ਅਤੇ ਹੋਰ ਬੁਲੰਦੀ ’ਤੇ ਲੈ ਜਾਣ ਲਈ ਜੋ ਉੱਚੇ ਮਿਆਰ ਉਨ੍ਹਾਂ ਨੇ ਸਥਾਪਿਤ ਕੀਤੇ, ਮੈਂ ਵਾਅਦਾ ਕਰਦਾ ਹਾਂ ਕਿ ਮੈਂ ਖ਼ੁਦ ਅਤੇ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਪਰਿਵਾਰ ਉਨ੍ਹਾਂ ਤੋਂ ਸੇਧ ਤੇ ਪ੍ਰੇਰਨਾ ਲੈ ਕੇ ਪੰਥ, ਪੰਜਾਬ ਤੇ ਪੰਜਾਬੀਅਤ ਦੀ ਸੇਵਾ ਵਿਚ ਹਰ ਪਲ ਜੁਟੇ ਰਹਾਂਗੇ।

ਅੱਜ ਦੇ ਦਿਨ ਆਪਣੇ ਸਭ ਦੇ ਸਤਿਕਾਰਯੋਗ ਬਾਦਲ ਸਾਬ੍ਹ ਦੀ ਬਰਸੀ ਮੌਕੇ ਉਨ੍ਹਾਂ ਨੂੰ ਨਮਨ ਅੱਖਾਂ ਨਾਲ ਸ਼ਰਧਾ ਦੇ ਫੁੱਲ ਭੇਂਟ ਕਰਦਾ ਹਾਂ।

Previous Post

ਭਾਈ ਅੰਮ੍ਰਿਤਪਾਲ ਸਿੰਘ ਦੀ ਅਜਨਾਲਾ ਅਦਾਲਤ ਵਿਚ ਮੁੜ ਪੇਸ਼ੀ

Next Post

‘ਆਪ’ ਨੂੰ ਆਪਣੀ ਰਣਨੀਤੀ ਬਦਲਣ ਦੀ ਸਖ਼ਤ ਲੋੜ: ਮਲਵਿੰਦਰ ਸਿੰਘ ਕੰਗ

Next Post
‘ਆਪ’ ਨੂੰ ਆਪਣੀ ਰਣਨੀਤੀ ਬਦਲਣ ਦੀ ਸਖ਼ਤ ਲੋੜ: ਮਲਵਿੰਦਰ ਸਿੰਘ ਕੰਗ

‘ਆਪ’ ਨੂੰ ਆਪਣੀ ਰਣਨੀਤੀ ਬਦਲਣ ਦੀ ਸਖ਼ਤ ਲੋੜ: ਮਲਵਿੰਦਰ ਸਿੰਘ ਕੰਗ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers