RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੰਜਾਬ ਨੂੰ ਲੈਕੇ ਦਿੱਤੇ ਬਿਆਨ ’ਤੇ ਬੁਰੇ ਫਸੇ ਅਮਿਤ ਸ਼ਾਹ, ਮਾਨ ਸਰਕਾਰ ਦਾ ਪਲਟਵਾਰ!

ਪੰਜਾਬ ਨੂੰ ਲੈਕੇ ਦਿੱਤੇ ਬਿਆਨ ’ਤੇ ਬੁਰੇ ਫਸੇ ਅਮਿਤ ਸ਼ਾਹ, ਮਾਨ ਸਰਕਾਰ ਦਾ ਪਲਟਵਾਰ!

Jass Grewal by Jass Grewal
November 16, 2022
in ਪੰਜਾਬ, ਰਾਜਨੀਤੀ
Reading Time: 1 min read
0 0
0

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਗਈ ਜਿਸ ਵਿਚ ਕੈਬਨਿਟ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਵੀ ਪੰਜਾਬ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਕਿਸੇ ਸੂਬੇ ਬਾਰੇ ਗ੍ਰਹਿ ਮੰਤਰੀ ਕੋਈ ਗੱਲ ਕਹਿੰਦਾ ਹੈ ਤਾਂ ਇਹ ਅੰਤਰਰਾਸ਼ਟਰੀ ਪੱਧਰ ‘ਤੇ ਬਦਨਾਮੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਾਡੇ ਕੋਲ ਜੋ ਅੰਕੜੇ ਹਨ, ਉਹ ਗ੍ਰਹਿ ਮੰਤਰੀ ਅਮਿਤ ਸ਼ਾਹ ਦੀਆਂ ਗੱਲਾਂ ਦੇ ਬਿਲਕੁਲ ਉਲਟ ਹਨ। ਮੀਤ ਹੇਅਰ ਨੇ ਕਿਹਾ ਕਿ ਇਹ ਦੋਸ਼ ਲਾਏ ਜਾ ਰਹੇ ਹਨ ਕਿ ਇੱਥੇ ਆਰਮਡ ਹਥਿਆਰਾਂ ਨਾਲ ਬਹੁਤ ਅਪਰਾਧ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਹਿਸਾਬ ਨਾਲ ਪੰਜਾਬ ‘ਚ 1820 ਘਟਨਾਵਾਂ ਸਾਹਮਣੇ ਆਈਆਂ ਹਨ, ਜਦੋਂ ਕਿ ਯੂ. ਪੀ. ‘ਚ ਇਹ ਘਟਨਾਵਾਂ 1 ਲੱਖ, 34 ਹਜ਼ਾਰ ਤੋਂ ਵਧੇਰੇ ਹੋਈਆਂ ਹਨ ਅਤੇ ਹਰਿਆਣਾ ਵੀ ਪੰਜਾਬ ਤੋਂ ਅੱਗੇ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਕਤਲ ਵਰਗੀਆਂ ਵਾਰਦਾਤਾਂ ਪਿਛਲੇ ਸਾਲਾਂ ਨਾਲੋਂ ਘਟੀਆਂ ਹਨ। ਮੀਤ ਹੇਅਰ ਨੇ ਕਿਹਾ ਕਿ ਪੰਜਾਬ ਇਕ ਸਰਹੱਦੀ ਸੂਬਾ ਹੈ ਅਤੇ ਅਸੀਂ ਸੁਰੱਖਿਆ ਏਜੰਸੀਆਂ ਦਾ ਪੂਰਾ ਸਾਥ ਦਿੰਦੇ ਹਾਂ, ਫਿਰ ਵੀ ਪੰਜਾਬ ਨੂੰ ਹਮੇਸ਼ਾ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬਿਆਨ ਦਿੱਤਾ ਸੀ ਕਿ ਪੰਜਾਬ ਦੇ ਹਾਲਾਤ ‘ਤੇ ਸਾਡੀ ਨਜ਼ਰ ਹੈ। ਪੰਜਾਬ ‘ਚ ਹਾਲਾਤ ਨੂੰ ਕੇਂਦਰ ਸਰਕਾਰ ਕਿਸੇ ਵੀ ਹਾਲਤ ‘ਚ ਆਊਟ ਆਫ ਕੰਟਰੋਲ ਨਹੀਂ ਹੋਣ ਦੇਵੇਗੀ। ਅਮਿਤ ਸ਼ਾਹ ਨੇ ਕਿਹਾ ਸੀ ਕਿ ਕੇਂਦਰ ਅਤੇ ਸੂਬਾ ਸਰਕਾਰ ਮਿਲ ਕੇ ਕੰਮ ਕਰੇਗੀ।

ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਭ੍ਰਿਸ਼ਟਾਚਾਰ, ਨਸ਼ਿਆਂ, ਅਪਰਾਧ ਅਤੇ ਹੋਰ ਅਜਿਹੇ ਮੁੱਦਿਆਂ ਨੂੰ ਲੈ ਕੇ ਪੰਜਾਬ ਸਰਕਾਰ ਪੂਰੀ ਤਰ੍ਹਾਂ ਗੰਭੀਰ ਹੈ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਵੀ ਹਰ ਮੁੱਦੇ ‘ਤੇ ਪੰਜਾਬ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਸ ਦਿਨ ਤੋਂ ਵਿਰੋਧੀਆਂ ਨੂੰ ਗੁਜਰਾਤ ‘ਚ ਆਮ ਆਦਮੀ ਪਾਰਟੀ ਦੀ ਚੜ੍ਹਤ ਦਾ ਪਤਾ ਲੱਗਿਆ ਹੈ, ਉਸ ਸਮੇਂ ਤੋਂ ਸਰਕਾਰ ਨੂੰ ਹਰ ਮੁੱਦੇ ‘ਤੇ ਘੇਰਿਆ ਜਾ ਰਿਹਾ ਹੈ।

Tags: Amit ShahCabinet MinisterPunjab Politics
Previous Post

World Population: ਦੁਨੀਆ ਦੀ ਆਬਾਦੀ 8 ਅਰਬ ਤੋਂ ਪਾਰ, 2023 ’ਚ ਚੀਨ ਨੂੰ ਪਿੱਛੇ ਛੱਡੇਗਾ ਭਾਰਤ

Next Post

ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਖ਼ੁਸ਼ਖ਼ਬਰੀ, ਬਿਲਬੋਰਡ ‘ਚ ਛਾਇਆ ਨਵਾਂ ਗੀਤ ‘ਵਾਰ’, ਕੈਨੇਡੀਅਨ ਹੌਟ 100 ‘ਚ ਬਣਾਈ ਜਗ੍ਹਾ

Next Post
ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਖ਼ੁਸ਼ਖ਼ਬਰੀ, ਬਿਲਬੋਰਡ ‘ਚ ਛਾਇਆ ਨਵਾਂ ਗੀਤ ‘ਵਾਰ’, ਕੈਨੇਡੀਅਨ ਹੌਟ 100 ‘ਚ ਬਣਾਈ ਜਗ੍ਹਾ

ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਖ਼ੁਸ਼ਖ਼ਬਰੀ, ਬਿਲਬੋਰਡ ‘ਚ ਛਾਇਆ ਨਵਾਂ ਗੀਤ ‘ਵਾਰ’, ਕੈਨੇਡੀਅਨ ਹੌਟ 100 ‘ਚ ਬਣਾਈ ਜਗ੍ਹਾ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers