RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਲਾਰੈਂਸ ਤੇ ਗੋਲਡੀ ਦੇ ਕਰੀਬੀਆਂ ਦੇ ਟਿਕਾਣਿਆਂ ‘ਤੇ ਛਾਪਾ

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਲਾਰੈਂਸ ਤੇ ਗੋਲਡੀ ਦੇ ਕਰੀਬੀਆਂ ਦੇ ਟਿਕਾਣਿਆਂ ‘ਤੇ ਛਾਪਾ

Jass Grewal by Jass Grewal
February 4, 2023
in ਪੰਜਾਬ
Reading Time: 1 min read
0 0
0

ਗੈਂਗਸਟਰਾਂ ਅਤੇ ਅੱਤਵਾਦੀਆਂ ਨੂੰ ਨੱਥ ਪਾਉਣ ਲਈ ਪੁਲਿਸ ਪ੍ਰਸ਼ਾਸਨ ਵਲੋਂ ਲਗਾਤਾਰ ਸਖ਼ਤ ਐਕਸ਼ਨ ਲਿਆ ਜਾ ਰਿਹਾ ਹੈ। ਇਸ ਸਬੰਧ ਵਿਚ ਇਕ ਮੁਹਿੰਮ ਵੀ ਚਲਾਈ ਗਈ ਹੈ, ਜਿਸ ਤਹਿਤ ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਸਥਿਤ ਅੱਤਵਾਦੀ ਗੋਲਡੀ ਬਰਾੜ ਨਾਲ ਜੁੜੇ ਵਿਅਕਤੀਆਂ ਦੇ ਸ਼ੱਕੀ ਟਿਕਾਣਿਆਂ ਉਤੇ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ (ਸੀ.ਏ.ਐਸ.ਓ.) ਚਲਾਈ। ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ‘ਚ ਦੋਵਾਂ ਅਪਰਾਧੀਆਂ ਨਾਲ ਜੁੜੇ ਰਿਹਾਇਸ਼ੀ ਤੇ ਹੋਰ ਟਿਕਾਣਿਆਂ ਉਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਗਈ। ਇਸ ਆਪ੍ਰੇਸ਼ਨ ਦਾ ਉਦੇਸ਼ ਭਾਰਤ ਤੇ ਵਿਦੇਸ਼ਾਂ ‘ਚ ਸਥਿਤ ਅੱਤਵਾਦੀਆਂ, ਗੈਂਗਸਟਰਾਂ ਤੇ ਨਸ਼ਾ ਤਸਕਰਾਂ ਦੇ ਆਪਸੀ ਗਠਜੋੜ ਨੂੰ ਤਾਰ-ਤਾਰ ਕਰਨਾ ਸੀ।

ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਦੇ ਲਗਭਗ 2000 ਪੁਲਿਸ ਮੁਲਾਜ਼ਮਾਂ ਵਾਲੀਆਂ 200 ਪਾਰਟੀਆਂ ਵੱਲੋਂ ਸਬੇ ਭਰ ਵਿਚ ਪੂਰਾ ਦਿਨ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ ਬਿਸ਼ਨੋਈ ਤੇ ਗੋਲਡੀ ਬਰਾੜ ਨਾਲ ਜੁੜੇ ਸਮਾਜ ਵਿਰੋਧੀ ਅਨਸਰਾਂ ਦੇ 1490 ਤੋਂ ਵੱਧ ਸ਼ੱਕੀ ਟਿਕਾਣਿਆਂ ਉਤੇ ਛਾਪੇਮਾਰੀ ਕੀਤੀ ਗਈ।

ਉਨ੍ਹਾਂ ਨੇ ਕਿਹਾ ਕਿ ਇਸ ਤਲਾਸ਼ੀ ਤੇ ਛਾਪੇਮਾਰੀ ਮੁਹਿੰਮ (ਸੀ.ਏ.ਐਸ.ਓ.) ਦੀ ਯੋਜਨਾ , ਹਾਲ ਹੀ ‘ਚ ਬਿਸ਼ਨੋਈ ਤੇ ਗੋਲਡੀ ਬਰਾੜ ਦੀ ਹਮਾਇਤ ਵਾਲੇ ਮਾਡਿਊਲਾਂ ਦਾ ਪਰਦਾਫਾਸ਼ ਕੀਤੇ ਜਾਣ ਦੌਰਾਨ ਕੀਤੀ ਕਈ ਵਿਅਕਤੀਆਂ ਦੀ ਪੁੱਛਗਿੱਛ ਤੋਂ ਬਾਅਦ ਬਣਾਈ ਗਈ ਸੀ। ਇਸ ਤੋਂ ਇਲਾਵਾ ਉਕਤ ਕਵਾਇਦ ਦਾ ਉਦੇਸ਼ ਸਮਾਜ ਵਿਰੋਧੀ ਤੱਤਾਂ ‘ਚ ਡਰ ਪੈਦਾ ਕਰਨਾ ਤੇ ਆਮ ਲੋਕਾਂ ‘ਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਵੀ ਹੈ।

ਘੇਰਾਬੰਦੀ ਤੇ ਤਲਾਸ਼ੀ ਮੁਹਿੰਮ (ਸੀ.ਏ.ਐਸ.ਓ.)ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਏਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਹੋਰ ਤਫ਼ਤੀਸ਼ ਦੇ ਮੱਦੇਨਜ਼ਰ ਕਈ ਵਿਅਕਤੀਆਂ ਨੂੰ ਹਿਰਾਸਤ ‘ਚ ਲਿਆ ਗਿਆ ਹੈ ਤੇ ਉਨ੍ਹਾਂ ਕੋਲੋਂ ਅਪਰਾਧਕ ਸਮੱਗਰੀ ਜ਼ਬਤ ਕੀਤੀ ਗਈ ਹੈ, ਜਿਨਾਂ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ ਇਨਾਂ ਅਪਰਾਧੀਆਂ ਨਾਲ ਸਬੰਧਤ ਘਰਾਂ ਤੇ ਹੋਰ ਥਾਵਾਂ ਉਤੇ ਬਾਰੀਕੀ ਨਾਲ ਤਲਾਸ਼ੀ ਕੀਤੀ ਤੇ ਇਲੈਕਟ੍ਰਾਨਿਕ ਡਿਵਾਈਸਾਂ ਤੋਂ ਡਾਟਾ ਵੀ ਇਕੱਠਾ ਕੀਤਾ, ਜਿਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਅਸਲਾ ਲਾਇਸੈਂਸਾਂ ਦੀ ਵੀ ਜਾਂਚ ਕੀਤੀ ਅਤੇ ਅਸਲੇ ਦੀ ਸੋਰਸਿੰਗ ਬਾਰੇ ਲੋਕਾਂ ਤੋਂ ਪੁੱਛਗਿੱਛ ਕੀਤੀ ਗਈ। ਇਸ ਤੋਂ ਇਲਾਵਾ ਅਗਲੇਰੀ ਜਾਂਚ ਲਈ ਵਿਦੇਸ਼ਾਂ ਵਿੱਚ ਰਹਿੰਦੇ ਪਰਿਵਾਰਕ ਮੈਂਬਰਾਂ ਦੀ ਯਾਤਰਾ ਦੇ ਵੇਰਵੇ, ਵਿਦੇਸ਼ਾਂ ਤੋਂ ਬੈਂਕਾਂ ਦੇ ਲੈਣ-ਦੇਣ ਅਤੇ ਵੈਸਟਰਨ ਯੂਨੀਅਨ ਅਤੇ ਜਾਇਦਾਦ ਦੇ ਵੇਰਵੇ ਇਕੱਠੇ ਕੀਤੇ ਗਏ ਹਨ। ਕਾਬਿਲੇਗੌਰ ਹੈ ਕਿ ਪੰਜਾਬ ਪੁਲਿਸ ਨੇ ਮਾਰਚ 2022 ਤੋਂ ਲੈ ਕੇ ਹੁਣ ਤੱਕ 30 ਆਧੁਨਿਕ ਰਾਈਫਲਾਂ, 200 ਰਿਵਾਲਵਰ/ਪਿਸਟਲ ਤੇ 24 ਡਰੋਨ ਬਰਾਮਦ ਕਰਕੇ 160 ਅੱਤਵਾਦੀਆਂ/ਕੱਟੜਪੰਥੀਆਂ ਨੂੰ ਗ੍ਰਿਫ਼ਤਾਰ ਕਰਕੇ 25 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ।

ਜਿੱਥੋਂ ਤੱਕ ਗੈਂਗਸਟਰਾਂ ਦਾ ਸਬੰਧ ਹੈ, ਪੰਜਾਬ ਪੁਲਿਸ ਨੇ 555 ਗੈਂਗਸਟਰਾਂ/ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਦੋ ਨੂੰ ਬੇਅਸਰ ਕਰਕੇ 140 ਗੈਂਗਸਟਰ ਮਾਡਿਊਲਾਂ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ।  ਉਕਤ ਦੋਸ਼ੀਆਂ ਕੋਲੋਂ ਅਪਰਾਧਿਕ ਗਤੀਵਿਧੀਆਂ ‘ਚ ਵਰਤੇ  510 ਹਥਿਆਰ ਅਤੇ 129 ਵਾਹਨ ਬਰਾਮਦ ਕੀਤੇ ਗਏ ਹਨ।

Tags: GangsterGoldy BrarLawrence BishnoipunjabPunjab Policepunjabi newsRaid
Previous Post

ਗਰੂ ਰਵਿਦਾਸ ਜੀ ਦੇ 646ਵੇਂ ਪ੍ਰਕਾਸ਼ ਪੂਰਬ ਮੌਕੇ ਜਲੰਧਰ ਪਹੁੰਚੇ CM ਮਾਨ, ਲੋਕਾਂ ਨੂੰ ਆਖੀ ਅਹਿਮ ਗੱਲ

Next Post

ਪਾਰਟੀ ‘ਚੋਂ ਮੁਅੱਤਲ ਕੀਤੇ ਜਾਣ ਤੋਂ ਬਾਅਦ ਪ੍ਰਨੀਤ ਕੌਰ ਦਾ ਵੱਡਾ ਬਿਆਨ

Next Post
ਮਹਾਰਾਣੀ ਪ੍ਰਨੀਤ ਖਿਲਾਫ਼ ਕਾਂਗਰਸ ਦਾ ਐਕਸ਼ਨ, ਪਾਰਟੀ ’ਚੋਂ ਕੀਤਾ ਸਸਪੈਂਡ

ਪਾਰਟੀ ‘ਚੋਂ ਮੁਅੱਤਲ ਕੀਤੇ ਜਾਣ ਤੋਂ ਬਾਅਦ ਪ੍ਰਨੀਤ ਕੌਰ ਦਾ ਵੱਡਾ ਬਿਆਨ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers