RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਕਿਸਾਨੀ ਸੰਘਰਸ਼

ਪੰਜਾਬ ਭਰ ’ਚ ਕੱਲ੍ਹ ਤੋਂ ਬੰਦ ਹੋਣਗੇ ਟੋਲ ਪਲਾਜ਼ੇ, ਕਿਸਾਨਾਂ ਦਾ ਵੱਡਾ ਕਦਮ

ਪੰਜਾਬ ਭਰ ’ਚ ਕੱਲ੍ਹ ਤੋਂ ਬੰਦ ਹੋਣਗੇ ਟੋਲ ਪਲਾਜ਼ੇ, ਕਿਸਾਨਾਂ ਦਾ ਵੱਡਾ ਕਦਮ

Jass Grewal by Jass Grewal
December 14, 2022
in ਕਿਸਾਨੀ ਸੰਘਰਸ਼, ਪੰਜਾਬ
0 0
0
ਪੰਜਾਬ ਭਰ ’ਚ ਕੱਲ੍ਹ ਤੋਂ ਬੰਦ ਹੋਣਗੇ ਟੋਲ ਪਲਾਜ਼ੇ, ਕਿਸਾਨਾਂ ਦਾ ਵੱਡਾ ਕਦਮ

ਹੁਣ ਇਕ ਵਾਰ ਫਿਰ ਤੋਂ ਕੱਲ੍ਹ ਯਾਨੀ ਕਿ 15 ਦਸੰਬਰ ਤੋਂ ਕਿਸਾਨ ਪੰਜਾਬ ਭਰ ਦੇ ਵਿਚ ਟੋਲ ਪਲਾਜ਼ਾ ਬੰਦ ਕਰਨ ਜਾ ਰਹੇ ਹਨ ਜਿਸ ਦੀ ਜਾਣਕਾਰੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਨੇ ਸਾਂਝੀ ਕੀਤੀ ਹੈ। ਦਰਅਸਲ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਵੱਖ-ਵੱਖ ਡੀ. ਸੀ. ਦਫ਼ਤਰਾਂ ਦੇ ਬਾਹਰ ਵੱਡੀ ਗਿਣਤੀ ਵਿਚ ਨੌਜਵਾਨਾਂ, ਬੀਬੀਆਂ, ਮਜ਼ਦੂਰਾਂ ਅਤੇ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਹੁਣ ਆਪਣੇ ਪ੍ਰਦਰਸ਼ਨ ਨੂੰ ਹੋਰ ਤੇਜ਼ ਕਰਦਿਆਂ ਇਕ ਮਹੀਨੇ ਲਈ ਟੋਲ ਪਲਾਜ਼ੇ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਮੰਗਾਂ ਨੂੰ ਲੈ ਕੇ ਡੀ. ਸੀ. ਦਫਤਰ ਦੇ ਬਾਹਰ ਬੈਠੇ ਹੋਏ ਹਨ ਅਤੇ ਸਰਕਾਰ ਉਨ੍ਹਾਂ ਮੰਗਾਂ ਸਬੰਧੀ ਕੋਈ ਵੀ ਸਪੱਸ਼ਟ ਜਵਾਬ ਨਹੀਂ ਦੇ ਸਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਿਹਾ ਹੈ ਕਿ ਪੰਜਾਬ ’ਚੋਂ ਨਸ਼ਾ ਬੰਦ ਕਰਨ ਲਈ ਲਗਭਗ 5 ਸਾਲ ਦਾ ਸਮਾਂ ਲੱਗੇਗਾ।

ਇਸ ਤੋਂ ਇਲਾਵਾ ਕਿਸਾਨਾਂ ਦੇ ਕਰਜ਼ੇ ਮੁਆਫ਼ੀ ਬਾਰੇ ਵੀ ਕੋਈ ਸਪੱਸ਼ਟ ਜਵਾਬ ਨਹੀਂ ਦੇ ਸਕੀ ਹੈ, ਜਿਸ ਕਰਕੇ ਹੁਣ ਕਿਸਾਨਾਂ ਵੱਲੋਂ 15 ਦਸੰਬਰ ਤੋਂ ਇਕ ਮਹੀਨੇ ਤੱਕ ਪੰਜਾਬ ਦੇ 11 ਜ਼ਿਲ੍ਹਿਆਂ ਦੇ 18 ਟੋਲ ਪਲਾਜ਼ਿਆਂ ’ਤੇ ਪ੍ਰਦਰਸ਼ਨ ਕਰਕੇ ਉਨ੍ਹਾਂ ਨੂੰ ਬੰਦ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਟੋਲ ਪਲਾਜ਼ੇ ਸਵੇਰੇ 11 ਵਜੇ ਤੋਂ ਲੈ ਕੇ ਦੁਪਹਿਰ 1 ਵਜੇ ਤੱਕ ਹੀ ਬੰਦ ਕੀਤੇ ਜਾਣਗੇ। ਇਸ ਦੌਰਾਨ ਜੇ ਕਿਸੇ ਟੋਲ ਪਲਾਜ਼ਾ ਵੱਲੋਂ ਕਿਸੇ ਕਰਮਚਾਰੀ ਦੀ ਤਨਖਾਹ ਰੋਕੀ ਗਈ ਤਾਂ ਅਸੀਂ ਉਹ ਵੀ ਤਨਖਾਹ ਲਵਾਉਣ ਲਈ ਸੰਘਰਸ਼ ਕਰਾਂਗੇ ਅਤੇ ਇਸ ਦੇ ਨਾਲ ਹੀ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ ਪੰਜਾਬ ਦੇ ਹੋਰ ਕਿਸਾਨਾਂ ਨਾਲ ਵੀ ਗੱਲਬਾਤ ਕਰ ਰਹੇ ਹਾਂ। ਇਕ ਮਹੀਨੇ ਤੱਕ ਟੋਲ ਪਲਾਜ਼ੇ ਬੰਦ ਕਰਨ ਤੋਂ ਬਾਅਦ ਵੀ ਸਰਕਾਰ ਨੇ ਗੱਲ ਨਾ ਸੁਣੀ ਤਾਂ ਕਿਸਾਨਾਂ ਵੱਲੋਂ ਆਪਣਾ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

Tags: Farmers NewsFarmers ProtestPunjab News
Previous Post

ਕਿਸਾਨਾਂ ਲਈ ਜਲਦ ਆਵੇਗੀ ਵੱਡੀ ਖ਼ੁਸ਼ਖ਼ਬਰੀ, ਪੰਜਾਬ ਸਰਕਾਰ ਚੁੱਕਣ ਜਾ ਰਹੀ ਵੱਡਾ ਕਦਮ

Next Post

ਜਨਤਕ ਥਾਵਾਂ ‘ਤੇ ਸ਼ਰਾਬ ਪੀਣਾ ਪਿਆ ਮਹਿੰਗਾ, ਪੁਲਿਸ ਨੇ ਇਕੋ ਦਿਨ ‘ਚ 82 ਲੋਕ ਕਰ ਲਏ ਗ੍ਰਿਫ਼ਤਾਰ

Next Post
ਜਨਤਕ ਥਾਵਾਂ ‘ਤੇ ਸ਼ਰਾਬ ਪੀਣਾ ਪਿਆ ਮਹਿੰਗਾ, ਪੁਲਿਸ ਨੇ ਇਕੋ ਦਿਨ ‘ਚ 82 ਲੋਕ ਕਰ ਲਏ ਗ੍ਰਿਫ਼ਤਾਰ

ਜਨਤਕ ਥਾਵਾਂ ‘ਤੇ ਸ਼ਰਾਬ ਪੀਣਾ ਪਿਆ ਮਹਿੰਗਾ, ਪੁਲਿਸ ਨੇ ਇਕੋ ਦਿਨ 'ਚ 82 ਲੋਕ ਕਰ ਲਏ ਗ੍ਰਿਫ਼ਤਾਰ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers