RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਚੰਡੀਗੜ੍ਹ

ਪੰਜਾਬ ਯੂਨੀਵਰਸਿਟੀ ਨੂੰ ਗਰਾਂਟ ਦੇ ਸੰਬੰਧ ਵਿਚ ਪੰਜਾਬ-ਹਰਿਆਣਾ ਦੇ ਮੁੱਖ ਮੰਤਰੀਆਂ ਦੀ ਹੋਈ ਬੈਠਕ

ਪੰਜਾਬ ਯੂਨੀਵਰਸਿਟੀ ਨੂੰ ਗਰਾਂਟ ਦੇ ਸੰਬੰਧ ਵਿਚ ਪੰਜਾਬ-ਹਰਿਆਣਾ ਦੇ ਮੁੱਖ ਮੰਤਰੀਆਂ ਦੀ ਹੋਈ ਬੈਠਕ

Jass Grewal by Jass Grewal
June 1, 2023
in ਚੰਡੀਗੜ੍ਹ
Reading Time: 1 min read
0 0
0

ਪੰਜਾਬ ਯੂਨੀਵਰਸਿਟੀ ਨੂੰ ਗਰਾਂਟ ਦੇ ਸੰਬੰਧ ਵਿਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ ਅਗਵਾਈ ਹੇਠ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਮੀਟਿੰਗ ਇਸ ਮੌਕੇ ਹਰਿਆਣਾ ਦੇ ਕਈ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਤੋਂ ਮਾਨਤਾ ਮਿਲਣ ਦੀ ਮੰਗ ਸੀ.ਐਮ. ਖੱਟਰ ਨੇ ਰੱਖੀ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵੱਲੋਂ  ਕਿਹਾ ਗਿਆ ਕਿ ਹਰਿਆਣਾ ਦੇ ਕਾਲਜਾਂ ਨੂੰ ਵੀ ਪੀ. ਯੂ. ਮਾਨਤਾ ਦੇਵੇ। ਉਥੇ ਹੀ ਮੀਟਿੰਗ ਦੌਰਾਨ ਭਗਵੰਤ ਮਾਨ ਨੇ ਪਾਜ਼ੇਟਿਵ ਰੁਖ ਵਿਖਾਇਆ ਅਤੇ ਸਮੇਂ ਦੀ ਮੰਗ ਕੀਤੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਨੌਜਵਾਨਾਂ ਦੇ ਉੱਜਵਲ ਭਵਿੱਖ ਅਤੇ ਦੋਹਾਂ ਸੂਬਿਆਂ ਦਰਮਿਆਨ ਸਦਭਾਵਨਾ ਵਾਲੇ ਮਾਹੌਲ ਲਈ ਇਸ ਮਾਮਲੇ ‘ਤੇ ਅੰਤਿਮ ਫ਼ੈਸਲਾ ਲੈਣ ਲਈ ਕੁਝ ਹੋਰ ਸਮੇਂ ਦੀ ਮੰਗ ਕੀਤੀ ਹੈ। ਉਥੇ ਹੀ ਦੂਜੇ ਪਾਸੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਭਗਵੰਤ ਮਾਨ ਨੂੰ ਕਿਹਾ ਕਿ ਜੇਕਰ ਪੰਜਾਬ ਦੇ ਕਾਲਜ ਨੌਜਵਾਨਾਂ ਦੇ ਉੱਜਵਲ ਭਵਿੱਖ ਲਈ ਹਰਿਆਣਾ ਦੇ ਨਾਲ ਮਿਲ ਕੇ ਕੰਮ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਦਾ ਸਵਾਗਤ ਹੈ। ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਿਹਾ ਕਿ ਹਰਿਆਣਾ ਕੇਂਦਰ ਸਰਕਾਰ ਦੀ ਮਦਦ ਨਾਲ ਪੰਜਾਬ ਯੂਨੀਵਰਸਿਟੀ ਨੂੰ ਹੋਰ ਅੱਗੇ ਵਧਾਏਗਾ। ਮੀਟਿੰਗ ਵਿੱਚ ਰਾਸ਼ਟਰੀ ਸਿੱਖਿਆ ਨੀਤੀ ਤਹਿਤ ਦੇਸ਼ ਦੀ ਤਰੱਕੀ ਵਿੱਚ ਵਿੱਦਿਅਕ ਅਦਾਰਿਆਂ ਦੇ ਸਹਿਯੋਗ ਦੀ ਗੱਲ ਵੀ ਕੀਤੀ ਗਈ। ਦੋਵਾਂ ਰਾਜਾਂ ਦੇ ਮੁੱਖ ਮੰਤਰੀ ਪੰਜਾਬ ਯੂਨੀਵਰਸਿਟੀ ਦੀ ਗਰਾਂਟ ਅਤੇ ਹਰਿਆਣਾ ਦੇ ਕਾਲਜਾਂ ਨੂੰ ਮਾਨਤਾ ਦੇਣ ਸਬੰਧੀ ਰਾਜਪਾਲ ਬੀ. ਐੱਲ. ਪੁਰੋਹਿਤ ਨਾਲ 5 ਜੂਨ ਨੂੰ ਮੁੜ ਮੀਟਿੰਗ ਕਰਨਗੇ। ਇਸ ਵਿੱਚ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ​ਕਰਨ ਲਈ ਪੰਜਾਬ ਅਤੇ ਹਰਿਆਣਾ ਦਰਮਿਆਨ ਸਮਝੌਤਾ ਵੀ ਕੀਤਾ ਜਾ ਸਕਦਾ ਹੈ।

ਪਿਛਲੇ ਤਿੰਨ ਦਹਾਕਿਆਂ ਤੋਂ ਵੀ ਵੱਧ ਸਮੇਂ ਤੋਂ ਪੰਜਾਬ ਸਰਕਾਰ ਵੱਲੋਂ ਹੀ ਪੰਜਾਬ ਯੂਨੀਵਰਸਿਟੀ ਨੂੰ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਜਦਕਿ ਸਾਲ 1990 ਤੱਕ ਹਰਿਆਣਾ ਸਰਕਾਰ ਵੱਲੋਂ 40 ਫ਼ੀਸਦੀ ਗਰਾਂਟ ਵੀ ਦਿੱਤੀ ਜਾਂਦੀ ਸੀ। ਇਸ ਪਿੱਛੇ ਕਈ ਸਿਆਸੀ ਕਾਰਨ ਸਨ ਪਰ ਹਰਿਆਣਾ ਤੋਂ ਮਿਲਣ ਵਾਲੀ ਗਰਾਂਟ ਬੰਦ ਹੋਣ ਤੋਂ ਬਾਅਦ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਨੂੰ ਚਲਾਉਣ ਲਈ ਗਰਾਂਟਾਂ ਦਿੱਤੀਆਂ ਗਈਆਂ ਹਨ। ਇਸ ਕਾਰਨ ਪੰਜਾਬ ਯੂਨੀਵਰਸਿਟੀ ਦੀ ਵਿੱਤੀ ਹਾਲਤ ਵੀ ਕਮਜ਼ੋਰ ਹੋ ਗਈ ਹੈ। ਜੇਕਰ ਹਰਿਆਣਾ ਸਰਕਾਰ ਪੀ. ਯੂ. ਨੂੰ ਦੋਬਾਰਾ ਗਰਾਂਟ ਦੇਣੀ ਸ਼ੁਰੂ ਕਰ ਦਿੰਦੀ ਹੈ ਤਾਂ ਯੂਨੀਵਰਸਿਟੀ ਨੂੰ ਆਰਥਿਕ ਮਜ਼ਬੂਤੀ ਮਿਲੇਗੀ।

Previous Post

ਰਾਹੁਲ ਗਾਂਧੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਦੀ ਭਾਰਤ ਜੋੜੋ ਯਾਤਰਾ ਨਾਲ ਕੀਤੀ ਤੁਲਨਾ, ਮਚਿਆ ਬਵਾਲ

Next Post

ਜੇਕਰ ਇੱਕ ਕੇਸ ਵੀ ਮੇਰੇ ਖਿਲਾਫ ਸਾਬਤ ਹੋਇਆ ਤਾਂ ਮੈਂ ਖੁਦ ਨੂੰ ਫਾਂਸੀ ਲਾ ਲਵਾਂਗਾਃ ਬ੍ਰਿਜ ਭੂਸ਼ਣ

Next Post
ਜੇਕਰ ਇੱਕ ਕੇਸ ਵੀ ਮੇਰੇ ਖਿਲਾਫ ਸਾਬਤ ਹੋਇਆ ਤਾਂ ਮੈਂ ਖੁਦ ਨੂੰ ਫਾਂਸੀ ਲਾ ਲਵਾਂਗਾਃ ਬ੍ਰਿਜ ਭੂਸ਼ਣ

ਜੇਕਰ ਇੱਕ ਕੇਸ ਵੀ ਮੇਰੇ ਖਿਲਾਫ ਸਾਬਤ ਹੋਇਆ ਤਾਂ ਮੈਂ ਖੁਦ ਨੂੰ ਫਾਂਸੀ ਲਾ ਲਵਾਂਗਾਃ ਬ੍ਰਿਜ ਭੂਸ਼ਣ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers