RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੰਜਾਬ ਵਿਧਾਨ ਸਭਾ ਚੋਣਾਂ:2017 ‘ਚ 1145 ਉਮੀਦਵਾਰਾਂ ਨੇ ਲੜੀ ਸੀ ਚੋਣ |

Jass Grewal by Jass Grewal
January 10, 2022
in ਪੰਜਾਬ, ਰਾਜਨੀਤੀ
Reading Time: 1 min read
0 0
0

ਜਨਵਰੀ ਪੰਜਾਬ ਵਿਧਾਨ ਸਭਾ ਦੀਆਂ 2017 ‘ਚ ਹੋਈਆਂ ਚੋਣਾਂ ਦੌਰਾਨ 117 ਵਿਧਾਨ ਸਭਾ ਹਲਕਿਆਂ ਤੋਂ 1145 ਉਮੀਦਵਾਰਾਂ ਨੇ ਚੋਣ ਲੜੀ ਸੀ, 1805 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾਏ ਸਨ, ਜਿਨ੍ਹਾਂ ‘ਚੋਂ 545 ਦੇ ਨਾਮਜ਼ਦਗੀ ਕਾਗਜ਼ ਰੱਦ ਹੋਏ ਗਏ ਸਨ ਅਤੇ 115 ਨੇ ਨਾਮਜ਼ਦਗੀ ਕਾਗਜ਼ ਵਾਪਸ ਲੈ ਲਏ ਸਨ | ਚੋਣ ਕਮਿਸ਼ਨ ਤੋਂ ਮਿਲੀ ਜਾਣਕਾਰੀ ਅਨੁਸਾਰ ਕੌਮੀ ਪਾਰਟੀਆਂ ਦੇ 313, ਖੇਤਰੀ ਪਾਰਟੀਆਂ ਦੇ 206, ਨਾ ਮਾਨਤਾ ਪ੍ਰਾਪਤ ਦਲਾਂ ਦੇ 322 ਅਤੇ ਆਜ਼ਾਦ ਉਮੀਦਵਾਰ ਵਜੋਂ 304 ਉਮੀਦਵਾਰਾਂ ਨੇ ਆਪਣੀ ਕਿਸਮਤ ਅਜਮਾਈ ਸੀ, ਜਿਨ੍ਹਾਂ ‘ਚੋਂ 1063 ਮਰਦ ਉਮੀਦਵਾਰਾਂ, 81 ਔਰਤ ਉਮੀਦਵਾਰ ਅਤੇ 1 ਤੀਸਰਾ ਿਲੰਗ ਨਾਲ ਸੰਬੰਧਤ ਉਮੀਦਵਾਰ ਸੀ | 1468 ਮਰਦ ਉਮੀਦਵਾਰਾਂ, 336 ਔਰਤ ਉਮੀਦਵਾਰਾਂ ਤੇ 1 ਤੀਸਰਾ ਿਲੰਗ ਨਾਲ ਸੰਬੰਧਤ ਉਮੀਦਵਾਰ ਨੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ ਸਨ, ਜਿਨ੍ਹਾਂ ਵਿਚੋਂ 328 ਮਰਦ ਉਮੀਦਵਾਰਾਂ ਅਤੇ 217 ਔਰਤ ਉਮੀਦਵਾਰਾਂ ਦੇ ਕਾਗਜ਼ ਰੱਦ ਹੋ ਗਏ ਸਨ | 77 ਮਰਦ ਉਮੀਦਵਾਰਾਂ ਅਤੇ 38 ਔਰਤ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਕਾਗਜ਼ ਵਾਪਸ ਲੈ ਲਏ ਸਨ | ਕੌਮੀ ਪਾਰਟੀਆਂ ਦੇ 294 ਮਰਦ, 18 ਔਰਤ ਤੇ 1 ਤੀਸਰਾ ਿਲੰਗ ਉਮੀਦਵਾਰ, ਖੇਤਰੀ ਪਾਰਟੀਆਂ ਦੇ 192 ਮਰਦ ਅਤੇ 14 ਔਰਤ ਉਮੀਦਵਾਰਾਂ ਨੇ ਚੋਣ ਲੜੀ ਸੀ | ਨਾ ਮਾਨਤਾ ਪ੍ਰਾਪਤ ਦਲਾਂ ਦੇ 305 ਮਰਦ ਅਤੇ 17 ਔਰਤ ਉਮੀਦਵਾਰ ਅਤੇ ਅਜ਼ਾਦ ਉਮੀਦਵਾਰ ਵਜੋਂ 272 ਮਰਦ ਅਤੇ 32 ਔਰਤ ਉਮੀਦਵਾਰਾਂ ਨੇ ਵਿਧਾਨ ਸਭਾ 2017 ਦੀ ਚੋਣ ਲੜੀ ਸੀ | ਪੰਜਾਬ ਵਿਧਾਨ ਸਭਾ ਚੋਣਾਂ 2022 ‘ਚ ਆਜ਼ਾਦ ਉਮੀਦਵਾਰਾਂ ਦੀ ਗਿਣਤੀ ਘੱਟ ਹੋਣ ਦੀ ਉਮੀਦ ਹੈ, ਕਿਉਂਕਿ 2017 ਦੀ ਚੋਣ ਵਾਂਗ 2022 ਵਿਚ 3 ਪਾਰਟੀਆਂ ਦੀ ਬਜਾਏ 5 ਪਾਰਟੀਆਂ ਵਲੋਂ ਸਿੱਧੇ ਤੌਰ ‘ਤੇ ਵਿਧਾਨ ਸਭਾ ਚੋਣ ਲੜੀ ਜਾ ਰਹੀ ਹੈ | ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਕਾਗਜ਼ ਭਰਨ ਵਾਲੇ ਉਮੀਦਵਾਰਾਂ ਵਲੋਂ ਹੁਣ ਕਿਸੇ ਨਾ ਕਿਸੇ ਪਾਰਟੀ ਵਲੋਂ ਟਿਕਟ ਪ੍ਰਾਪਤ ਕਰਕੇ ਚੋਣ ਲੜੀ ਜਾ ਸਕਦੀ ਹੈ | 2017 ਵਿਚ ਅਕਾਲੀ-ਭਾਜਪਾ, ਕਾਂਗਰਸ, ਆਮ ਆਦਮੀ ਪਾਰਟੀ (ਆਪ) ਅਤੇ ਬਹੁਜਨ ਸਮਾਜ ਪਾਰਟੀ ਵਲੋਂ ਚੋਣ ਲੜੀ ਗਈ ਸੀ | 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਅਕਾਲੀ-ਬਸਪਾ, ਕਾਂਗਰਸ, ‘ਆਪ’, ਭਾਜਪਾ-ਪੰਜਾਬ ਲੋਕ ਕਾਂਗਰਸ ਤੇ ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਅਤੇ ਸੰਯੁਕਤ ਸਮਾਜ ਮੋਰਚਾ ਵਲੋਂ ਚੋਣ ਮੈਦਾਨ ‘ਚ ਉਮੀਦਵਾਰ ਉਤਾਰੇ ਜਾਣਗੇ |

Previous Post

ਸੰਯੁਕਤ ਸਮਾਜ ਮੋਰਚੇ ਵਲੋਂ ਚੜੂਨੀ ਦੀ ਪਾਰਟੀ ਨਾਲ ਗੱਠਜੋੜ ਦੀ ਤਿਆਰੀ |

Next Post

PM ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਮਾਮਲੇ ਦੀ ਅੱਜ ਸੁਪਰੀਮ ਕੋਰਟ ‘ਚ ਸੁਣਵਾਈ |

Next Post
PM ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਮਾਮਲੇ ਦੀ ਅੱਜ ਸੁਪਰੀਮ ਕੋਰਟ ‘ਚ ਸੁਣਵਾਈ |

PM ਮੋਦੀ ਦੀ ਸੁਰੱਖਿਆ 'ਚ ਕੁਤਾਹੀ ਮਾਮਲੇ ਦੀ ਅੱਜ ਸੁਪਰੀਮ ਕੋਰਟ 'ਚ ਸੁਣਵਾਈ |

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers