ਪੰਜਾਬ ਦੀ 16ਵੀਂ ਵਿਧਾਨ ਸਭਾ ਦਾ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਸੈਸ਼ਨ ਦੇ ਪਹਿਲੇ ਦਿਨ 117 ਨਵੇਂ ਚੁਣੇ ਗਏ ਵਿਧਾਇਕਾਂ ਨੂੰ ਸਹੁੰ ਚੁਕਾਈ ਜਾਵੇਗੀ। ਸੈਸ਼ਨ ਕਾਰਨ ਪੰਜਾਬ ਦੇ ਸਾਰੇ ਸੀਨੀਅਰ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਪੰਜਾਬ ਵਿਧਾਨ ਸਭਾ ਦਾ ਸੈਸ਼ਨ 3 ਦਿਨ ਚੱਲੇਗਾ। ਸਹੁੰ ਚੁੱਕਣ ਤੋਂ ਬਾਅਦ ਅਗਲੇ 3 ਦਿਨ ਛੁੱਟੀ ਰਹੇਗੀ। ਇਸ ਤੋਂ ਬਾਅਦ 21 ਮਾਰਚ ਨੂੰ ਸਪੀਕਰ ਦੀ ਚੋਣ ਹੋਵੇਗੀ। ਰਾਜਪਾਲ ਬੀਐਲ ਪੁਰੋਹਿਤ ਉਸੇ ਦਿਨ ਸੰਬੋਧਨ ਕਰਨਗੇ। 22 ਮਾਰਚ ਨੂੰ ਰਾਜਪਾਲ ਦੇ ਭਾਸ਼ਣ ‘ਤੇ ਬਹਿਸ ਦਾ ਪ੍ਰਸਤਾਵ ਹੋਵੇਗਾ। ਇਸ ਦਿਨ ਮਾਨ ਸਰਕਾਰ ਦੇ ਵਿੱਤ ਮੰਤਰੀ 3 ਮਹੀਨਿਆਂ ਲਈ ਵੋਟ ਆਨ ਅਕਾਊਂਟ ਪੇਸ਼ ਕਰਨਗੇ।
