RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਤੋਹਫ਼ਾ, 400 ਹੋਰ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ

ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਤੋਹਫ਼ਾ, 400 ਹੋਰ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ

Jass Grewal by Jass Grewal
January 27, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਦੀ ਮਾਨ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਵੱਡੀ ਸੌਗਾਤ ਦਿੰਦਿਆਂ 400 ਹੋਰ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਹੈ। ਇਹ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤਾ ਗਿਆ ਅਤੇ ਇਸ ਸਮਾਗਮ ਵਿਚ ਮੁੱਖ ਮਹਿਮਾਨ ਦੇ ਤੌਰ ‘ਤੇ ‘ਆਪ’ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਹੁੰਚੇ।  ਦੱਸਣਯੋਗ ਹੈ ਕਿ ਸਾਲ 2022 ਵਿੱਚ 15 ਅਗਸਤ ਨੂੰ ਪਹਿਲੇ ਪੜਾਅ ਵਿੱਚ 100 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ ਸੀ ਅਤੇ ਅੱਜ ਸਰਕਾਰ ਨੇ ਹੋਰ 400 ਹੋਰ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਹੈ ਜਿਸ ਨਾਲ ਕੁੱਲ ਗਿਣਤੀ 500 ਹੋ ਗਈ ਹੈ।

ਇਸ ਦੌਰਾਨ 117 ਹੋਰ ਆਮ ਆਦਮੀ ਕਲੀਨਿਕ ਖੋਲ੍ਹਣ ਦਾ ਐਲਾਨ ਕੀਤਾ ਗਿਆ ਸੀ ਪਰ ਹੁਣ ਇਨ੍ਹਾਂ ਦੀ ਗਿਣਤੀ ਵਿੱਚ ਵਾਧਾ ਕਰਦਿਆਂ 400 ਹੋਰ ਨਵੇਂ ਕਲੀਨਿਕ ਖੋਲ੍ਹੇ ਜਾ ਰਹੇ ਹਨ, ਜਿਸ ਨਾਲ ਪੰਜਾਬ ਵਿੱਚ ਹੁਣ ਆਮ ਆਦਮੀ ਕਲੀਨਿਕਾਂ ਦੀ ਗਿਣਤੀ 500 ਹੋ ਜਾਵੇਗੀ। ਅਰਵਿੰਦ ਕੇਜਰੀਵਾਲ ਦੁਪਹਿਰ 12:30 ਵਜੇ ਅੰਮ੍ਰਿਤਸਰ ਪਹੁੰਚੇ। ਜਿੱਥੇ ਉਹ ਖੁਦ ਪੁਤਲੀਘਰ ਇਲਾਕੇ ‘ਚ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਕੀਤਾ।

ਆਮ ਆਦਮੀ ਪਾਰਟੀ ਦੀ ਵੱਲੋਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਵਿੱਚ ਸਰਕਾਰ ਬਣਨ ਤੋਂ ਬਾਅਦ ਇੱਕ ਸਾਲ ਦੇ ਅੰਦਰ ਮੁਹੱਲਾ ਕਲੀਨਿਕ ਖੋਲ੍ਹਣ ਦੀ ਗਾਰੰਟੀ ਦਿੱਤੀ ਗਈ ਸੀ। ਇਸ ਗਾਰੰਟੀ ਨੂੰ ਪੂਰਾ ਕਰਦੇ ਹੋਏ, ਸਾਲ 2022 ਵਿੱਚ 15 ਅਗਸਤ ਨੂੰ 100 ਮੁਹੱਲਾ ਕਲੀਨਿਕ ਖੋਲ੍ਹੇ ਗਏ ਸਨ। ਅੱਜ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ 400 ਕਲੀਨਿਕ ਖੋਲ੍ਹਣ ਜਾ ਰਹੇ ਹਨ। ਜਿਨ੍ਹਾਂ ਵਿੱਚੋਂ 30 ਮੁਹੱਲਾ ਕਲੀਨਿਕ ਇਕੱਲੇ ਅੰਮ੍ਰਿਤਸਰ ਵਿੱਚ ਖੁੱਲ੍ਹਣ ਵਾਲੇ ਹਨ। ਇਨ੍ਹਾਂ ਮੁਹੱਲਾ ਕਲੀਨਿਕਾਂ ’ਤੇ ਕਰੀਬ 25 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਕਲੀਨਿਕਾਂ ਨੂੰ ਪੁਰਾਣੀਆਂ ਡਿਸਪੈਂਸਰੀਆਂ, ਖਾਲੀ ਪਈਆਂ ਇਮਾਰਤਾਂ, ਪ੍ਰਾਇਮਰੀ ਹੈਲਥ ਸੈਂਟਰਾਂ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ। ਇਨ੍ਹਾਂ ਦੀ ਮੁਰੰਮਤ ‘ਤੇ ਪੈਸਾ ਖ਼ਰਚ ਕੀਤਾ ਜਾ ਰਿਹਾ ਹੈ।

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਦਾ ਕਹਿਣਾ ਹੈ ਕਿ 15 ਅਗਸਤ, 2022 ਤੋਂ ਹੁਣ ਤੱਕ 100 ਆਮ ਆਦਮੀ ਕਲੀਨਿਕਾਂ ਵਿੱਚ 10 ਲੱਖ ਮਰੀਜ਼ਾਂ ਨੇ ਸਿਹਤ ਲਾਭ ਲਿਆ ਹੈ। ਤਿੰਨ ਲੱਖ ਤੋਂ ਵੱਧ ਲੋਕਾਂ ਦੀ ਮੁਫ਼ਤ ਜਾਂਚ ਵੀ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ।

ਪੰਜਾਬ ‘ਚ ਹੁਣ ਖੋਲ੍ਹੇ ਜਾ ਰਹੇ ਹਰ ਮੁਹੱਲਾ ਕਲੀਨਿਕ ‘ਤੇ ਕਰੀਬ 25 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਪੁਰਾਣੀਆਂ ਡਿਸਪੈਂਸਰੀਆਂ, ਖਾਲੀ ਪਈਆਂ ਇਮਾਰਤਾਂ ਜਾਂ ਪ੍ਰਾਇਮਰੀ ਹੈਲਥ ਸੈਂਟਰਾਂ ਨੂੰ ਮੁਹੱਲਾ ਕਲੀਨਿਕਾਂ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ। ਇਹ ਪੈਸਾ ਜਿਨ੍ਹਾਂ ਦੀ ਮੁਰੰਮਤ, ਪੇਂਟ, ਫਾਲਸ ਸੀਲਿੰਗ, ਫਰਨੀਚਰ ਆਦਿ ‘ਤੇ ਖਰਚ ਕੀਤਾ ਜਾ ਰਿਹਾ ਹੈ।

Tags: AmritsarArvind KejriwalCM Bhagwant MannPunjab Governmentpunjabi newsVisit
Previous Post

ਅੰਮ੍ਰਿਤਸਰ ’ਚ CM ਮਾਨ ਤੇ ਅਰਵਿੰਦ ਕੇਜਰੀਵਾਲ ਦਾ ਵਿਰੋਧ, ਪੁਲਿਸ ਨੇ ਰੋਕੇ ਕਿਸਾਨ

Next Post

ਜਲਦ ਸ਼ੁਰੂ ਹੋਵੇਗੀ ‘ਸਰਕਾਰ ਤੁਹਾਡੇ ਦੁਆਰ’ ਯੋਜਨਾ, CM ਮਾਨ ਦਾ ਵੱਡਾ ਐਲਾਨ

Next Post
ਜਲਦ ਸ਼ੁਰੂ ਹੋਵੇਗੀ ‘ਸਰਕਾਰ ਤੁਹਾਡੇ ਦੁਆਰ’ ਯੋਜਨਾ, CM ਮਾਨ ਦਾ ਵੱਡਾ ਐਲਾਨ

ਜਲਦ ਸ਼ੁਰੂ ਹੋਵੇਗੀ 'ਸਰਕਾਰ ਤੁਹਾਡੇ ਦੁਆਰ' ਯੋਜਨਾ, CM ਮਾਨ ਦਾ ਵੱਡਾ ਐਲਾਨ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers