RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੰਜਾਬ ਸਰਕਾਰ ਨੇ ਦਿੱਤੀ ਜ਼ਮੀਨ ਮਾਲਕਾਂ ਨੂੰ ਵੱਡੀ ਰਾਹਤ, ਲਿਆ ਅਹਿਮ ਫ਼ੈਸਲਾ

ਪੰਜਾਬ ਸਰਕਾਰ ਨੇ ਦਿੱਤੀ ਜ਼ਮੀਨ ਮਾਲਕਾਂ ਨੂੰ ਵੱਡੀ ਰਾਹਤ, ਲਿਆ ਅਹਿਮ ਫ਼ੈਸਲਾ

Jass Grewal by Jass Grewal
January 3, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਸਰਕਾਰ ਨੇ ਇੱਕ ਵੱਡਾ ਫੈਸਲਾ ਲੈਂਦਿਆਂ ਪੇਂਡੂ ਖੇਤਰਾਂ ਵਿੱਚ ਰੈਵੀਨਿਊ ਲੈਂਡ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਛੋਟ ਦੇ ਦਿੱਤੀ ਹੈ। ਇਸ ਦੇ ਨਾਲ ਪੰਜਾਬ ਦੇ 5773 ਪਿੰਡਾਂ ਨੂੰ ਐਨ.ਓ.ਸੀ. ਲੈਣ ਦੀ ਲੋੜ ਨਹੀਂ ਪਵੇਗੀ। ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਲੋਕ-ਪੱਖੀ ਫ਼ੈਸਲਾ ਜ਼ਮੀਨ ਮਾਲਕਾਂ ਨੂੰ ਵੱਡੀ ਰਾਹਤ ਦੇਵੇਗਾ। ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਜ਼ਮੀਨ ਮਾਲਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੇਂਡੂ ਖੇਤਰਾਂ ਵਿੱਚ ਰੈਵੀਨਿਊ ਲੈਂਡ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਛੋਟ ਦੇ ਦਿੱਤੀ ਹੈ।ਇਸ ਦੇ ਨਾਲ ਪੰਜਾਬ ਦੇ 5773 ਪਿੰਡਾਂ ਨੂੰ ਐਨ.ਓ.ਸੀ. ਲੈਣ ਦੀ ਲੋੜ ਨਹੀਂ ਪਵੇਗੀ।ਪੰਜਾਬ ਸਰਕਾਰ ਦੇ ਇਸ ਫੈਸਲੇ ਦੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਲੋਕ-ਪੱਖੀ ਫ਼ੈਸਲਾ ਜ਼ਮੀਨ ਮਾਲਕਾਂ ਨੂੰ ਵੱਡੀ ਰਾਹਤ ਦੇਵੇਗਾ। ਇਸ ਦੇ ਨਾਲ ਪੰਜਾਬ ਦੇ 22 ਜ਼ਿਲ੍ਹਿਆਂ ਵਿੱਚ ਪੈਂਦੇ 5773 ਪਿੰਡਾਂ ਦੇ ਲੋਕਾਂ ਲਈ ਰੈਵੀਨਿਊ ਅਸਟੇਟ ਦੀ ਨਿਰਵਿਘਨ ਰਜਿਸਟ੍ਰੇਸ਼ਨ ਦੇ ਲਈ ਰਾਹ ਪੱਧਰਾ ਹੋਵੇਗਾ।

ਦਰਅਸਲ ਬੀਤੇ ਕੁਝ ਦਿਨਾਂ ਤੋਂ ਪੰਜਾਬ ਦੇ ਵਿੱਚ ਗ਼ੈਰ-ਕਾਨੂੰਨੀ ਕਾਲੋਨੀਆਂ ਉਤੇ ਰੋਕ ਲਗਾਉਣ ਦੇ ਲਈ ਮਾਲ ਵਿਭਾਗ ਨੇ ਵਿਕਾਸ ਅਥਾਰਟੀ ਜਾਂ ਲੋਕਲ ਬਾਡੀ ਦੇ ਅਧਿਕਾਰ ਖੇਤਰ ਅਧੀਨ ਆਉਣ ਵਾਲੀਆਂ ਜਾਇਦਾਦਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਦੇ ਲਈ ਐਨ.ਓ.ਸੀ. ਜਾਰੀ ਕਰਨਾ ਲਾਜ਼ਮੀ ਕਰ ਦਿੱਤਾ ਸੀ। ਜਿਸ ਦੇ ਨਾਲ ਇਹ ਫ਼ੈਸਲਾ ਪੰਜਾਬ ਦੇ ਪਿੰਡਾਂ ਦੀ ਰੈਵੀਨਿਊ ਲੈਂਡ ‘ਤੇ ਵੀ ਲਾਗੂ ਹੋ ਗਿਆ ਸੀ।ਇਹ ਹੁਕਮ ਤੋਂ ਬਾਅਦ ਪੇਂਡੂ ਇਲਾਕਿਆਂ ਦੇ ਵਿੱਚ ਜ਼ਮੀਨ ਮਾਲਕਾਂ ਲਈ ਜ਼ਮੀਨ ਦੀ ਰਜਿਸਟਰੀ ਕਰਵਾਉਣ ਤੋਂ ਪਹਿਲਾਂ ਲਾਇਸੈਂਸ ਲੈਣਾ ਜ਼ਰੂਰੀ ਹੋ ਗਿਆ ਸੀ। ਇਸ ਦੇ ਨਾਲ ਹੀ ਤੁਹਾਨੂੰ ਇਹ ਵੀ ਦੱਸ ਦਈਏ ਕਿ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ 1995 ਦੇ ਸੈਕਸ਼ਨ (20) (3) ਵਿੱਚ ਇਹ ਕਿਹਾ ਗਿਆ ਹੈ ਕਿ ਰਜਿਸਟ੍ਰੇਸ਼ਨ ਐਕਟ, 1908 ਦੇ ਪ੍ਰੋਵਿਜ਼ਨਜ਼ਸ ਅਧੀਨ ਕੋਈ ਵੀ ਰਜਿਸਟਰਾਰ ਜਾਂ ਸਬ-ਰਜਿਸਟਰਾਰ ਕਾਲੋਨੀ ਵਿਚਲੀ ਜ਼ਮੀਨ ਜਾਂ ਪਲਾਟ ਜਾਂ ਇਮਾਰਤ ਦੀ ਵਿਕਰੀ ਸਬੰਧੀ ਸੇਲ ਡੀਡ ਜਾਂ ਕੋਈ ਹੋਰ ਦਸਤਾਵੇਜ਼ ਰਜਿਸਟਰ ਨਹੀਂ ਕੀਤਾ ਜਾਵੇਗਾ। ਜਿਸ ਸਬੰਧੀ ਸਮਰੱਥ ਅਥਾਰਟੀ ਤੋਂ ਐਨ.ਓ.ਸੀ. ਪ੍ਰਾਪਤ ਨਾ ਕੀਤੀ ਗਈ ਹੋਵੇ। ਇਸ ਦਾ ਨੋਟਿਸ ਲੈਂਦਿਆਂ ਹੁਣ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਜ਼ਮੀਨ ਮਾਲਕਾਂ ਨੂੰ ਪੇਂਡੂ ਖੇਤਰਾਂ ਵਿੱਚ ਰੈਵੀਨਿਊ ਲੈਂਡ ਦੀ ਰਜਿਸਟਰੀ ਲਈ ਐਨ.ਓ.ਸੀ. ਲੈਣ ਤੋਂ ਛੋਟ ਦੇ ਦਿੱਤੀ ਹੈ। ਇਸ ਸਬੰਧੀ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਦੇ ਪ੍ਰਮੁੱਖ ਸਕੱਤਰ ਅਜੋਏ ਕੁਮਾਰ ਸਿਨਹਾ ਨੇ ਕਿਹਾ ਕਿ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਅਤੇ ਇਸ ਐਕਟ ਦੇ ਬਾਕੀ ਪ੍ਰੋਵਿਜ਼ਨਜ਼ ਉਸੇ ਤਰ੍ਹਾਂ ਲਾਗੂ ਰਹਿਣਗੇ।

ਤੁਹਾਨੂੰ ਦੱਸਦੇ ਹਾਂ ਕਿ ਪੰਜਾਬ ਸਰਕਾਰ ਦੇ ਇਸ ਫੈਸਲੇ ਦੇ ਨਾਲ ਪੰਜਾਬ ਦੇ ਕਿਸ ਜ਼ਿਲ੍ਹੇ ਦੇ ਕਿੰਨੇ ਪਿੰਡਾਂ ਨੂੰ ਰਾਹਤ ਮਿਲ ਗਈ ਹੈ। ਅੰਮ੍ਰਿਤਸਰ (385 ਪਿੰਡ), ਬਠਿੰਡਾ (94), ਹੁਸ਼ਿਆਰਪੁਰ (902), ਜਲੰਧਰ (359), ਮਾਨਸਾ (137), ਐਸ.ਬੀ.ਐਸ. ਨਗਰ (152), ਲੁਧਿਆਣਾ (346), ਤਰਨ ਤਾਰਨ (260), ਮੋਗਾ (120), ਪਠਾਨਕੋਟ (191), ਫਤਿਹਗੜ੍ਹ ਸਾਹਿਬ (268), ਬਰਨਾਲਾ (66), ਸੰਗਰੂਰ (172), ਮਲੇਰਕੋਟਲਾ (69), ਫਾਜ਼ਿਲਕਾ (221), ਕਪੂਰਥਲਾ (305), ਸ੍ਰੀ ਮੁਕਤਸਰ ਸਾਹਿਬ (118), ਫਰੀਦਕੋਟ (113), ਰੂਪਨਗਰ (257), ਗੁਰਦਾਸਪੁਰ (479), ਪਟਿਆਲਾ (507), ਫਿਰੋਜ਼ਪੁਰ (252 ਪਿੰਡ)।ਪੰਜਾਬ ਦੇ ਪੇਂਡੂ ਇਲਾਕਿਆਂ ਦੇ ਲੋਕ ਸੂਬਾ ਸਰਕਾਰ ਦੇ ਇਸ ਫੈਸਲੇ ਤੋਂ ਕਾਫੀ ਖੁਸ਼ ਹਨ।

 

Tags: AnnouncementCabinet MinisterPunjab GovernmentPunjab News
Previous Post

ਮਸ਼ਹੂਰ ਗੈਂਗਸਟਰ ਕੁਲਬੀਰ ਨਰੂਆਣਾ ਦੇ ਖਾਸਮਖਾਸ ਅਜ਼ੀਜ਼ ਖ਼ਾਨ ਦੀ ਮੌਤ, ਮਾਹੌਲ ਤਣਾਅਪੂਰਨ

Next Post

ਕੈਪਟਨ ਤੇ ਚੰਨੀ ‘ਤੇ ਕਾਰਵਾਈ ਕਿਉਂ ਨਹੀਂ ਕਰ ਰਹੇ CM ਮਾਨ, ਹਰਸਿਮਰਤ ਬਾਦਲ ਨੇ ਸਾਧਿਆ ਨਿਸ਼ਾਨਾ

Next Post
“ਜਿਹੜਾ ਬੰਦਾ ਸ਼ਰਾਬ ਪੀ ਕੇ ਸੰਸਦ ‘ਚ ਆਉਂਦਾ ਸੀ ਉਹ ਹੁਣ ਰਾਜ ਚਲਾ ਰਿਹਾ” CM ਨੂੰ ਲੈਕੇ ਬੀਬਾ ਬਾਦਲ ਦਾ ਖ਼ਤਰਨਾਕ ਬਿਆਨ

ਕੈਪਟਨ ਤੇ ਚੰਨੀ 'ਤੇ ਕਾਰਵਾਈ ਕਿਉਂ ਨਹੀਂ ਕਰ ਰਹੇ CM ਮਾਨ, ਹਰਸਿਮਰਤ ਬਾਦਲ ਨੇ ਸਾਧਿਆ ਨਿਸ਼ਾਨਾ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers