ਭਾਜਪਾ ਦੇ ਸੀਨੀਅਰ ਨੇਤਾ ਤਰੁਣ ਚੁੱਘ ਨੇ ਟਵੀਟ ਰਾਹੀਂ ਪੰਜਾਬ ਸਰਕਾਰ ‘ਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਫ਼ਿਰੋਜ਼ਪੁਰ ਰੈਲੀ ‘ਚ ਸੁਰੱਖਿਆ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਕੀਤੀ ਗਈ ਕੁਤਾਹੀ ਰਾਜਨੀਤੀ ਤੇ ਵਿਰੋਧ ਦਾ ਸਭ ਤੋਂ ਹੇਠਲਾ ਪੱਧਰ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਭਾਜਪਾ ਤੋਂ ਏਨੀ ਡਰੀ ਹੋਈ ਹੈ ਕਿ ਉਹ ਪੂਰੀ ਤਰ੍ਹਾਂ ਗ਼ੈਰ ਜਮਹੂਰੀ ਵਤੀਰਾ ਕਰ ਰਹੀ ਹੈ | ਪੰਜਾਬ ਤੇ ਦੇਸ਼ ਦੇ ਲੋਕ ਇਸ ਨੂੰ ਯਾਦ ਰੱਖਣਗੇ ਅਤੇ ਇਸ ਦਾ ਹਿਸਾਬ ਹੋਵੇਗਾ |
