RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੰਜਾਬ BJP ਨੇ ਰਾਜਪਾਲ ਨਾਲ ਮੁਲਾਕਾਤ ਕਰਕੇ CBI ਜਾਂਚ ਮੰਗੀ

ਗ਼ੌਰਤਲਬ ਹੈ ਕਿ ਇਸ ਮਾਮਲੇ ਦੀ ਗੂੰਜ ਲੋਕ ਸਭਾ ਵਿੱਚ ਵੀ ਪੈ ਚੁੱਕੀ ਹੈ

Jass Grewal by Jass Grewal
March 25, 2026
in ਪੰਜਾਬ
Reading Time: 1 min read
0 0
0

ਪੰਜਾਬ ਭਾਜਪਾ ਨੇ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਹੈ।

ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਭਾਜਪਾ ਦੀ ਲੀਡਰਸ਼ਿਪ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਅਤੇ ਇਸ ਮਾਮਲੇ ਦੀ ਜਾਂਚ ਸੀ ਬੀ ਆਈ ਨੂੰ ਦੇਣ ਦੀ ਮੰਗ ਕੀਤੀ। ਭਾਜਪਾ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲਾਲਜੀਤ ਭੁੱਲਰ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਲਈ ਖੁਦਕੁਸ਼ੀ ਮਾਮਲੇ ਦੀ ਜਾਂਚ ਸੀ ਬੀ ਆਈ ਨੂੰ ਸੌਂਪੀ ਜਾਵੇ ਤਾਂ ਜੋ ਇਸ ਮਾਮਲੇ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਦਾ ਪਰਦਾਫਾਸ਼ ਹੋ ਸਕੇ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾ ਸਕਣ।

ਗ਼ੌਰਤਲਬ ਹੈ ਕਿ ਇਸ ਮਾਮਲੇ ਦੀ ਗੂੰਜ ਲੋਕ ਸਭਾ ਵਿੱਚ ਵੀ ਪੈ ਚੁੱਕੀ ਹੈ। ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸਿਫ਼ਰ ਕਾਲ ਦੌਰਾਨ ਗਗਨਦੀਪ ਦੀ ਖ਼ੁਦਕੁਸ਼ੀ ਦੇ ਮਾਮਲੇ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਗੇ ਚੁੱਕਿਆ ਸੀ, ਜਿਸ ਮਗਰੋਂ ਅਮਿਤ ਸ਼ਾਹ ਨੇ ਇਸ ਮਾਮਲੇ ਦੀ ਜਾਂਚ ਸੀ ਬੀ ਆਈ ਤੋਂ ਕਰਵਾਉਣ ਲਈ ਉਨ੍ਹਾਂ ਨੂੰ ਲਿਖਤੀ ਰੂਪ ਵਿੱਚ ਦੇਣ ਲਈ ਕਿਹਾ ਸੀ। ਇਸ ਤੋਂ ਬਾਅਦ ਪੰਜਾਬ ਦੇ ਚਾਰ ਕਾਂਗਰਸੀ ਸੰਸਦ ਮੈਂਬਰਾਂ ਚਰਨਜੀਤ ਸਿੰਘ ਚੰਨੀ, ਗੁਰਜੀਤ ਸਿੰਘ ਔਜਲਾ, ਸੁਖਜਿੰਦਰ ਸਿੰਘ ਰੰਧਾਵਾ ਅਤੇ ਡਾ. ਧਰਮਵੀਰ ਗਾਂਧੀ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰ ਕੇ ਸੀ ਬੀ ਆਈ ਜਾਂਚ ਲਈ ਉਨ੍ਹਾਂ ਨੂੰ ਲਿਖਤੀ ਪੱਤਰ ਸੌਂਪਿਆ ਗਿਆ ਸੀ।
ਇਸੇ ਤਰ੍ਹਾਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੱਖਰਾ ਪੱਤਰ ਭੇਜ ਕੇ ਇਸ ਮਾਮਲੇ ਦੀ ਸੀ ਬੀ ਆਈ ਜਾਂਚ ਕਰਾਏ ਜਾਣ ਦੀ ਮੰਗ ਕੀਤੀ ਸੀ।
Previous Post

7 ਸੂਬਿਆਂ ਦੀ ਦੌੜ, ਇੱਕ UK ਦਾ ਨੰਬਰ ਤੇ Wi-Fi ਨੇ ਕਰਵਾ ਦਿੱਤੀ ਗ੍ਰਿਫ਼ਤਾਰੀ!

Next Post

ਗੁਰੂਗ੍ਰਾਮ ਦੇ ਸਕੂਲਾਂ ਨੂੰ ਫਿਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ; ਪਾਥਵੇ ਵਰਲਡ ਸਕੂਲ ਕਰਵਾਇਆ ਖਾਲੀ, ਸਰਚ ਆਪ੍ਰੇਸ਼ਨ ਜਾਰੀ

Next Post
ਗੁਰੂਗ੍ਰਾਮ ਦੇ ਸਕੂਲਾਂ ਨੂੰ ਫਿਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ; ਪਾਥਵੇ ਵਰਲਡ ਸਕੂਲ ਕਰਵਾਇਆ ਖਾਲੀ, ਸਰਚ ਆਪ੍ਰੇਸ਼ਨ ਜਾਰੀ

ਗੁਰੂਗ੍ਰਾਮ ਦੇ ਸਕੂਲਾਂ ਨੂੰ ਫਿਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ; ਪਾਥਵੇ ਵਰਲਡ ਸਕੂਲ ਕਰਵਾਇਆ ਖਾਲੀ, ਸਰਚ ਆਪ੍ਰੇਸ਼ਨ ਜਾਰੀ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers