ਪੰਜ ਪਿਆਰਿਆਂ ਵਾਲੇ ਬਿਆਨ ‘ਤੇ ਹਰੀਸ਼ ਰਾਵਤ ਨੇ ਟਵੀਟ ਰਾਹੀਂ ਮਾਫੀ ਮੰਗ ਲਈ ਹੈ। ਇਸ ਬਿਆਨ ਤੋਂ ਬਾਅਦ ਵਿਰੋਧੀ ਪਾਰਟੀਆਂ ਦੁਆਰਾ ਰਾਵਤ ਨੂੰ ਤੁਰੰਤ ਸਿੱਖ ਕੌਮ ਤੋਂ ਮਾਫੀ ਮੰਗਣ ਲਈ ਕਿਹਾ ਜਾ ਰਿਹਾ ਸੀ।
ਰਾਵਤ ਨੇ ਟਵੀਟ ਕਰਦਿਆਂ ਲਿਖਿਆ ਕਿ, “ਕਦੇ ਕਦੇ ਕਿਸੇ ਦਾ ਆਦਰ ਸਨਮਾਨ ਕਰਦਿਆਂ ਅਜਿਹੇ ਸ਼ਬਦਾਂ ਦੀ ਵਰਤੋਂ ਹੋ ਜਾਂਦੀ ਹੈ ਜਿਹੜੇ ਅਪਮਾਨਜਨਕ ਹੁੰਦੇ ਹਨ.”


