RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ, 5 ਕਿਲੋ ਹੈਰੋਇਨ ਸਮੇਤ ਇਕ ਤਸਕਰ ਕਾਬੂ , ਇਕ ਮੌਕੇ ਤੋਂ ਫਰਾਰ

ਪੁਲਿਸ ਮੁਖੀ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਸਰਹੱਦੀ ਇਲਾਕਿਆਂ ਵਿਚ ਨਸ਼ੇ ਦੀ ਸਪਲਾਈ ਲਾਈਨ ਨੂੰ ਤੋੜਨ ਲਈ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ।

Jass Grewal by Jass Grewal
April 7, 2026
in ਪੰਜਾਬ
Reading Time: 1 min read
0 0
0

 ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਦੀ ਅਗਵਾਈ ਵਿੱਚ ਪੁਲਿਸ ਵੱਲੋਂ ਕੀਤੀ ਗਈ ਛਾਪੇਮਾਰੀ ਦੌਰਾਨ 5 ਕਿਲੋ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਕਾਰਵਾਈ ਦੌਰਾਨ ਇਕ ਮੁੱਖ ਤਸਕਰ ਨੂੰ ਮੌਕੇ ’ਤੇ ਹੀ ਗ੍ਰਿਫਤਾਰ ਕਰ ਲਿਆ ਗਿਆ, ਜਦਕਿ ਉਸ ਦਾ ਦੂਜਾ ਸਾਥੀ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਉਕਤ ਤਸਕਰਾਂ ਖਿਲਾਫ ਐੱਨਡੀਪੀਐੱਸ ਐਕਟ ਕਮਰਸ਼ੀਅਲ ਤਹਿਤ ਮਾਮਲਾ ਦਰਜ ਕਰ ਲਿਆ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ਵਿਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ। ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਸਰਹੱਦੀ ਇਲਾਕਿਆਂ ਵਿਚ ਨਸ਼ੇ ਦੀ ਸਪਲਾਈ ਲਾਈਨ ਨੂੰ ਤੋੜਨ ਲਈ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ।

ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਇਲਾਕੇ ਵਿਚ ਮੌਜ਼ੂਦ ਸੀ। ਇਸ ਦੌਰਾਨ ਪੁਲਿਸ ਨੂੰ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਵੰਸ਼ ਪੁੱਤਰ ਧਾਲਾ ਅਤੇ ਸੌਰਵ ਪੁੱਤਰ ਸੋਨੂੰ ਦੋਵੇਂ ਵਾਸੀ ਬਸਤੀ ਸ਼ੇਖਾਂ ਵਾਲੀ ਫਿਰੋਜ਼ਪੁਰ ਸ਼ਹਿਰ ਹੈਰੋਇਨ ਵੇਚਣ ਦਾ ਨਾਜਾਇਜ਼ ਧੰਦਾ ਕਰ ਰਹੇ ਹਨ। ਮੁਖਬਰ ਨੇ ਦੱਸਿਆ ਕਿ ਅੱਜ ਸੌਰਵ ਇਕ ਕਿੱਟ ਬੈਗ ਵਿਚ ਭਾਰੀ ਮਾਤਰਾ ਵਿਚ ਹੈਰੋਇਨ ਲੈ ਕੇ ਇਕ ਕਰਿਆਨੇ ਦੀ ਦੁਕਾਨ ਦੇ ਨੇੜੇ ਵਾਲੀ ਭੀੜੀ ਗਲੀ ਵਿਚ ਆ ਰਿਹਾ ਹੈ। ਇਤਲਾਹ ਮਿਲਦਿਆਂ ਹੀ ਪੁਲਿਸ ਪਾਰਟੀ ਨੇ ਦੱਸੀ ਗਈ ਜਗ੍ਹ ’ਤੇ ਛਾਪੇਮਾਰੀ ਕੀਤੀ।

ਪੁਲਿਸ ਨੂੰ ਦੇਖ ਕੇ ਤਸਕਰਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਨੇ ਸੌਰਵ ਪੁੱਤਰ ਸੋਨੂੰ ਨੂੰ ਕਾਬੂ ਕਰ ਲਿਆ। ਤਲਾਸ਼ੀ ਲੈਣ ’ਤੇ ਉਸ ਕੋਲੋਂ 5 ਕਿਲੋ 10 ਗ੍ਰਾਮ ਹੈਰੋਇਨ, ਇਕ ਖਾਲੀ ਕਿੱਟ ਬੈਗ ਅਤੇ ਇਕ ਮੋਬਾਈਲ ਫੋਨ ਬਰਾਮਦ ਹੋਇਆ। ਹਾਲਾਂਕਿ, ਉਸ ਦਾ ਦੂਜਾ ਸਾਥੀ ਵੰਸ਼ ਪੁੱਤਰ ਧਾਲਾ ਮੌਕੇ ਤੋਂ ਫਰਾਰ ਹੋਣ ਵਿਚ ਸਫਲ ਰਿਹਾ, ਜਿਸ ਦੀ ਗ੍ਰਿਫਤਾਰੀ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ। ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮ ਖ਼ਿਲਾਫ਼ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।

ਪੁਲਿਸ ਹੁਣ ਇਸ ਗੱਲ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਕਿ ਇਹ ਹੈਰੋਇਨ ਦੀ ਖੇਪ ਕਿੱਥੋਂ ਲਿਆਂਦੀ ਗਈ ਸੀ ਤੇ ਇਹ ਸਪਲਾਈ ਅੱਗੇ ਕਿਹੜੇ ਵਿਅਕਤੀਆਂ ਨੂੰ ਦਿੱਤੀ ਜਾਣੀ ਸੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਫੜੇ ਗਏ ਤਸਕਰ ਦੇ ਮੋਬਾਈਲ ਫੋਨ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ ਤਾਂ ਜੋ ਉਸ ਦੇ ਸੰਪਰਕਾਂ ਅਤੇ ਨੈੱਟਵਰਕ ਦਾ ਪਤਾ ਲਗਾਇਆ ਜਾ ਸਕੇ।

Previous Post

ਕਾਂਗਰਸੀ ਨੇਤਾਵਾਂ ਦੀ ਤਾਂ ਆਪਸ ’ਚ ਹੀ ਨਹੀਂ ਬਣਦੀ- ਮੁੱਖ ਮੰਤਰੀ ਭਗਵੰਤ ਮਾਨ

Next Post

ਪੁਲਿਸ ਸਟੇਸ਼ਨ ’ਤੇ ਗ੍ਰਨੇਡ ਹਮਲੇ ਮਾਮਲੇ ‘ਚ ਵਿਅਕਤੀ ਕੋਲੋਂ ਪੁੱਛਗਿਛ ਕਰਨ ਗਈ ਪੁਲਿਸ ਪਾਰਟੀ ’ਤੇ ਚੱਲੇ ਇੱਟਾਂ ਰੋੜੇ

Next Post
ਪੁਲਿਸ ਸਟੇਸ਼ਨ ’ਤੇ ਗ੍ਰਨੇਡ ਹਮਲੇ ਮਾਮਲੇ ‘ਚ ਵਿਅਕਤੀ ਕੋਲੋਂ ਪੁੱਛਗਿਛ ਕਰਨ ਗਈ ਪੁਲਿਸ ਪਾਰਟੀ ’ਤੇ ਚੱਲੇ ਇੱਟਾਂ ਰੋੜੇ

ਪੁਲਿਸ ਸਟੇਸ਼ਨ ’ਤੇ ਗ੍ਰਨੇਡ ਹਮਲੇ ਮਾਮਲੇ 'ਚ ਵਿਅਕਤੀ ਕੋਲੋਂ ਪੁੱਛਗਿਛ ਕਰਨ ਗਈ ਪੁਲਿਸ ਪਾਰਟੀ ’ਤੇ ਚੱਲੇ ਇੱਟਾਂ ਰੋੜੇ

Recent News

  • ਸੂਬਿਆਂ ਨੂੰ 5 ਕਿਲੋ ਦੇ ਸਿਲੰਡਰਾਂ ਦੀ ਵੰਡ ਦੁੱਗਣੀ ਕੀਤੀ ਜਾਵੇਗੀ : ਕੇਂਦਰ
  • ਵਿਸਾਖੀ ਮੌਕੇ ਪਾਕਿਸਤਾਨ ਜਾਣ ਲਈ ਜਾਰੀ ਕੀਤੇ 2800 ਤੋਂ ਵੱਧ ਵੀਜ਼ੇ- ਪਾਕਿਸਤਾਨੀ ਹਾਈ ਕਮਿਸ਼ਨ
  • ਛੱਪੜ ਵਿੱਚ ਪਿੱਲੀਆਂ ਇੱਟਾਂ ਲਾਉਣ ’ਤੇ ਕੁਲਦੀਪ ਧਾਲੀਵਾਲ ਵੱਲੋਂ ਠੇਕੇਦਾਰ ਵਿਰੁੱਧ ਕੇਸ ਦਰਜ ਕਰਨ ਦਾ ਹੁਕਮ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers