RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਬਜਟ ਪੇਸ਼ ਹੋਣ ਤੋਂ ਬਾਅਦ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆਈ ਪੰਜਾਬ ਸਰਕਾਰ, 1000 ਰੁਪਏ ‘ਤੇ ਅੜੇ ਪੇਚ

ਬਜਟ ਪੇਸ਼ ਹੋਣ ਤੋਂ ਬਾਅਦ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆਈ ਪੰਜਾਬ ਸਰਕਾਰ, 1000 ਰੁਪਏ ‘ਤੇ ਅੜੇ ਪੇਚ

Jass Grewal by Jass Grewal
March 10, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਬਜਟ ਸਾਲ 2023-24 ਪੇਸ਼ ਹੋਣ ਤੋਂ ਬਾਅਦ ਮਾਨ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਇਕ ਵਾਰ ਫੇਰ ਆ ਗਈ ਹੈ। ਦਰਅਸਲ, ਜਦੋਂ ਵਿੱਤ ਮੰਤਰੀ ਹਰਪਾਲ ਚੀਮਾ ਬਜਟ ਪੜ੍ਹ ਰਹੇ ਸੀ ਤਾਂ ਕਾਂਗਰਸੀ ਵਿਧਾਇਕਾਂ ਵਲੋਂ ਸਦਨ ਵਿਚੋਂ ਵਾਕਆਊਟ ਕਰ ਦਿੱਤਾ ਗਿਆ ਹੈ। ਪੰਜਾਬ ਵਿਧਾਨ ਸਭਾ ‘ਚੋਂ ਬਾਹਰ ਆਉਣ ਤੋਂ ਬਾਅਦ ਕਾਂਗਰਸੀ ਆਗੂਆਂ ਵਲੋਂ ਪ੍ਰੈਸ ਵਾਰਤਾ ਨੂੰ ਸੰਬੋਧਨ ਕੀਤਾ ਗਿਆ। ਇਸ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਔਰਤਾਂ ਨੂੰ 1000 ਰੁਪਏ ਦੇਣ ਦੀ ਗਾਰੰਟੀ ‘ਤੇ ਸਵਾਲ ਚੁੱਕਿਆ ਹੈ। ਉਹਨਾਂ ਕਿਹਾ ਕਿ ਇਕ ਸਾਲ ਬੀਤ ਜਾਣ ਦੇ ਬਾਵਜੂਦ ਬਜਟ ਦੇ ਵਿਚ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੇ ਵਾਅਦੇ ਬਾਰੇ ਕੋਈ ਜ਼ਿਕਰ ਨਹੀਂ ਕੀਤਾ ਗਿਆ ਹੈ।

ਇਸਦੇ ਨਾਲ ਹੀ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਵੀ ਪੰਜਾਬ ਸਰਕਾਰ ‘ਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ। ਬਾਜਵਾ ਨੇ ਕਿਹਾ ਕਿ ‘ਆਪ’ ਦੇ ਕੁੱਲ 92 ਵਿਧਾਇਕ ਹਨ ਪਰ ਅੱਜ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ‘ਚ ਸਿਰਫ਼ 48 ਵਿਧਾਇਕ, 15 ਮੰਤਰੀਆਂ ਵਿਚੋਂ 8 ਮੰਤਰੀ ਮੌਜੂਦ ਸਨ ਤੇ ਮੁੱਖ ਮੰਤਰੀ ਕੁਝ ਸਮੇਂ ਲਈ ਵਿਧਾਨ ਸਭਾ ‘ਚ ਆਏ ਤੇ ਫਿਰ ਵਾਪਸ ਚਲੇ ਗਏ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਪੰਜਾਬ ਦੀ ‘ਆਪ’ ਸਰਕਾਰ ਬਜਟ ਨੂੰ ਲੈ ਕੇ ਕਿੰਨੀ ਗੰਭੀਰ ਹੈ। ਬਾਜਵਾ ਨੇ ਤੰਜ਼ ਕੱਸਦਿਆਂ ਕਿਹਾ ਕਿ ਪਹਿਲਾਂ ਆਮ ਆਦਮੀ ਪਾਰਟੀ ਦੇ 92-92 ਵਿਧਾਇਕ ਪੀਲੀਆਂ ਪੱਗਾਂ ਬੰਨਦੇ ਸਨ ਪਰ ਹੁਣ ਇਹ ਗਿਣਤੀ ਘੱਟ ਕੇ 7 ਰਹਿ ਗਈ ਹੈ ਤੇ ਅਗਲੇ ਬਜਟ ਤੱਕ ਟਾਂਵੀਆਂ-ਟਾਂਵੀਆਂ ਪੱਗ ਹੀ ਦੇਖਣ ਨੂੰ ਮਿਲਣਗੀਆਂ।

ਇਸ ਤੋਂ ਇਲਾਵਾ ਬਾਜਵਾ ਨੇ ਆਖਿਆ ਕਿ ਬਜਟ ‘ਚ ਕਰੀਬ 13 ਹਜ਼ਾਰ ਕਰੋੜ ਰੁਪਏ ਖੇਤੀਬਾੜੀ ਖੇਤਰ ਚ ਰੱਖਿਆ ਗਿਆ, ਜੋ ਕਿ 7-8 ਫ਼ੀਸਦੀ ਬਣਦਾ ਹੈ ਤੇ ਉਸ ਵਿੱਚੋਂ ਵੱਧ ਤੋਂ ਵੱਧ ਹਿੱਸਾ ਤਾਂ ਜੋ ਅਸੀਂ ਕਿਸਾਨਾਂ ਨੂੰ ਬਿਜਲੀ ਮੁਫ਼ਤ ਦਿੰਦੇ ਹਾਂ ਉਸ ‘ਤੇ ਖ਼ਰਚ ਹੋ ਜਾਂਦਾ ਹੈ। ਸਰਕਾਰ ਨੇ ਬਾਕੀ ਚੀਜ਼ਾਂ ਜਿਵੇਂ ਕੀ ਬਾਗਬਾਨੀ ਅਤੇ ਫੁੱਲਾਂ ਦੀ ਖੇਤੀ ਲਈ ਤਾਂ ਕੋਈ ਪੈਸਾ ਹੀ ਨਹੀਂ ਲਾਗੂ ਕੀਤਾ। ਇਸ ਤੋਂ ਇਲਾਵਾ ਪਾਣੀ ਦਾ ਪੱਧਰ ਹੇਠਾਂ ਜਾ ਰਿਹਾ ਹੈ, ਉਸ ਨੂੰ ਬਚਾਉਣ ਲਈ ਕੋਈ ਸਿਸਟਮ ਨਹੀਂ ਤੇ ਇਹ ਸਰਕਾਰ ਦੀ ਅਸਫ਼ਲਤਾ ਹੈ। ਪ੍ਰਤਾਪ ਬਾਜਵਾ ਨੇ ਤਿੱਖੇ ਸ਼ਬਦਾਂ ‘ਚ ਕਿਹਾ ਸਰਕਾਰ ਨੇ ਦੋ ਵੱਡੀਆਂ ਗਾਰੰਟੀਆਂ ਦਿੱਤੀਆਂ ਸਨ। ਕੇਜਰੀਵਾਲ ਨੇ ਕਿਹਾ ਸੀ ਕਿ ਉਹ 20 ਹਜ਼ਾਰ ਕਰੋੜ ਰੁਪਏ ਹਰ ਸਾਲ ਮਾਈਨਿੰਗ ‘ਚੋਂ ਦੇਵਾਂਗਾ ਪਰ ਇਸ ਵਾਰ ਦੇ ਅੰਕੜੇ ਹੈਰਾਨ ਕਰਨ ਵਾਲੇ ਹਨ ਕਿਉਂਕਿ ਸਿਰਫ਼ 135 ਕਰੋੜ ਰੁਪਏ ਹੀ ਮਾਈਨਿੰਗ ‘ਤੋਂ ਆਏ ਹਨ ਤੇ 8,665 ਕਰੋੜ ਰੁਪਏ ਘੱਟ ਗਏ ਹਨ।

ਉੱਥੇ ਹੀ ਬਾਜਵਾ ਨੇ ਨਾਜਾਇਜ਼ ਤੌਰ ‘ਤੇ ਹੋਈ ਮਾਈਨਿੰਗ ਦਾ ਕਾਰਵਾਈ ਕਰਨ ਦੀ ਮੰਗ ਕੀਤੀ ਤੇ ਸਰਕਾਰ ‘ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਨਾਜਾਇਜ਼ ਮਾਈਨਿੰਗ ਦਾ ਸਾਰਾ ਪੈਸਾ ਸਰਕਾਰ ਦੇ ਕੋਲ ਹੈ ਤੇ ਇਹ ਉਨ੍ਹਾਂ ਇੱਕ-ਦੂਜੇ ਨੂੰ ਵੰਡ ਦਿੱਤਾ ਹੈ। ਪ੍ਰਤਾਪ ਬਾਜਵਾ ਨੇ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸੱਤਾ ‘ਚ ਆਉਣ ‘ਤੇ ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੀ ਗਾਰੰਟੀ ਦਿੱਤੀ ਸੀ ਪਰ ਅੱਜ ਬਜਟ ‘ਚ ਇਸ ਗਾਰੰਟੀ ਦਾ ਕੋਈ ਜ਼ਿਕਰ ਹੀ ਨਹੀਂ ਕੀਤਾ ਗਿਆ ਤੇ ਨਾ ਹੀ ਮਾਈਨਿੰਗ ਦਾ ਕੋਈ ਜ਼ਿਕਰ ਹੈ ਕਿ ਕਿੰਨੇ ਪੈਸੇ ਇਕੱਠੇ ਹੋਏ। ਇਸ ਦੇ ਨਾਲ ਹੀ ਬਾਜਵਾ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੋਂ ਪੰਜਾਬ ਦੀ ਆਬਾਕਾਰੀ ਨੀਤੀ ਦੀ ਜੁਡੀਸ਼ੀਅਲ ਜਾਂਚ ਕਰਵਾਈ ਜਾਵੇ ਕਿਉਂਕਿ ਇਹ ਪਾਲਿਸੀ ਦਿੱਲੀ ਵਾਲਿਆਂ ਨੇ ਹੀ ਇੱਥੇ ਭੇਜੀ ਹੈ। ਇਸ ਲਈ ਜਿਹੜੇ ਵੀ ਅਫ਼ਸਰ ਇਸ ‘ਚ ਸ਼ਾਮਲ ਹਨ, ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਕਿਉਂਕਿ ਇਹ ਪੰਜਾਬ ਨੂੰ ਵੱਡੇ ਪੱਧਰ ‘ਤੇ ਠੱਗ ਰਹੇ ਹਨ।

Tags: Congress MLAPunjab GovernmentRaja Warring
Previous Post

Punjab Budget 2023-24: ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਬਣਾਏ ਰੱਖਣ ਲਈ ਸਰਕਾਰ ਦਾ ਅਹਿਮ ਐਲਾਨ

Next Post

ਸਾਬਕਾ CM ਚੰਨੀ ਖਿਲਾਫ਼ ਵਿਜੀਲੈਂਸ ਦੀ ਵੱਡੀ ਕਾਰਵਾਈ, ਹੁਣ ਨਹੀਂ ਜਾ ਸਕਣਗੇ ਦੇਸ਼ ਤੋਂ ਬਾਹਰ

Next Post
ਮੁੱਖ ਮੰਤਰੀ ਭਗਵੰਤ ਮਾਨ ਨੇ ਅਜਿਹਾ ਕੀ ਬਿਆਨ ਦਿੱਤਾ ਕੀ ਸਾਬਕਾ CM ਚੰਨੀ ਨੇ ਆਪਣਾ ਵਿਦੇਸ਼ੀ ਦੌਰਾ ਹੀ ਰੱਦ ਕਰ ਦਿੱਤਾ ?

ਸਾਬਕਾ CM ਚੰਨੀ ਖਿਲਾਫ਼ ਵਿਜੀਲੈਂਸ ਦੀ ਵੱਡੀ ਕਾਰਵਾਈ, ਹੁਣ ਨਹੀਂ ਜਾ ਸਕਣਗੇ ਦੇਸ਼ ਤੋਂ ਬਾਹਰ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers