RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਬਜਟ ਸੈਸ਼ਨ ਦਾ ਅੱਜ ਤੀਜਾ ਦਿਨ: ਵਿਧਾਨ ਸਭਾ ਬਾਹਰ ਧਰਨੇ ‘ਤੇ ਬੈਠੇ ਮੂਸੇਵਾਲਾ ਦੇ ਮਾਪੇ

ਬਜਟ ਸੈਸ਼ਨ ਦਾ ਅੱਜ ਤੀਜਾ ਦਿਨ: ਵਿਧਾਨ ਸਭਾ ਬਾਹਰ ਧਰਨੇ ‘ਤੇ ਬੈਠੇ ਮੂਸੇਵਾਲਾ ਦੇ ਮਾਪੇ

Jass Grewal by Jass Grewal
March 7, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਤੀਜਾ ਦਿਨ ਹੈ। ਦੂਜੇ ਦਿਨ ਹੋਏ ਹੰਗਾਮੇ ਤੋਂ ਬਾਅਦ ਅੱਜ ਵੀ ਮਾਹੌਲ ਗਰਮ ਰਹਿਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ ਕਿਉਂਕਿ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪੇ (ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ) ਇਨਸਾਫ ਦੀ ਮੰਗ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨੇ ਲਗਾਕੇ ਬੈਠ ਗਏ ਹਨ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਇਸ ਵੇਲੇ ਜੋ ਵੀ ਹੋ ਰਿਹਾ ਹੈ, ਉਹ ਸਭ ਕੁਝ ਉਨ੍ਹਾਂ ਦੇ ਪੁੱਤਰ ਦੇ ਕਤਲ ਕੇਸ ਨੂੰ ਦਬਾਉਣ ਲਈ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਮੇਰੇ ਹੱਕ ‘ਚ ਕੁਝ ਵੀ ਨਹੀਂ ਜਾ ਰਿਹਾ, ਸਾਡੀ ਸਰਕਾਰ ਸਾਡੀ ਗੱਲ ਨਹੀਂ ਸੁਣ ਰਹੀ। ਜਿਸ ਕਾਰਨ ਮੈਂ ਵਿਧਾਨ ਸਭਾ ਦੇ ਬਾਹਰ ਧਰਨੇ ‘ਤੇ ਬੈਠਣ ਲਈ ਮਜਬੂਰ ਹਾਂ। ਉਨ੍ਹਾਂ ਕਿਹਾ ਕਿ ਅਜੇ ਤੱਕ ਕੁਝ ਨਹੀਂ ਹੋਇਆ। ਸਿਰਫ ਗੋਲੀ ਚਲਾਉਣ ਵਾਲਿਆਂ ਨੂੰ ਹੀ ਫੜਿਆ ਗਿਆ ਹੈ।

ਉਨ੍ਹਾਂ ਕਿਹਾ ਕਿ 11 ਮਹੀਨੇ ਹੋ ਗਏ ਹਨ, ਅੱਜ ਤੱਕ ਸਿੱਧੂ ਕਤਲ ਕੇਸ ਦਾ ਚਲਾਨ ਪੇਸ਼ ਨਹੀਂ ਹੋਇਆ। ਸਾਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ ਕਿ ਸਾਨੂੰ 25 ਅਪ੍ਰੈਲ ਤੋਂ ਪਹਿਲਾਂ ਜਾਨੋਂ ਮਾਰ ਦਿੱਤਾ ਜਾਏਗਾ।  ਉਨ੍ਹਾਂ ਕਿਹਾ ਕਿ ਜੋਧਪੁਰ ਤੋਂ ਫੜਿਆ ਗਿਆ ਵਿਅਕਤੀ ਕਹਿ ਰਿਹਾ ਹੈ ਕਿ ਉਹ ਨਾਬਾਲਗ ਹੈ। ਇਹ ਸਰਕਾਰ ਕੀ ਕਰੇਗੀ ਜੇ ਨਾਬਾਲਗ ਮੈਨੂੰ ਗੋਲੀ ਮਾਰ ਕੇ ਚਲਾ ਗਿਆ। ਉਨ੍ਹਾਂ ਕਿਹਾ ਕਿ ਜਿਸ ਦਿਨ ਸਰਕਾਰ ਬਦਲੀ, ਮੇਰਾ ਪੁੱਤਰ ਮੇਰੇ ਕੋਲੋਂ ਖੋਹ ਲਿਆ ਗਿਆ। ਜਦੋਂ ਤੱਕ ਕਾਂਗਰਸ ਦੀ ਸਰਕਾਰ ਸੀ, ਮੇਰਾ ਪੁੱਤਰ ਸੁਰੱਖਿਅਤ ਸੀ। ਇਸ ਸਰਕਾਰ ਨੇ ਮੇਰੇ ਤੋਂ ਸਭ ਕੁਝ ਖੋਹ ਲਿਆ।

ਉਨ੍ਹਾਂ ਕਿਹਾ ਕਿ ਗ੍ਰਿਫਤਾਰ ਲੋਕ ਮਾਰੇ ਜਾ ਰਹੇ ਹਨ। ਇਸ ਤਰ੍ਹਾਂ ਗਵਾਹੀਆਂ ਖਤਮ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜੇ ਚਲਾਨ ਵੀ ਪੇਸ਼ ਨਹੀਂ ਕੀਤਾ ਗਿਆ। ਜਦੋਂ ਕੋਈ ਸਿਆਸੀ ਆਗੂ ਮਾਰਿਆ ਜਾਂਦਾ ਹੈ ਤਾਂ ਹਰ ਕੋਈ ਫੜਿਆ ਜਾਂਦਾ ਹੈ ਪਰ ਮੇਰਾ ਬੇਟਾ ਮਾਰਿਆ ਗਿਆ, ਸਿਰਫ ਗੋਲੀ ਚਲਾਉਣ ਵਾਲਿਆਂ ਨੂੰ ਹੀ ਫੜਿਆ ਗਿਆ ਹੈ। ਸਾਜ਼ਿਸ਼ ਰਚਣ ਵਾਲਿਆਂ ਨੂੰ ਨਹੀਂ ਫੜਿਆ ਗਿਆ। ਇਸ ਦੌਰਾਮ ਬਲਕੌਰ ਸਿੰਘ ਨੇ ਕਿਹਾ ਕਿ ਜਦੋਂ ਤੱਕ ਵਿਧਾਨ ਸਭਾ ਚੱਲਦੀ ਰਹੇਗੀ, ਮੈਂ ਹਰ ਰੋਜ਼ ਰੋਸ ਪ੍ਰਦਰਸ਼ਨ ‘ਤੇ ਬੈਠਾਂਗਾ।

Tags: Balkaur SinghfatherPunjab Vidhan Sabha
Previous Post

ਜੇਕਰ ਤੁਹਾਡੇ ਹੱਥ ਕੁਝ ਨਹੀਂ, ਤਾਂ ਹੱਥ ਖੜ੍ਹੇ ਕਰੋ, ਰਾਜਪਾਲ ਸ਼ਾਸਨ ਆਪਣੇ ਆਪ.. ਮੂਸੇਵਾਲਾ ਦਾ ਪਿਤਾ ਦਾ ਪੰਜਾਬ ਸਰਕਾਰ ‘ਤੇ ਵੱਡਾ ਹਮਲਾ

Next Post

ਏਲਨ ਮਸਕ ਦਾ ਵੱਡਾ ਐਲਾਨ, ਟਵਿੱਟਰ ਯੂਜ਼ਰਜ਼ ਨੂੰ ਦਿੱਤਾ ਖ਼ਾਸ ਤੋਹਫ਼ਾ

Next Post
ਏਲਨ ਮਸਕ ਦਾ ਵੱਡਾ ਐਲਾਨ, ਟਵਿੱਟਰ ਯੂਜ਼ਰਜ਼ ਨੂੰ ਦਿੱਤਾ ਖ਼ਾਸ ਤੋਹਫ਼ਾ

ਏਲਨ ਮਸਕ ਦਾ ਵੱਡਾ ਐਲਾਨ, ਟਵਿੱਟਰ ਯੂਜ਼ਰਜ਼ ਨੂੰ ਦਿੱਤਾ ਖ਼ਾਸ ਤੋਹਫ਼ਾ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers