RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਬਰਗਾੜੀ-ਬੇਅਦਬੀ ਕੇਸ ਦੀ ਸੁਣਵਾਈ ਪੰਜਾਬ ਤੋਂ ਬਾਹਰ ਜਾਣਾ ਸੂਬਾ ਸਰਕਾਰ ਦੇ ਮੱਥੇ ’ਤੇ ਕਲੰਕ, ਐਡਵੋਕੇਟ ਧਾਮੀ ਦਾ ਵੱਡਾ ਬਿਆਨ

ਬਰਗਾੜੀ-ਬੇਅਦਬੀ ਕੇਸ ਦੀ ਸੁਣਵਾਈ ਪੰਜਾਬ ਤੋਂ ਬਾਹਰ ਜਾਣਾ ਸੂਬਾ ਸਰਕਾਰ ਦੇ ਮੱਥੇ ’ਤੇ ਕਲੰਕ, ਐਡਵੋਕੇਟ ਧਾਮੀ ਦਾ ਵੱਡਾ ਬਿਆਨ

Jass Grewal by Jass Grewal
March 1, 2023
in ਪੰਜਾਬ, ਰਾਜਨੀਤੀ
Reading Time: 1 min read
0 0
0

2015 ਦੇ ਬਰਗਾੜੀ-ਬੇਅਦਬੀ ਕਾਂਡ ਨਾਲ ਜੁੜੇ ਕੇਸ ਦੀ ਸੁਣਵਾਈ ਬੀਤੇ ਕੱਲ੍ਹ ਸੁਪਰੀਮ ਕੋਰਟ ਦੇ ਵਿਚ ਹੋਈ। ਜਿਸ ਵਿਚ ਸੁਪਰੀਮ ਕੋਰਟ ਨੇ ਡੇਰਾ ਪ੍ਰੇਮੀਆਂ ਦੀ ਮੰਗ ਨੂੰ ਮੰਨਦੇ ਹੋਏ ਬਰਗਾੜੀ ਬੇਅਦਬੀ ਕੇਸ ਦੀ ਸੁਣਵਾਈ ਪੰਜਾਬ ਤੋਂ ਬਾਹਰ ਕਰਨ ਦਾ ਹੁਕਮ ਜਾਰੀ ਕਰ ਦਿੱਤਾ ਹੈ। ਇਸ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਬਿਆਨ ਸਾਹਮਣੇ ਆਇਆ ਹੈ।  ਉਹਨਾਂ ਨੇ ਸੁਪਰੀਮ ਕੋਰਟ ਵੱਲੋਂ ਬੇਅਦਬੀ ਮਾਮਲਿਆਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਕਰਨ ਬਾਰੇ ਆਏ ਫੈਸਲੇ ’ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਬੇਅਦਬੀ ਮਾਮਲਿਆ ਦੀ ਸੁਣਵਾਈ ਬਾਹਰ ਜਾਣ ਦੀ ਕਰੜੀ ਨਿੰਦਾ ਕਰਦਿਆਂ ਕਿਹਾ ਕਿ ਸਰਕਾਰ ਨੂੰ ਆਪਣੀ ਨਕਾਮੀ ਲਈ ਜਨਤਕ ਮੁਆਫੀ ਮੰਗਣੀ ਚਾਹੀਦੀ ਹੈ।

ਪ੍ਰਧਾਨ ਧਾਮੀ ਨੇ ਕਿਹਾ ਕਿ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਮਾਮਲੇ ਵਿਚ ਚੱਲ ਰਹੇ ਕੇਸਾਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਜਾਣਾ ਪੰਜਾਬ ਸਰਕਾਰ ਦੇ ਮੱਥੇ ’ਤੇ ਕਲੰਕ ਹੈ। ਇਸ ਨਾਲ ਸਰਕਾਰ ਦੀ ਬੇਅਦਬੀ ਮਾਮਲਿਆਂ ਬਾਰੇ ਗੰਭੀਰਤਾ ਦੀ ਅਸਲੀਅਤ ਦਾ ਪਤਾ ਲਗਦਾ ਹੈ। ਉਹਨਾਂ ਕਿਹਾ ਕਿ ਅੱਠ ਸਾਲ ਦੇ ਲੰਮੇ ਅਰਸੇ ਬਾਅਦ ਇਸ ਕੇਸ ਸਬੰਧੀ ਚਲਾਨ ਪੇਸ਼ ਹੋਇਆ ਸੀ, ਜਿਸ ਵਿਚ ਡੇਰਾ ਪ੍ਰੇਮੀਆਂ ਦੇ ਨਾਲ ਸੌਦਾ ਸਾਧ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸਿੱਖ ਭਾਵਨਾਵਾਂ ਨਾਲ ਜੁੜੇ ਹੋਏ ਇਸ ਸੰਵੇਦਨਸ਼ੀਲ ਮਾਮਲੇ ਪ੍ਰਤੀ ਮੌਜੂਦਾ ਪੰਜਾਬ ਸਰਕਾਰ ਨੇ ਕੇਸ ਦੀ ਮਜਬੂਤ ਪੈਰਵਾਈ ਨਹੀਂ ਕੀਤੀ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਪੰਜਾਬ ਦੀ ਕਾਂਗਰਸ ਸਰਕਾਰ ਵੀ ਬੇਅਦਬੀ ਮਾਮਲਿਆਂ ’ਤੇ ਸਿਆਸਤ ਹੀ ਕਰਦੀ ਰਹੀ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਸਿੱਖਾਂ ਲਈ ਇਸ ਬੇਹੱਦ ਸੰਜੀਦਾ ਮਾਮਲੇ ’ਤੇ ਕੇਵਲ ਸਮਾਂ ਲੰਘਾ ਰਹੀ ਹੈ। ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ ਪੰਜਾਬ ਸਰਕਾਰ ਹਰ ਹਾਲ ਵਿਚ ਇਸ ਮਾਮਲੇ ’ਤੇ ਆਪਣਾ ਮਜਬੂਤ ਪੱਖ ਰੱਖਦੀ, ਪਰ ਸਰਕਾਰ ਦੀ ਨਕਾਮੀ ਨੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਪਹਿਲਾਂ ਹੀ ਸੌਦਾ ਸਾਧ ’ਤੇ ਮਿਹਰਬਾਨ ਹਨ ਅਤੇ ਉਸ ਨੂੰ ਬਾਰ-ਬਾਰ ਪੈਰੋਲ ਦੇ ਕੇ ਵਿਸ਼ੇਸ਼ ਖਾਤਰਦਾਰੀ ਕੀਤੀ ਜਾ ਰਹੀ ਹੈ। ਅਜਿਹੇ ਵਿਚ ਬੇਅਦਬੀ ਮਾਮਲਿਆਂ ਦਾ ਪੰਜਾਬ ਤੋਂ ਬਾਹਰ ਜਾਣਾ ਪੰਜਾਬ ਸਰਕਾਰ ’ਤੇ ਵੱਡਾ ਸਵਾਲ ਹੈ।

Tags: SGPCSupreme Court
Previous Post

ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਰਾਜਾ ਵੜਿੰਗ ਨੇ ਖੋਲ੍ਹਿਆ ਮੋਰਚਾ, ਹੁਣ ਹੋਵੇਗੀ ਵੱਡੀ ਕਾਰਵਾਈ

Next Post

ਭਲਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ

Next Post
ਭਲਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ

ਭਲਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers