RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਬਾਦਲ ਪਿਓ-ਪੁੱਤ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਨੇ ਕੇਸ ਕੀਤਾ ਰੱਦ

ਬਾਦਲ ਪਿਓ-ਪੁੱਤ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਨੇ ਕੇਸ ਕੀਤਾ ਰੱਦ

Jass Grewal by Jass Grewal
April 28, 2023
in ਪੰਜਾਬ, ਰਾਜਨੀਤੀ
0 0
0
ਫਰੀਦਕੋਟ ਅਦਾਲਤ ਪਹੁੰਚੇ ਬਾਦਲ ਪਿਓ-ਪੁੱਤ, ਅਕਾਲੀ ਵਰਕਰਾਂ ਦਾ ਹੋਇਆ ਵੱਡਾ ਇਕੱਠ

ਸੁਪਰੀਮ ਕੋਰਟ ਨੇ ਪੰਜਾਬ ਦੇ ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਅਕਾਲੀ ਲੀਡਰ ਦਲਜੀਤ ਸਿੰਘ ਚੀਮਾ ਨੂੰ ਵੱਡੀ ਰਾਹਤ ਦਿੱਤੀ ਹੈ। ਦਰਅਸਲ, ਦੋਹਰੇ ਸੰਵਿਧਾਨ ਦੇ ਮਾਮਲੇ ਵਿਚ ਹੁਸ਼ਿਆਰਪੁਰ ਦੀ ਅਦਾਲਤ ਵਿਚ ਅਹਿਮ ਸੁਣਵਾਈ ਹੋਈ। ਇਸ ਦੌਰਾਨ ਸੁਪਰੀਮ ਕੋਰਟ ਨੇ ਸਰਦਾਰ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਦਲਜੀਤ ਸਿੰਘ ਚੀਮਾ ਖ਼ਿਲਾਫ਼ ਹੁਸ਼ਿਆਰਪੁਰ ਦੀ ਅਦਾਲਤ ਵਿਚ ਚੱਲ ਰਹੇ ਦੋਹਰੇ ਸੰਵਿਧਾਨ ਦੇ ਮੁਕੱਦਮੇ ਨੂੰ ਰੱਦ ਕਰਨ ਦੇ ਹੁਕਮ ਸੁਣਾਏ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਹੇਠਲੀ ਅਦਾਲਤ ਦੁਆਰਾ ਜਾਰੀ ਸੰਮਨ ਕਾਨੂੰਨ ਦੀ ਪ੍ਰਕਿਰਿਆ ਦੀ ਦੁਰਵਰਤੋਂ ਤੋਂ ਇਲਾਵਾ ਕੁਝ ਨਹੀਂ ਸੀ।

ਯਾਦ ਰਹੇ ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ 11 ਅਪ੍ਰੈਲ ਨੂੰ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਤੇ ਦਲਜੀਤ ਸਿੰਘ ਚੀਮਾ ਦੀਆਂ ਪਟੀਸ਼ਨਾਂ ’ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਸੁਪਰੀਮ ਕੋਰਟ ਦੇ ਬੈਂਚ ਨੇ ਸ਼ਿਕਾਇਤਕਰਤਾ ਸਮਾਜਿਕ ਕਾਰਕੁਨ ਬਲਵੰਤ ਸਿੰਘ ਖੇੜਾ ਵੱਲੋਂ ਪੇਸ਼ ਹੋਏ ਵਕੀਲ, ਬਾਦਲਾਂ ਤੇ ਅਕਾਲੀ ਲੀਡਰ ਦਲਜੀਤ ਸਿੰਘ ਚੀਮਾ ਤੋਂ ਲਿਖਤੀ ਜਵਾਬ ਮੰਗਿਆ ਸੀ। ਜਿਸ ਤੋਂ ਬਾਅਦ ਅੱਜ ਕੋਰਟ ਨੇ ਆਪਣਾ ਫੈਸਲਾ ਸੁਣਾ ਦਿੱਤਾ ਹੈ।

ਦੱਸ ਦਈਏ ਕਿ ਸਮਾਜਿਕ ਕਾਰਕੁਨ ਬਲਵੰਤ ਸਿੰਘ ਖੇੜਾ ਨੇ 2009 ਵਿੱਚ ਦਿੱਤੀ ਸ਼ਿਕਾਇਤ ਵਿੱਚ ਕਿਹਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਨੇ ਦੋ ਸੰਵਿਧਾਨ ਰੱਖੇ ਹੋਏ ਹਨ- ਇੱਕ ਗੁਰਦੁਆਰਾ ਚੋਣ ਕਮਿਸ਼ਨ ਕੋਲ ਜਮ੍ਹਾਂ ਹੈ, ਜਿਸ ਤਹਿਤ ਪਾਰਟੀ ਗੁਰਦੁਆਰਿਆਂ ਦਾ ਪ੍ਰਬੰਧ ਦੇਖਣ ਲਈ ਰਜਿਸਟਰ ਹੈ, ਤੇ ਦੂਜਾ ਭਾਰਤ ਦੇ ਚੋਣ ਕਮਿਸ਼ਨ ਕੋਲ ਪਿਆ ਹੈ ਜਿਸ ਤਹਿਤ ਇਸ ਨੇ ਸਿਆਸੀ ਪਾਰਟੀ ਵਜੋਂ ਮਾਨਤਾ ਲਈ ਹੋਈ ਹੈ। ਖੇੜਾ ਨੇ ਆਪਣੀ ਸ਼ਿਕਾਇਤ ਵਿਚ ਇਸ ਨੂੰ ਧੋਖਾਧੜੀ ਦੱਸਿਆ ਸੀ।

 

Previous Post

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ: ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੇ ਵੱਡੇ ਐਲਾਨ

Next Post

ਜਲੰਧਰ ਜ਼ਿਮਣੀ ਚੋਣ ਤੋਂ ਪਹਿਲਾਂ ਕਾਂਗਰਸ ਤੋਂ ਵੱਡਾ ਝਟਕਾ, ਵਿਧਾਇਕ ਦਾ ਕਰੀਬੀ ਅਤੇ ਹੋਰ ਪਾਰਟੀ ਆਗੂਆਂ ਨੇ ਬਦਲੀ ਪਾਰਟੀ

Next Post
ਜਲੰਧਰ ਜ਼ਿਮਣੀ ਚੋਣ ਤੋਂ ਪਹਿਲਾਂ ਕਾਂਗਰਸ ਤੋਂ ਵੱਡਾ ਝਟਕਾ, ਵਿਧਾਇਕ ਦਾ ਕਰੀਬੀ ਅਤੇ ਹੋਰ ਪਾਰਟੀ ਆਗੂਆਂ ਨੇ ਬਦਲੀ ਪਾਰਟੀ

ਜਲੰਧਰ ਜ਼ਿਮਣੀ ਚੋਣ ਤੋਂ ਪਹਿਲਾਂ ਕਾਂਗਰਸ ਤੋਂ ਵੱਡਾ ਝਟਕਾ, ਵਿਧਾਇਕ ਦਾ ਕਰੀਬੀ ਅਤੇ ਹੋਰ ਪਾਰਟੀ ਆਗੂਆਂ ਨੇ ਬਦਲੀ ਪਾਰਟੀ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers