RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਬਿਜਲੀ ਕੱਟਾਂ ਖ਼ਿਲਾਫ਼ ਕਿਸਾਨਾਂ ਦਾ ਭੜਕਿਆ ਗੁੱਸਾ : BKU ਕ੍ਰਾਂਤੀਕਾਰੀ ਵੱਲੋਂ ਦੋ ਐਕਸੀਅਨਾਂ ਦੇ ਦਫ਼ਤਰਾਂ ਅੱਗੇ ਲਗਾਇਆ ਧਰਨਾ

ਤਿੱਖੀ ਗਰਮੀ ਵਿੱਚ ਲੋਕ ਰਾਤ ਨੂੰ ਢੰਗ ਨਾਲ ਨੀਂਦ ਨਹੀਂ ਲੈ ਸਕਦੇ, ਮੱਛਰਾਂ ਦੀ ਭਰਮਾਰ ਕਾਰਨ ਬਿਮਾਰੀਆਂ ਵਧ ਰਹੀਆਂ ਹਨ।

Jass Grewal by Jass Grewal
April 29, 2026
in ਪੰਜਾਬ
Reading Time: 1 min read
0 0
0

 ਪੰਜਾਬ ਵਿੱਚ ਵਧ ਰਹੇ ਬਿਜਲੀ ਸੰਕਟ ਅਤੇ ਲਗਾਤਾਰ ਲੱਗ ਰਹੇ ਕੱਟਾਂ ਖ਼ਿਲਾਫ਼ ਬੁੱਧਵਾਰ ਨੂੰ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਵੱਲੋਂ ਜ਼ੋਰਦਾਰ ਪ੍ਰਦਰਸ਼ਨ ਕਰਦੇ ਹੋਏ ਮੋਗਾ ਵਿੱਚ ਦੋ ਐਕਸੀਅਨਾਂ ਦੇ ਦਫ਼ਤਰਾਂ ਅੱਗੇ ਧਰਨਾ ਲਗਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੈਸ ਸਕੱਤਰ ਕ੍ਰਿਪਾਲ ਸਿੰਘ ਨੇ ਦੱਸਿਆ ਕਿ ਇਹ ਧਰਨਾ ਸੂਬਾ ਕਮੇਟੀ ਦੇ ਸੱਦੇ ’ਤੇ ਕੀਤਾ ਗਿਆ, ਜਿਸ ਵਿੱਚ ਬਲਾਕ ਧਰਮਕੋਟ, ਮੋਗਾ-1 (ਡਗਰੂ) ਅਤੇ ਮੋਗਾ-2 (ਅਜੀਤਵਾਲ) ਦੇ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਲ ਹੋਏ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਨੇ ਵੀ ਧਰਨੇ ਨੂੰ ਭਰਪੂਰ ਸਮਰਥਨ ਦਿੱਤਾ।

ਇਸ ਮੌਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਬਿਜਲੀ ਕੱਟਾਂ ਕਾਰਨ ਪੈਦਾ ਹੋ ਰਹੀਆਂ ਸਮੱਸਿਆਵਾਂ ’ਤੇ ਚਿੰਤਾ ਜਤਾਈ। ਇਸ ਮੌਕੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਲਗਾਤਾਰ ਬਿਜਲੀ ਨਾ ਹੋਣ ਕਾਰਨ ਕਿਰਤੀ ਵਰਗ ਦੀ ਜ਼ਿੰਦਗੀ ਬਹੁਤ ਮੁਸ਼ਕਲ ਹੋ ਗਈ ਹੈ। ਤਿੱਖੀ ਗਰਮੀ ਵਿੱਚ ਲੋਕ ਰਾਤ ਨੂੰ ਢੰਗ ਨਾਲ ਨੀਂਦ ਨਹੀਂ ਲੈ ਸਕਦੇ, ਮੱਛਰਾਂ ਦੀ ਭਰਮਾਰ ਕਾਰਨ ਬਿਮਾਰੀਆਂ ਵਧ ਰਹੀਆਂ ਹਨ। ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ ਅਤੇ ਖੇਤਾਂ ਵਿੱਚ ਬੀਜੀਆਂ ਚਰੀਆਂ ਤੇ ਬਰਸੀਨ ਪਾਣੀ ਦੀ ਘਾਟ ਕਾਰਨ ਸੁੱਕ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਆਰਥਿਕ ਤੌਰ ’ਤੇ ਪਰੇਸ਼ਾਨ ਕਿਸਾਨ ਅਤੇ ਮਜ਼ਦੂਰ ਵਰਗ ਲਈ ਇਹ ਹਾਲਾਤ ਹੋਰ ਵੀ ਗੰਭੀਰ ਬਣ ਰਹੇ ਹਨ।

ਕਿਸਾਨ ਆਗੂਆਂ ਨੇ ਦੱਸਿਆ ਕਿ ਪੰਜਾਬ ਵਿੱਚ ਇਸ ਸਮੇਂ 12 ਹਜ਼ਾਰ ਮੈਗਾਵਾਟ ਤੋਂ ਵੱਧ ਬਿਜਲੀ ਦੀ ਲੋੜ ਹੈ, ਜਦਕਿ ਉਪਲਬਧਤਾ ਲਗਭਗ 4700 ਮੈਗਾਵਾਟ ਹੀ ਹੈ, ਜਿਸ ਕਰਕੇ ਲੰਬੇ-ਲੰਬੇ ਕੱਟ ਲਗਾਏ ਜਾ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਗਲਤ ਸਰਕਾਰੀ ਨੀਤੀਆਂ ਕਾਰਨ ਸਰਕਾਰੀ ਥਰਮਲ ਪਲਾਂਟ ਬੰਦ ਕਰ ਦਿੱਤੇ ਗਏ ਹਨ ਅਤੇ ਹੁਣ ਪ੍ਰਾਈਵੇਟ ਪਲਾਂਟਾਂ ’ਤੇ ਨਿਰਭਰਤਾ ਵਧ ਗਈ ਹੈ, ਜਿਸ ਨਾਲ ਸੰਕਟ ਹੋਰ ਗਹਿਰਾ ਹੋ ਰਿਹਾ ਹੈ।

Previous Post

ਆਸਟ੍ਰੇਲੀਆ ਤੋਂ 11 ਪੰਜਾਬੀਆਂ ਸਣੇ 15 ਭਾਰਤੀ ਡਿਪੋਰਟ, ਅੱਜ ਪੁੱਜਣਗੇ ਦਿੱਲੀ ਏਅਰਪੋਰਟ; ਕ੍ਰਿਮੀਨਲ ਕੇਸਾਂ ‘ਚ ਸ਼ਮੂਲੀਅਤ ਆਈ ਸਾਹਮਣੇ

Next Post

ਬੇਸਹਾਰਾ ਪਸ਼ੂਆਂ ਦੀ ਲੜਾਈ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ: ਮੋਗਾ ਮੰਡੀ ‘ਚ ਮਜ਼ਦੂਰ ਦੀ ਮੌਤ, 3 ਬੱਚਿਆਂ ਦੇ ਸਿਰੋਂ ਉੱਠਿਆ ਪਿਤਾ ਦਾ ਸਾਇਆ

Next Post
ਬੇਸਹਾਰਾ ਪਸ਼ੂਆਂ ਦੀ ਲੜਾਈ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ: ਮੋਗਾ ਮੰਡੀ ‘ਚ ਮਜ਼ਦੂਰ ਦੀ ਮੌਤ, 3 ਬੱਚਿਆਂ ਦੇ ਸਿਰੋਂ ਉੱਠਿਆ ਪਿਤਾ ਦਾ ਸਾਇਆ

ਬੇਸਹਾਰਾ ਪਸ਼ੂਆਂ ਦੀ ਲੜਾਈ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ: ਮੋਗਾ ਮੰਡੀ 'ਚ ਮਜ਼ਦੂਰ ਦੀ ਮੌਤ, 3 ਬੱਚਿਆਂ ਦੇ ਸਿਰੋਂ ਉੱਠਿਆ ਪਿਤਾ ਦਾ ਸਾਇਆ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers