RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਬੇਅਦਬੀ ਤੇ ਗੋਲ਼ੀਕਾਂਡ ਦਾ ਹੁਣ ਸੰਗਤਾਂ ਨੂੰ ਮਿਲ ਜਾਵੇਗਾ ਇਨਸਾਫ਼? SIT ਨੇ ਸੌਂਪੀ ਸੀਲਬੰਦ ਸਟੇਟਸ ਰਿਪੋਰਟ

ਬੇਅਦਬੀ ਤੇ ਗੋਲ਼ੀਕਾਂਡ ਦਾ ਹੁਣ ਸੰਗਤਾਂ ਨੂੰ ਮਿਲ ਜਾਵੇਗਾ ਇਨਸਾਫ਼? SIT ਨੇ ਸੌਂਪੀ ਸੀਲਬੰਦ ਸਟੇਟਸ ਰਿਪੋਰਟ

Jass Grewal by Jass Grewal
February 7, 2023
in ਪੰਜਾਬ
Reading Time: 1 min read
0 0
0

ਬਰਗਾੜੀ ਬੇਅਦਬੀ ਅਤੇ ਬਹਿਬਲ ਗੋਲ਼ੀ ਕਾਂਡ ਦੇ ਸਬੰਧ ਵਿਚ ਇਨਸਾਫ਼ ਦੀ ਉਡੀਕ ਕਰ ਰਹਿ ਸਿੱਖ ਸੰਗਤ ਲਈ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ।  ਉਮੀਦ ਹੈ ਕਿ ਹੁਣ ਸੰਗਤਾਂ ਨੂੰ ਇਨਸਾਫ਼ ਮਿਲ ਜਾਵੇਗਾ ਕਿਉਂਕਿ ਸਾਲ 2015 ਦੇ ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਿਤ ਬਹਿਬਲ ਗੋਲ਼ੀ ਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲਸ ਦੀ ਐੱਸ. ਆਈ. ਟੀ. ਨੇ ਪੰਜਾਬ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ਅਨੁਸਾਰ ਇਸ ਕੇਸ ਦੀ ਸੀਲਬੰਦ ਸਟੇਟਸ ਰਿਪੋਰਟ ਜ਼ਿਲ੍ਹਾ ਅਦਾਲਤ ਨੂੰ ਸੌਂਪ ਦਿੱਤੀ ਹੈ। ਇਸ ਤੋਂ ਪਹਿਲਾਂ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਐੱਸ. ਆਈ. ਟੀ. ਨੇ ਵੀ ਆਪਣੀ ਸਟੇਟਸ ਰਿਪੋਰਟ ਅਦਾਲਤ ਨੂੰ ਸੌਂਪ ਦਿੱਤੀ ਸੀ ਅਤੇ ਹੁਣ ਇਨ੍ਹਾਂ ਰਿਪੋਰਟਾਂ ’ਤੇ ਆਉਣ ਵਾਲੀ 29 ਅਪ੍ਰੈਲ ਨੂੰ ਸੁਣਵਾਈ ਕੀਤੀ ਜਾਵੇਗੀ।

ਜਾਣਕਾਰੀ ਅਨੁਸਾਰ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਿਛਲੇ ਸਾਲ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੀਆਂ ਘਟਨਾਵਾਂ ਨਾਲ ਸਬੰਧਿਤ ਸਾਰੀਆਂ ਪਟੀਸ਼ਨਾਂ ਦਾ ਨਿਪਟਾਰਾ ਕਰਦਿਆਂ ਜ਼ਿਲ੍ਹਾ ਅਦਾਲਤ ਨੂੰ ਦੋਵਾਂ ਮਾਮਲਿਆਂ ਦੀ ਸੁਣਵਾਈ ਇਕੱਠੇ ਕਰਨ ਦੇ ਨਿਰਦੇਸ਼ ਦਿੱਤੇ ਸਨ ਅਤੇ ਇਸ ਦੇ ਨਾਲ ਹੀ ਮਾਮਲੇ ਦੀ ਜਾਂਚ ਕਰ ਰਹੀਆਂ ਦੋਵਾਂ ਸਿਟਾਂ ਨੂੰ ਵੀ ਮਾਮਲੇ ਦੀ ਜਾਂਚ ਸਬੰਧੀ ਸਟੇਟਸ ਰਿਪੋਰਟ ਸਮੇਂ-ਸਮੇਂ ’ਤੇ ਜ਼ਿਲ੍ਹਾ ਅਦਾਲਤ ਵਿੱਚ ਦਾਇਰ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਸਨ। ਇਸੇ ਤਹਿਤ ਕੋਟਕਪੂਰਾ ਮਾਮਲੇ ਦੀ ਜਾਂਚ ਕਰ ਰਹੀ ਐਸ. ਆਈ. ਟੀ ਨੇ ਕੁਝ ਦਿਨ ਪਹਿਲਾਂ ਹੀ ਜ਼ਿਲ੍ਹਾ ਅਦਾਲਤ ਵਿੱਚ ਆਪਣੀ ਰਿਪੋਰਟ ਸੌਂਪ ਦਿੱਤੀ ਸੀ ਜਦਕਿ ਹੁਣ ਬਹਿਬਲ ਕਲਾਂ ਗੋਲੀਕਾਂਡ ਦੀ ਐੱਸ.ਆਈ.ਟੀ. ਨੇ ਵੀ ਆਪਣੀ ਸਟੇਟਸ ਰਿਪੋਰਟ ਸੌਂਪ ਦਿੱਤੀ ਹੈ।

ਦੱਸਣਯੋਗ ਹੈ ਕਿ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੀ ਐੱਸ. ਆਈ. ਟੀ. ਵੱਲੋਂ ਕੁਝ ਲੋਕਾਂ ਖ਼ਿਲਾਫ਼ ਅਦਾਲਤ ’ਚ ਚਾਰਜਸ਼ੀਟ ਵੀ ਦਾਇਰ ਕੀਤੀ ਜਾ ਚੁੱਕੀ ਹੈ ਜਦਕਿ ਕੋਟਕਪੂਰਾ ਗੋਲੀ ਕਾਂਡ ਵਿੱਚ ਅਜੇ ਤੱਕ ਚਾਰਜਸ਼ੀਟ ਦਾਖ਼ਿਲ ਨਹੀਂ ਕੀਤੀ ਗਈ ਹੈ ਕਿਉਂਕਿ ਕੋਟਕਪੂਰਾ ਗੋਲੀਕਾਂਡ ਪਹਿਲਾਂ ਦਾਇਰ ਚਾਰਜਸ਼ੀਟ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਰੱਦ ਕਰਦਿਆਂ ਸੂਬਾ ਸਰਕਾਰ ਨੂੰ ਜਾਂਚ ਲਈ ਨਵੀਂ ਐੱਸ. ਆਈ. ਟੀ. ਦਾ ਗਠਿਨ ਕਰਨ ਦੇ ਆਦੇਸ਼ ਜਾਰੀ ਕੀਤੇ ਸਨ, ਜਿਸ ਤੋਂ ਬਾਅਦ ਸਰਕਾਰ ਨੇ ਏ.ਡੀ.ਜੀ.ਪੀ. ਐੱਲ.ਕੇ.ਯਾਦਵ ਦੀ ਅਗਵਾਈ ਹੇਠ ਨਵੀਂ ਸਿਟ ਦਾ ਗਠਿਨ ਕੀਤਾ ਸੀ, ਜਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਉਥੇ ਹੀ ਜੇਕਰ ਗੱਲ ਜ਼ਿਲ੍ਹਾ ਅਦਾਲਤ ਨੂੰ ਸੌਂਪੀ ਗਈ ਬਹਿਬਲ ਗੋਲ਼ੀ ਕਾਂਡ ਕੇਸ ਦੀ ਸੀਲਬੰਦ ਸਟੇਟਸ ਰਿਪੋਰਟ ਦੀ ਕੀਤੀ ਜਾਵੇ ਤਾਂ ਇਸ ਮਾਮਲੇ ਨੂੰ ਲੈਕੇ ਜਦੋਂ ਬੇਅਦਬੀ ਇਨਸਾਫ਼ ਮੋਰਚੇ ਦੇ ਮੁਖੀ ਸੁਖਰਾਜ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਸਵਾਲ ਕੀਤਾ ਕਿ ਸਰਕਾਰ ਇਸ ਮਾਮਲੇ ਨੂੰ ਕਿਉਂ ਲਮਕਾ ਰਹੀ ਹੈ। ਨਾਲ ਹੀ ਉਹਨਾਂ ਇਹ ਵੀ ਜਾਣਕਾਰੀ ਸਾਂਝੀ ਕੀਤੀ ਕਿ ਜਦੋਂ ਤੱਕ ਕੋਈ ਕਾਰਵਾਈ ਸਹੀ ਢੰਗ ਨਾਲ ਨਹੀਂ ਹੁੰਦੀ ਅਤੇ ਸਿੱਖ ਸੰਗਤ ਨੂੰ ਕੋਈ ਪੂਰਨ ਭਰੋਸਾ ਨਹੀਂ ਦਿੱਤਾ ਜਾਂਦਾ ਉਦੋਂ ਤੱਕ ਹਾਈਵੇ ਦੋਹਾਂ ਪਾਸਿਆਂ ਤੋਂ ਜਾਮ ਹੀ ਰਹੇਗਾ।

Tags: Faridkotpunjabi news
Previous Post

ਲੁਧਿਆਣਾ ਕੋਰਟ ’ਚ ਚੱਲੀਆਂ ਗੋਲੀਆਂ, ਫੈਲੀ ਦਹਿਸ਼ਤ

Next Post

ਪਾਕਿਸਤਾਨ ’ਚ ਸਿੱਖ ਵਿਅਕਤੀਆਂ ਦੇ ਕੇਸਾਂ ਦੀ ਬੇਅਦਬੀ, SGPC ਦੀ ਭਾਰਤ ਤੇ ਪਾਕਿਸਤਾਨ ਸਰਕਾਰ ਨੂੰ ਵੱਡੀ ਮੰਗ

Next Post
ਪਾਕਿਸਤਾਨ ’ਚ ਸਿੱਖ ਵਿਅਕਤੀਆਂ ਦੇ ਕੇਸਾਂ ਦੀ ਬੇਅਦਬੀ, SGPC ਦੀ ਭਾਰਤ ਤੇ ਪਾਕਿਸਤਾਨ ਸਰਕਾਰ ਨੂੰ ਵੱਡੀ ਮੰਗ

ਪਾਕਿਸਤਾਨ ’ਚ ਸਿੱਖ ਵਿਅਕਤੀਆਂ ਦੇ ਕੇਸਾਂ ਦੀ ਬੇਅਦਬੀ, SGPC ਦੀ ਭਾਰਤ ਤੇ ਪਾਕਿਸਤਾਨ ਸਰਕਾਰ ਨੂੰ ਵੱਡੀ ਮੰਗ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers