RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਬੰਦੀ ਸਿੰਘਾਂ ਦੀ ਰਿਹਾਈ ’ਤੇ ਭਖਦੀ ਜਾ ਰਹੀ ਸਿਆਸਤ, ਬੀਬਾ ਬਾਦਲ ਨੇ ‘ਆਪ’-ਭਾਜਪਾ ਦਾ ਚਿਹਰਾ ਕੀਤਾ ਨੰਗਾ

ਬੰਦੀ ਸਿੰਘਾਂ ਦੀ ਰਿਹਾਈ ’ਤੇ ਭਖਦੀ ਜਾ ਰਹੀ ਸਿਆਸਤ, ਬੀਬਾ ਬਾਦਲ ਨੇ ‘ਆਪ’-ਭਾਜਪਾ ਦਾ ਚਿਹਰਾ ਕੀਤਾ ਨੰਗਾ

Jass Grewal by Jass Grewal
February 7, 2023
in ਪੰਜਾਬ, ਰਾਜਨੀਤੀ
0 0
0
ਬੰਦੀ ਸਿੰਘਾਂ ਦੀ ਰਿਹਾਈ ’ਤੇ ਭਖਦੀ ਜਾ ਰਹੀ ਸਿਆਸਤ, ਬੀਬਾ ਬਾਦਲ ਨੇ ‘ਆਪ’-ਭਾਜਪਾ ਦਾ ਚਿਹਰਾ ਕੀਤਾ ਨੰਗਾ

ਬਠਿੰਡਾ ਤੋਂ ਲੋਕ ਸਭਾ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਨੇ ਬੀਤੀ ਰਾਤ ਇਸਤਰੀ ਅਕਾਲੀ ਦਲ ਦੇ ਮੈਂਬਰਾਂ ਨਾਲ ਗੱਲਬਾਤ ਕੀਤੀ।  ਮੀਟਿੰਗ ਕਰਨ ਤੋਂ ਬਾਅਦ ਮੀਡੀਆ ਦੇ ਰੁਬਰੂ ਹੁੰਦੇ ਬੀਬਾ ਬਾਦਲ ਨੇ ਕਿਹਾ ਕਿ ਇਹ ਕੇਂਦਰ ਸਰਕਾਰ ਨੂੰ ਸੋਭਾ ਨਹੀਂ ਦਿੰਦਾ ਕਿ ਉਹ ਸਿੱਖ ਕੌਮ ਨਾਲ ਕੀਤੇ ਵਾਅਦੇ ਤੋਂ ਮੁੱਕਰ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਨੇ ਇਕ ਆਮ ਉਮਰ ਕੈਦ ਨਾਲੋਂ ਦੁੱਗਣਾ 30 ਸਾਲ ਤੋਂ ਵੱਧ ਸਮਾਂ ਜੇਲ੍ਹਾਂ ’ਚ ਕੱਟ ਲਿਆ ਹੈ।

ਬਾਦਲ ਨੇ ਕਿਹਾ ਕਿ ਪ੍ਰੋ. ਭੁੱਲਰ ਨੂੰ ਰਿਹਾਅ ਕਰਨ ਦੇ ਹੁਕਮਾਂ ਦੀ ਫਾਈਲ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਦਫ਼ਤਰ ਵਿਚ ਇਕ ਸਾਲ ਤੋਂ ਪਈ ਹੈ ਪਰ ਫਿਰ ਵੀ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਦਿੱਲੀ ਸਜ਼ਾ ਸਮੀਖਿਆ ਬੋਰਡ ਦੀ ਰਸਮੀ ਮਨਜ਼ੂਰੀ ਦੀ ਲੋੜ ਹੈ ਪਰ ਉਸ ਦੀ ਮੀਟਿੰਗ ਵਾਰ-ਵਾਰ ਮੁਲਤਵੀ ਕੀਤੀ ਜਾ ਰਹੀ ਹੈ। ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਇਸਤਰੀ ਅਕਾਲੀ ਦਲ ਦੇ ਮੈਂਬਰਾਂ ਨਾਲ ਬਹੁਤ ਨਤੀਜਾਮੁਖੀ ਮੀਟਿੰਗ ਹੋਈ ਹੈ। ਉਨ੍ਹਾਂ ਕਿਹਾ ਕਿ ਉਹ ਮਹਿਲਾ ਵਿੰਗ ਦੇ ਵਰਕਰਾਂ ਦੇ ਉਤਸ਼ਾਹ ਤੋਂ ਹੈਰਾਨ ਹਨ ਕਿਉਂਕਿ ਉਹ ਦਹਾਕਿਆਂ ਤੋਂ ਬਿਨਾਂ ਕਿਸੇ ਲੋਭ-ਲਾਲਚ ਤੇ ਇਨਾਮਾਂ ਦੇ ਪੂਰੀ ਸੰਜੀਦਗੀ ਨਾਲ ਕੰਮ ਕਰ ਰਹੇ ਹਨ।

ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਸੱਤਾ ’ਚ ਲਿਆਉਣ ਵਿਚ ਔਰਤਾਂ ਦਾ ਵੱਡਾ ਰੋਲ ਹੈ। ਉਨ੍ਹਾਂ ਕਿਹਾ ਕਿ ਹੁਣ ਔਰਤਾਂ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨਾਲ ਕੀਤਾ ਗਿਆ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਇਸਤਰੀ ਅਕਾਲੀ ਦਲ ਦੇ ਵਰਕਰਾਂ ਨੇ ਕਿਹਾ ਕਿ ਉਹ ਕਾਂਗਰਸ ਤੇ ‘ਆਪ’ ਦੋਵਾਂ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਕਾਰਨ ਸਭ ਤੋਂ ਵੱਧ ਪ੍ਰਭਾਵਿਤ ਹੋਈਆਂ ਹਨ। ਉਹਨਾਂ ਕਿਹਾ ਕਿ ਵਰਕਰਾਂ ਨੇ ਫੈਸਲਾ ਲਿਆ ਹੈ ਕਿ ਦੋਵਾਂ ਪਾਰਟੀਆਂ ਦੇ ਆਗੂਆਂ ਦਾ ਟਾਕਰਾ ਕੀਤਾ ਜਾਵੇਗਾ ਤੇ ਉਨ੍ਹਾਂ ਨੂੰ ਸੂਬੇ ਦੀਆਂ ਔਰਤਾਂ ਨਾਲ ਕੀਤੇ ਵਾਅਦਿਆਂ ਬਾਰੇ ਸਵਾਲ ਕੀਤੇ ਜਾਣਗੇ।

 

Tags: AAPArvind KejriwalBJPHarsimrat Kaur Badalpunjabi newsRelease
Previous Post

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ: ਵਿਜਿਲੈਂਸ ਨੇ ਕਸਟਡੀ ‘ਚ ਲਿਆ ਸਾਬਕਾ ਮੰਤਰੀ ਧਰਮਸੋਤ

Next Post

ਸੁਖਬੀਰ ਸਿੰਘ ਬਾਦਲ ਦਾ ਮਾਨ ਸਰਕਾਰ ’ਤੇ ਸ਼ਬਦੀ ਵਾਰ, ਪੰਜਾਬ ਨੂੰ ਧੱਕਿਆ ਹਨ੍ਹੇਰੇ ‘ਚ..

Next Post
ਪ੍ਰਾਈਵੇਟ ਬੱਸ ਰੋਕਣ ’ਤੇ ਭੜਕੇ ਸੁਖਬੀਰ ਬਾਦਲ, ਮੀਡੀਆ ਨੂੰ ਵੀ ਦਿੱਤੀ ਚੇਤਾਵਨੀ

ਸੁਖਬੀਰ ਸਿੰਘ ਬਾਦਲ ਦਾ ਮਾਨ ਸਰਕਾਰ ’ਤੇ ਸ਼ਬਦੀ ਵਾਰ, ਪੰਜਾਬ ਨੂੰ ਧੱਕਿਆ ਹਨ੍ਹੇਰੇ 'ਚ..

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers