RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਚੰਡੀਗੜ੍ਹ

ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਮੋਰਚੇ ਨੂੰ ਲੈਕੇ ਸੁਖਪਾਲ ਖਹਿਰਾ ਦੀ ਲੋਕਾਂ ਨੂੰ ਖ਼ਾਸ ਅਪੀਲ

ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਮੋਰਚੇ ਨੂੰ ਲੈਕੇ ਸੁਖਪਾਲ ਖਹਿਰਾ ਦੀ ਲੋਕਾਂ ਨੂੰ ਖ਼ਾਸ ਅਪੀਲ

Jass Grewal by Jass Grewal
January 17, 2023
in ਚੰਡੀਗੜ੍ਹ, ਪੰਜਾਬ, ਰਾਜਨੀਤੀ
Reading Time: 1 min read
0 0
0

ਬੰਦੀ ਸਿੰਘਾਂ ਦੀ ਰਿਹਾਈ ਸਮੇਤ ਹੋਰ ਧਾਰਮਿਕ ਮੁੱਦਿਆਂ ’ਤੇ ਸਰਕਾਰਾਂ ਦੀ ਅਣਦੇਖੀ ਖ਼ਿਲਾਫ਼ ਸਿੱਖ ਭਾਈਚਾਰੇ ਵਿਚ ਰੋਸ ਲਗਾਤਾਰ ਵੱਧਦਾ ਜਾ ਰਿਹਾ ਹੈ। ਹੱਕਾਂ ਲਈ ਇਨਸਾਫ਼ ਲੈਣ ਲਈ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਕੜਾਕੇ ਦੀ ਠੰਢ ਵਿੱਚ ਮੋਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ’ਤੇ ਲਗਾਇਆ ਗਿਆ ਲੜੀਵਾਰ ਧਰਨਾ ਜਾਰੀ ਹੈ।  ਇਸ ਦਰਮਿਆਨ ਭੁੱਲਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਹੁਣ ਇਸ ਮੋਰਚੇ ਦਾ ਸਮਰਥਨ ਕਰਨ ਦਾ ਐਲਾਨ ਕਰ ਦਿੱਤਾ ਹੈ।

ਇਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਵਿਧਾਇਕ ਸੁਖਪਾਲ ਖਹਿਰਾ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਮੋਹਾਲੀ ਵਿਖੇ ਮੋਰਚਾ ਲੱਗਾ ਹੋਇਆ। ਜਿਹੜੇ ਸਿੱਖ ਕੈਦੀ ਆਪਣੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਉਹਨਾਂ ਨੂੰ ਜੇਲ੍ਹ ਵਿਚ ਕਾਫੀ ਅਰਸੇ ਤੋਂ ਬੰਦ ਰੱਖਿਆ ਜਾ ਰਿਹਾ ਹੈ ਤਾਂ ਕਰਕੇ ਇਹਨਾਂ ਦਾ ਨਾਂ ‘ਬੰਦੀ ਸਿੰਘਾਂ ਦੀ ਰਿਹਾਈ’ ਪੈ ਗਿਆ।  ਉਹਨਾਂ ਨੇ ਸਵਾਲ ਖੜ੍ਹਾ ਕੀਤਾ ਕਿਸੇ ਨੂੰ ਜੇਲ੍ਹ ਵਿਚ ਕਿਉਂ ਰੱਖਿਆ ਜਾ ਰਿਹਾ ਹੈ ਜਦਕਿ ਉਹਨਾਂ ਨੇ ਆਪਣੀ ਸਜ਼ਾ ਪੂਰੀ ਕਰ ਲਈ ਹੈ। ਨਾਲ ਹੀ ਉਹਨਾਂ ਨੇ ਇਹ ਵੀ ਜਾਣਕਾਰੀ ਸਾਂਝੀ ਕੀਤੀ ਕਿ ਮੈਂ ਵੀ ਪਟਿਆਲਾ ਜੇਲ੍ਹ ‘ਚ ਰਿਹਾ ਹਾਂ ਅਤੇ ਉਥੇ ਮੈਨੂੰ ਵਿਅਕਤੀ ਮਿਲਿਆ ਜਿਸਨੇ ਕਿਹਾ ਕਿ ਮੈਂ 28-29 ਸਾਲਾਂ ਤੋਂ ਜੇਲ੍ਹ ਕੱਟ ਚੁੱਕਾ ਹਾਂ ਪਰ ਉਸਦੀ ਰਿਹਾਈ ਨਹੀਂ ਹੋ ਰਹੀ।

ਉਹਨਾਂ ਕਿਹਾ ਕਿ ਦੇਸ਼ ਦੀਆਂ ਕਈ ਜੇਲ੍ਹਾਂ ਵਿਚ ਅਜਿਹਾ ਕੇਸ ਹਨ ਜਿਹੜੇ ਲੋਕ ਆਪਣੇ ਕਾਨੂੰਨ-ਸਵਿਧਾਨ ਅਨੁਸਾਰ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਪਰ ਉਹਨਾਂ ਨੂੰ ਹਾਲੇ ਵੀ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ। ਇਸ ਕਾਰਨ ਪੰਜਾਬ ਦੇ ਲੋਕਾਂ ਨੇ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ’ਤੇ ਮੋਰਚਾ ਲਗਾਇਆ ਹੈ। ਇਸ ਦਰਮਿਆਨ ਸੁਖਪਾਲ ਖਹਿਰਾ ਨੇ ਸਾਰੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਮੋਹਾਲੀ ਵਿਖੇ ਮੋਰਚੇ ‘ਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਕ ਪਾਰਟੀ ਦੇ ਦਾਇਰੇ ਕਾਰਨ ਮੈਂ ਹਰ ਜਗ੍ਹਾ ਨਹੀਂ ਪਹੁੰਚ ਸਕਦਾ ਪਰ ਮੇਰੇ ਜਜ਼ਬਾਤ ਇਸ ਮੋਰਚੇ ਦੇ ਨਾਲ ਹਨ। ਉਨ੍ਹਾਂ ਵੱਲੋਂ ਕੁਝ ਸਾਲ ਪਹਿਲਾ ਮੋਹਾਲੀ ਵਿਖੇ ਗੁਰੂਦੁਆਰਾ ਅੰਬ ਸਾਹਿਬ ਵਿਖੇ ਲਾਏ ਮੋਰਚੇ ਦਾ ਵੀ ਜ਼ਿਕਰ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਰਾਜੀਵ ਗਾਂਧੀ ਦੇ ਕਾਤਲਾ ਦੀ ਰਿਹਾਈ ‘ਤੇ ਵੀ ਸਵਾਲ ਚੁੱਕੇ ਗਏ ਹਨ।

ਇਥੇ ਦਸ ਦਈਏ ਕਿ ਪਿਛਲੇ ਦਿਨੀ ‘ਵਾਰਿਸ ਪੰਜਾਬ ਦੇ’ ਮੁੱਖੀ ਅੰਮ੍ਰਿਤਪਾਲ ਸਿੰਘ ਨੇ ਵੀ ਨੌਜਵਾਨਾਂ ਨੂੰ ਧਰਨੇ ਵਿੱਚ ਵਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਸੀ।

Tags: Congress MLAPunjab Newspunjabi newsSukhpal Singh Khaira
Previous Post

ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਬੈਂਸ ਨੂੰ ਵੱਡੀ ਰਾਹਤ, ਹਾਈਕੋਰਟ ਦਾ ਆਇਆ ਫੁਰਮਾਨ

Next Post

ਮੁੱਖ ਮੰਤਰੀ ਮਾਨ ਦਾ ਕਪੂਰਥਲਾ ਜੇਲ੍ਹ ’ਚ ਅਚਨਚੇਤ ਦੌਰਾ, ਕੀਤਾ ਵੱਡਾ ਐਲਾਨ

Next Post
ਮੁੱਖ ਮੰਤਰੀ ਮਾਨ ਦਾ ਕਪੂਰਥਲਾ ਜੇਲ੍ਹ ’ਚ ਅਚਨਚੇਤ ਦੌਰਾ, ਕੀਤਾ ਵੱਡਾ ਐਲਾਨ

ਮੁੱਖ ਮੰਤਰੀ ਮਾਨ ਦਾ ਕਪੂਰਥਲਾ ਜੇਲ੍ਹ ’ਚ ਅਚਨਚੇਤ ਦੌਰਾ, ਕੀਤਾ ਵੱਡਾ ਐਲਾਨ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers