ਪੰਜਾਬ ਦੇ ਹੋਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਅੱਜ (ਸੋਮਵਾਰ) ਸੰਸਦ ਮੈਂਬਰ ਦੇ ਔਹਦੇ ਤੋਂ ਅਸਤੀਫਾ ਦੇਣ ਜਾ ਰਹੇ ਹਨ। ਉਨ੍ਹਾਂ ਨੇ ਇਸ ਗੱਲ ਦੀ ਜਾਣਕਾਰੀ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਨੇ ਲਿਖਿਆ ਕਿ -” ਅੱਜ ਦਿੱਲੀ ਜਾ ਕੇ ਮੈਂ ਸੰਗਰੂਰ ਦੇ MP ਪਦ ਤੋਂ ਅਸਤੀਫ਼ਾ ਦੇ ਰਿਹਾ ਹਾਂ। ਸੰਗਰੂਰ ਦੇ ਲੋਕਾਂ ਨੇ ਇੰਨੇ ਸਾਲ ਮੈਨੂੰ ਬਹੁਤ ਪਿਆਰ ਦਿੱਤਾ, ਇਸ ਲਈ ਧੰਨਵਾਦ। ਹੁਣ ਪੂਰੇ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ, ਸੰਗਰੂਰ ਦੇ ਲੋਕਾਂ ਨਾਲ ਵਾਅਦਾ ਕਰਦਾ ਹਾਂ ਕਿ ਕੁਝ ਹੀ ਮਹੀਨਿਆਂ ਵਿੱਚ ਉਹਨਾਂ ਦੀ ਆਵਾਜ਼ ਲੋਕ ਸਭਾ ‘ਚ ਫ਼ਿਰ ਗੂੰਜੇਗੀ।”
