RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਭਾਜਪਾ ਤੇ ਕਾਂਗਰਸ ਦਾ ਬਦਲ ਬਣੇਗੀ ‘ਆਪ’: ਕੁਲਤਾਰ ਸੰਧਵਾਂ |

Jass Grewal by Jass Grewal
March 9, 2022
in ਪੰਜਾਬ
0 0
0

ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਚੋਣ ਸਰਵੇਖਣਾਂ ਤੋਂ ਸਪੱਸ਼ਟ ਹੋ ਗਿਆ ਹੈ ਕਿ ਪੰਜਾਬ ਦੇ ਲੋਕਾਂ ਨੇ ਕਾਂਗਰਸ, ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਅਕਾਲੀ ਦਲ ਬਾਦਲ ਦੀ ਗੰਦੀ ਰਾਜਨੀਤੀ ਨੂੰ ਨਕਾਰ ਦਿੱਤਾ ਹੈ। ਸੰਧਵਾਂ ਨੇ ਕਿਹਾ ਕਿ ਜਿਸ ਤਰਾਂ ਦਿੱਲੀ ‘ਚ ਕਾਂਗਰਸ ਅਤੇ ਭਾਜਪਾ ਦਾ ਸਫਾਇਆ ਹੋ ਗਿਆ, ਉਸੇ ਤਰਾਂ 10 ਮਾਰਚ ਨੂੰ ਪੰਜਾਬ ਵਿੱਚ ਵੀ ਕਾਂਗਰਸ, ਅਕਾਲੀ ਅਤੇ ਭਾਜਪਾ ਦੀ ਸੰਪਰਦਾਇਕ, ਭ੍ਰਿਸ਼ਟਾਚਾਰ ਅਤੇ ਪਰਿਵਾਰਵਾਦੀ ਰਾਜਨੀਤੀ ਖ਼ਤਮ ਹੋ ਜਾਵੇਗੀ।

ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇਸ ਵਾਰ ਬਦਲਾਅ ਲਈ ਵੋਟ ਪਾਈ ਹੈ ਅਤੇ ਕੰਮ ਦੇ ਆਧਾਰ ‘ਤੇ ਵੋਟ ਮੰਗਣ ਵਾਲੀ ਆਮ ਆਦਮੀ ਪਾਰਟੀ ਦੀ ਚੋਣ ਕੀਤੀ ਹੈ। ਉਨਾਂ ਦਾਅਵਾ ਕੀਤਾ ਕਿ ਪੰਜਾਬ ਹੀ ਨਹੀਂ ਪੂਰੇ ਦੇਸ਼ ਦੇ ਲੋਕ ਹੁਣ ਬਦਲਾਅ ਚਾਹੁੰਦੇ ਹਨ। ਭਾਜਪਾ, ਕਾਂਗਰਸ ਅਤੇ ਹੋਰ ਰਿਵਾਇਤੀ ਪਾਰਟੀਆਂ ਦੇ ਭ੍ਰਿਸ਼ਟਾਚਾਰ ਅਤੇ ਪਰਿਵਾਰਵਾਦੀ ਰਾਜਨੀਤੀ ਤੋਂ ਲੋਕ ਤੰਗ ਆ ਚੁਕੇ ਹਨ ਅਤੇ ਇਸ ਤੋਂ ਛੁਟਕਾਰਾ ਚਾਹੁੰਦੇ ਹਨ।

ਉਨਾਂ ਕਿਹਾ ਕਿ ਪਹਿਲਾਂ ਦੇਸ਼ ਦੇ ਲੋਕਾਂ ਕੋਲ ਕਾਂਗਰਸ ਤੇ ਭਾਜਪਾ ਤੋਂ ਇਲਾਵਾ ਕੋਈ ਵਿਕਲਪ ਨਹੀਂ ਸੀ, ਇਸ ਲਈ ਲੋਕ ਕਾਂਗਰਸ ਤੋਂ ਧੋਖ਼ਾ ਖਾ ਕੇ ਭਾਜਪਾ ਨੂੰ ਚੁਣਦੇ ਸਨ ਅਤੇ ਭਾਜਪਾ ਤੋਂ ਧੋਖ਼ਾ ਖਾ ਕੇ ਕਾਂਗਰਸ ਨੂੰ ਵੋਟ ਦਿੰਦੇ ਸਨ। ਹੁਣ ਲੋਕਾਂ ਨੂੰ ਇੱਕ ਇਮਾਨਦਾਰ ਅਤੇ ਕੰਮ ਕਰਨ ਵਾਲੀ ‘ਆਪ’ ਦੇ ਰੂਪ ਵਿੱਚ ਵਿਕਲਪ ਮਿਲ ਗਿਆ ਹੈ।

ਕੁਲਾਤਰ ਸਿੰਘ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਕੌਮੀ ਪੱਧਰ ‘ਤੇ ਤੇਜ਼ੀ ਨਾਲ ਅੱਗੇ ਵਧ ਰਹੀ ਹੈ। ਦੇਸ਼ ਦੇ ਇਤਿਹਾਸ ਵਿੱਚ ਅਜਿਹਾ ਪਹਿਲੀ ਵਾਰ ਹੋਣ ਜਾ ਰਿਹਾ ਹੈ ਕਿ ਕਾਂਗਰਸ ਤੇ ਭਾਜਪਾ ਤੋਂ ਇਲਾਵਾ ਕਿਸੇ ਪਾਰਟੀ ਦੀ ਦੋ ਰਾਜਾਂ ਵਿੱਚ ਸਰਕਾਰ ਬਣਨ ਜਾ ਰਹੀ ਹੈ। ਉਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਆਮ ਆਦਮੀ ਪਾਰਟੀ ਪੂਰੇ ਦੇਸ਼ ‘ਚ ਕਾਂਗਰਸ ਨੂੰ ਪਿਛਾੜ ਕੇ ਭਾਜਪਾ ਨੂੰ ਪੂਰੀ ਮਜ਼ਬੂਤੀ ਨਾਲ ਚਣੌਤੀ ਦੇਵੇਗੀ, ਕਿਉਂਕਿ ਆਮ ਆਦਮੀ ਪਾਰਟੀ ਹੁਣ ਪੂਰੇ ਦੇਸ਼ ਦੀ ਪਾਰਟੀ ਬਣਨ ਜਾ ਰਹੀ ਹੈ।

Previous Post

ਬਿਕਰਮ ਮਜੀਠੀਆ ਦੀ ਨਿਆਇਕ ਹਿਰਾਸਤ ਅੱਜ ਖ਼ਤਮ, ਮੋਹਾਲੀ ਕੋਰਟ ‘ਚ ਕੀਤਾ ਜਾਵੇਗਾ ਪੇਸ਼ |

Next Post

ਯੂਕਰੇਨ ‘ਚ ਮੌਤਾਂ ਲਈ ਪੱਛਮੀ ਦੇਸ਼ ਜ਼ਿੰਮੇਵਾਰ-ਜ਼ੇਲੇਂਸਕੀ |

Next Post
ਯੂਕਰੇਨ ‘ਚ ਮੌਤਾਂ ਲਈ ਪੱਛਮੀ ਦੇਸ਼ ਜ਼ਿੰਮੇਵਾਰ-ਜ਼ੇਲੇਂਸਕੀ |

ਯੂਕਰੇਨ 'ਚ ਮੌਤਾਂ ਲਈ ਪੱਛਮੀ ਦੇਸ਼ ਜ਼ਿੰਮੇਵਾਰ-ਜ਼ੇਲੇਂਸਕੀ |

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers