RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਖੇਡ

ਭਾਰਤੀ ਚੈਂਪੀਅਨ ਸੰਜੀਤਾ ਚਾਨੂ ਨੂੰ ਵੱਡਾ ਝਟਕਾ, ਖੇਡਣ ‘ਤੇ ਚਾਰ ਸਾਲ ਦੀ ਲਗਾਈ ਪਾਬੰਦੀ

ਭਾਰਤੀ ਚੈਂਪੀਅਨ ਸੰਜੀਤਾ ਚਾਨੂ ਨੂੰ ਵੱਡਾ ਝਟਕਾ, ਖੇਡਣ ‘ਤੇ ਚਾਰ ਸਾਲ ਦੀ ਲਗਾਈ ਪਾਬੰਦੀ

Jass Grewal by Jass Grewal
April 5, 2023
in ਖੇਡ, ਦੇਸ਼
0 0
0
ਭਾਰਤੀ ਚੈਂਪੀਅਨ ਸੰਜੀਤਾ ਚਾਨੂ ਨੂੰ ਵੱਡਾ ਝਟਕਾ, ਖੇਡਣ ‘ਤੇ ਚਾਰ ਸਾਲ ਦੀ ਲਗਾਈ ਪਾਬੰਦੀ

ਦੋ ਵਾਰ ਦੀਆਂ ਰਾਸ਼ਟਰਮੰਡਲ ਖੇਡਾਂ ਦੀ ਚੈਂਪੀਅਨ ਭਾਰਤੀ ਵੇਟਲਿਫਟਰ ਸੰਜੀਤਾ ਚਾਨੂ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਹੈ ਜਦੋਂ ਵੇਟਲਿਫਟਰ ਸੰਜੀਤਾ ਚਾਨੂ ‘ਤੇ 4 ਸਾਲ ਦੀ ਪਾਬੰਦੀ ਲਗਾ ਦਿੱਤੀ ਗਈ। ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਦੇ ਅਨੁਸ਼ਾਸਨੀ ਪੈਨਲ ਨੇ ਇਹ ਫੈਸਲਾ ਉਦੋਂ ਲਿਆ ਜਦੋਂ ਸੰਜੀਤਾ ਚਾਨੂ ਪਿਛਲੇ ਸਾਲ ਕੀਤੇ ਗਏ ਡੋਪ ਟੈਸਟ ਵਿੱਚ ਫੇਲ੍ਹ ਹੋ ਗਈ। ਇਸ ਕਾਰਨ ਹੁਣ ਉਹਨਾਂ ‘ਤੇ ਚਾਰ ਸਾਲ ਦੀ ਇਹ ਪਾਬੰਦੀ ਲਗਾ ਦਿੱਤੀ ਹੈ। 29 ਸਾਲਾਂ ਸੰਜੀਤਾ ਪਿਛਲੇ ਸਾਲ ਸਤੰਬਰ-ਅਕਤੂਬਰ ਵਿੱਚ ਗੁਜਰਾਤ ਵਿੱਚ ਕੌਮੀ ਖੇਡਾਂ ਦੌਰਾਨ ਟੈਸਟ ਵਿੱਚ ਐਨਾਬੌਲਿਕ ਸਟੀਰੌਇਡ-ਡਰੋਸਟੈਨੋਲੋਨ ਮੈਟਬੋਲਾਈਟ ਲਈ ਪਾਜ਼ੇਟਿਵ ਪਾਈ ਗਈ ਸੀ, ਜਿਹੜੀ ਵਿਸ਼ਵ ਡੋਪਿੰਗ ਰੋਕੂ ਏਜੰਸੀ (ਵਾਡਾ) ਦੀ ਪਾਬੰਦੀਸ਼ੁਦਾ ਸੂਚੀ ਵਿੱਚ ਸ਼ਾਮਲ ਹੈ।

ਖੇਡਾਂ ਦੌਰਾਨ 30 ਸਤੰਬਰ 2022 ਨੂੰ ਡੋਪ ਟੈਸਟ ਲਈ ਉਸ ਦਾ ਨਮੂਨਾ ਲਿਆ ਗਿਆ ਹੈ। ਚੇਤੰਨਿਆ ਮਹਾਜਨ ਦੀ ਅਗਵਾਈ ਵਾਲੇ ਨਾਡਾ ਪੈਨਲ ਨੇ ਆਪਣੀ ਰਿਪੋਰਟ ਵਿੱਚ ਕਿਹਾ, ‘‘ਇਹ ਮੰਨਿਆ ਜਾਂਦਾ ਹੈ ਕਿ ਖਿਡਾਰੀ ਨੇ ਨਾਡਾ ਏਡੀਆਰ, 2021 ਦੇ ਆਰਟੀਕਲ 2.1 ਤੇ 2.2 ਦੀ ਉਲੰਘਣਾ ਕੀਤੀ ਹੈ, ਇਸ ਕਰਕੇ ਉਸ ’ਤੇ ਨਾਡਾ ਏਡੀਆਰ, 2021 ਦੇ ਆਰਟੀਕਲ 10.2.1 ਦੇ ਮੁਤਾਬਕ ਚਾਰ ਸਾਲਾਂ ਲਈ ਪਾਬੰਦੀ ਲਾਈ ਜਾਂਦੀ ਹੈ।’’

ਹੁਕਮਾਂ ਮੁਤਾਬਕ ਸੰਜੀਤਾ ਚਾਨੂ ’ਤੇ ਪਾਬੰਦੀ 12 ਨਵੰਬਰ ਤੋਂ 2022 ਤੋਂ ਲਾਗੂ ਮੰਨੀ ਜਾਵੇਗੀ ਜਦੋਂ ਉਸ ਨੂੰ ਆਰਜ਼ੀ ਤੌਰ ’ਤੇ ਮੁਅੱਤਲ ਕੀਤਾ ਗਿਆ ਸੀ। ਸੰਜੀਤਾ ਲਈ ਇਹ ਇੱਕ ਵੱਡਾ ਝਟਕਾ ਹੈ। ਚਾਨੂ ਰਾਸ਼ਟਰਮੰਡਲ ਖੇਡਾਂ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ ਸੀ ਜੋ ਉਸ ਤੋਂ ਵਾਪਸ ਲੈ ਲਿਆ ਗਿਆ ਹੈ।

ਇਸੇ ਤਰ੍ਹਾਂ ਬਰਤਾਨੀਆ ਦੇ ਸੰਨਿਆਸ ਲੈ ਚੁੱਕੇ ਮੁੱਕੇਬਾਜ਼ ਆਮਿਰ ਖ਼ਾਨ ’ਤੇ ਕਰੀਅਰ ਦੇ ਆਖਰੀ ਮੁਕਾਬਲੇ ਮਗਰੋਂ ਪਾਬੰਦੀਸ਼ੁਦਾ ਦਵਾਈ ਲੈਣ ਲਈ ਪਾਜ਼ੇਟਿਵ ਪਾਏ ਜਾਣ ’ਤੇ ਦੋ ਸਾਲਾਂ ਦੀ ਪਾਬੰਦੀ ਲਾਈ ਗਈ ਹੈ। ਸਾਬਕਾ ਲਾਈਟ ਵੈਲਟਰਵੇਟ ਵਿਸ਼ਵ ਚੈਂਪੀਅਨ ਤੇ ਓਲੰਪਿਕ ਖੇਡਾਂ ਵਿੱਚ ਚਾਂਦੀ ਦਾ ਤਗ਼ਮਾ ਜੇਤੂ ਆਮਿਰ ਖ਼ਾਨ  ਫਰਵਰੀ 2022 ਵਿੱਚ ਮਾਨਚੈਸਟਰ ਵਿੱਚ ਕੈਲ ਬਰੁੱਕ ਵਿਰੁੱਧ ਮੁਕਾਬਲੇ ਵਿੱਚ ਹਾਰ ਤੋਂ ਬਾਅਦ ਓਸਟਰਾਈਨ ਲਈ ਪਾਜ਼ੇਟਿਵ ਪਾਇਆ ਗਿਆ ਸੀ ਜੋ ਐਨਾਬੌਲਿਕ ਏਜੰਟ ਹੈ। ਬਰਤਾਨੀਆ ਦੀ ਡੋਪਿੰਗ ਰੋਕੂ ਸੰਸਥਾ ਨੇ ਇਹ ਜਾਣਕਾਰੀ ਦਿੱਤੀ।

Previous Post

ਮੈਕਸੀਕੋ ’ਚ ਗ੍ਰਿਫ਼ਤਾਰ ਕੀਤਾ ਗੈਂਗਸਟਰ ਦੀਪਕ ‘ਬਾਕਸਰ’ ਪਹੁੰਚਿਆ ਭਾਰਤ

Next Post

ਪੰਜਾਬ ਦੇ ਨੌਜਵਾਨਾਂ ਦੇ ਹੱਕ ‘ਚ ਮੁੱਖ ਮੰਤਰੀ ਮਾਨ ਦਾ ਵੱਡਾ ਫੈਸਲਾ

Next Post
ਪੰਜਾਬ ਦੇ ਅੰਨਦਾਤਾ ਲਈ ਮੁੱਖ ਮੰਤਰੀ ਮਾਨ ਦਾ ਇਕ ਹੋਰ ਵੱਡਾ ਐਲਾਨ, ਨਵੀਆਂ ਫਸਲਾਂ ਦੀ ਖੇਤੀ ਹੋਵੇਗੀ ਸ਼ੁਰੂ !

ਪੰਜਾਬ ਦੇ ਨੌਜਵਾਨਾਂ ਦੇ ਹੱਕ ‘ਚ ਮੁੱਖ ਮੰਤਰੀ ਮਾਨ ਦਾ ਵੱਡਾ ਫੈਸਲਾ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers